ਪੜਚੋਲ ਕਰੋ
ਵਿਦਿਆਰਥੀਆਂ 'ਤੇ ਲਾਠੀਚਾਰਜ ਖਿਲਾਫ ਆਵਾਜ਼ ਬੁਲੰਦ
Written By : ਏਬੀਪੀ ਸਾਂਝਾ | Updated at : 11 Apr 2017 05:58 PM (IST)
1/11

2/11

ਇਸ ਦੇ ਨਾਲ ਹੀ ਇਨਕਲਾਬੀ ਲੋਕ ਮੋਰਚਾ ਪੰਜਾਬ ਵੀ ਇਸ ਲਾਠੀਚਾਰਜ ਦਾ ਵਿਰੋਧ ਕੀਤਾ ਹੈ। ਮੋਰਚੇ ਦੇ ਆਗੂ ਸਵਰਨਜੀਤ ਸਿੰਘ ਨੇ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ 1100%ਫ਼ੀਸਾਂ ਵਿੱਚ ਵਾਧੇ ਖ਼ਿਲਾਫ਼ ਹੜਤਾਲ ਕਰਕੇ ਵਿਖਾਵਾ ਕਰਦੇ ਵਿਦਿਆਰਥੀਆਂ ਉੱਪਰ ਚੰਡੀਗੜ੍ਹ ਪੁਲਿਸ ਵੱਲੋਂ ਲਾਠੀਚਾਰਜ ਪਾਣੀ ਦੀਆਂ ਬੁਛਾੜਾ ਦਰਜਨਾਂ ਵਿਦਿਆਰਥੀ ਜ਼ਖ਼ਮੀ ਤੇ ਗ੍ਰਿਫ਼ਤਾਰ ਚੰਡੀਗੜ੍ਹ ਪੁਲਿਸ ਦੀ ਇਸ ਵਹਿਸ਼ੀਆਨਾ ਕਾਰਵਾਈ ਦੀ ਇਨਕਲਾਬੀ ਲੋਕ ਮੋਰਚੇ ਵੱਲੋਂ ਸਖ਼ਤ ਸ਼ਬਦਾਂ ਚ ਨਿਖੇਧੀ ਕੀਤੀ ਜਾਂਦੀ ਹੈ ਤੇ ਸਾਰੀਆਂ ਤੇ ਸਾਰੀਆਂ ਜਮਹੂਰੀਅਤ ਪਸੰਦ ਤਾਕਤਾਂ ਨੂੰ ਸੱਦਾ ਦਿੱਤਾ ਜਾਂਦਾ ਹੈ ਕਿ ਇਸ ਦਾ ਡਟਵਾਂ ਵਿਰੋਧ ਕੀਤਾ ਜਾਵੇ।
3/11

4/11

5/11

ਪੰਜਾਬ ਯੂਨੀਵਰਸਿਟੀ ਵਿੱਚ ਫ਼ੀਸਾਂ ਦੇ ਵਾਧੇ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਨੇ ਨਿਖੇਧੀ ਕੀਤੀ ਹੈ। ਸੰਗਠਨ ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਅਤੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਵਿਦਿਆਰਥੀਆਂ ਉੱਪਰ ਲਾਠੀਚਾਰਜ ਅਤੇ ਗ੍ਰਿਫ਼ਤਾਰੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
6/11

7/11

ਕਿਸਾਨ ਜਥੇਬੰਦੀ ਨੇ ਆਖਿਆ ਹੈ ਕਿ ਚੰਡੀਗੜ੍ਹ ਪੁਲਿਸ ਦੇ ਕੀਤੇ ਗਏ ਲਾਠੀਚਾਰਜ ਦੀ ਖੁੱਲ੍ਹੇ ਕੇ ਵਿਰੋਧਤਾ ਕਰਦੇ ਅਤੇ ਵਿਦਿਆਰਥੀਆਂ ਦੀ ਉਹ ਪੂਰੀ ਹਿਮਾਇਤ ਕਰਨਗੇ।ਕਿਸਾਨ ਜਥੇਬੰਦੀ ਨੇ ਗ੍ਰਿਫ਼ਤਾਰ ਵਿਦਿਆਰਥੀਆਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ ।
8/11

ਕਿਸਾਨ ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਫ਼ੀਸਾਂ ਵਿਚ ਭਾਰੀ ਵਾਧਾ ਮਜ਼ਦੂਰਾਂ, ਕਿਸਾਨਾਂ ਅਤੇ ਹੋਰ ਮਿਹਨਤਕਸ਼ ਹਿੱਸਿਆਂ ਦਾ ਲੱਕ ਤੋੜਨ ਵਾਲਾ ਹੈ ਜੋ ਪਹਿਲਾਂ ਹੀ ਡੂੰਘੇ ਆਰਥਕ ਸੰਕਟ ਦਾ ਸਾਹਮਣਾ ਕਰ ਰਹੇ ਹਨ।ਕਿਸਾਨ ਸੰਗਠਨ ਅਨੁਸਾਰ ਫ਼ੀਸ ਵਾਧੇ ਨਾਲ ਪਹਿਲਾਂ ਹੀ ਸਿੱਖਿਆ ਤੋਂ ਵਾਂਝੇ ਲੋਕ ਯੂਨੀਵਰਸਿਟੀ ਸਿੱਖਿਆ ਦੇ ਖੇਤਰ ਵਿੱਚੋਂ ਪੂਰੀ ਤਰ੍ਹਾਂ ਬਾਹਰ ਹੋ ਜਾਣਗੇ।
9/11

ਸਭਾ ਦੇ ਆਗੂਆਂ ਨੇ ਕਿਹਾ ਕਿ ਇਹ ਨਾ ਸਿਰਫ਼ ਨਾਗਰਿਕਾਂ ਦੇ ਆਪਣੇ ਹਿੱਤਾਂ ਲਈ ਜਥੇਬੰਦ ਹੋਣ ਤੇ ਸੰਘਰਸ਼ ਕਰਨ ਦੇ ਜਮਹੂਰੀ ਅਧਿਕਾਰ ਉੱਪਰ ਹਮਲਾ ਹੈ ਸਗੋਂ ਸਮਾਜ ਦੇ ਕਮਜ਼ੋਰ ਤੇ ਹਾਸ਼ੀਆਗ੍ਰਸਤ ਹਿੱਸਿਆਂ ਤੋਂ ਸਿੱਖਿਆ ਦਾ ਮੁੱਢਲਾ ਮਨੁੱਖੀ ਅਧਿਕਾਰ ਖੋਹਣ ਵਾਲਾ ਫ਼ੈਸਲਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਗ੍ਰਿਫ਼ਤਾਰ ਵਿਦਿਆਰਥੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਯੂਨੀਵਰਸਿਟੀ ਕੈਂਪਸ ਵਿੱਚ ਪੁਲਿਸ ਦੀ ਦਖ਼ਲਅੰਦਾਜ਼ੀ ਬੰਦ ਕੀਤੀ ਜਾਵੇ ਤੇ ਫ਼ੀਸਾਂ ਵਿੱਚ ਵਾਧਾ ਵਾਪਸ ਲਿਆ ਜਾਵੇ।
10/11

ਉਨ੍ਹਾਂ ਕਿਹਾ ਕਿ ਮਾਰਚ 2014 ਵਿੱਚ ਵੀ ਫ਼ੀਸਾਂ ਵਿੱਚ ਵਾਧੇ ਵਿਰੁੱਧ ਸੰਘਰਸ਼ ਲੜਕੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਪਿੱਛੇ ਹਟਣ ਲਈ ਮਜਬੂਰ ਕੀਤਾ ਸੀ। ਉਦੋਂ ਵੀ ਯੂਨੀਵਰਸਿਟੀ ਪ੍ਰਸ਼ਾਸਨ ਨੇ ਪੁਲਿਸ ਬੁਲਾ ਕੇ ਵਿਦਿਆਰਥੀਆਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਵਾਈ ਸੀ ਤੇ 9 ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸੰਗੀਨ ਧਾਰਾਵਾਂ ਲਾ ਕੇ ਪਰਚਾ ਕਰਵਾਏ ਸਨ। ਹੁਣ ਫਿਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਦੇ ਦਲੀਲਪੂਰਨ ਵਿਰੋਧ ਨੂੰ ਦਰਕਿਨਾਰ ਕਰਕੇ ਫ਼ੀਸਾਂ ਵਿੱਚ ਬੇਤਹਾਸ਼ਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੇ ਵਿਰੋਧ ਦੀ ਆਵਾਜ਼ ਨੂੰ ਕੁਚਲਣ ਲਈ ਯੂਨੀਵਰਸਿਟੀ ਮੁਖੀ ਤਾਨਾਸ਼ਾਹ ਹੁਕਮਰਾਨ ਦੀ ਭੂਮਿਕਾ ਨਿਭਾਅ ਰਹੇ ਹਨ।
11/11

ਚੰਡੀਗੜ੍ਹ: ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ. ਮਲੇਰੀ ਤੇ ਪ੍ਰੋਫੈਸਰ ਜਗਮੋਹਣ ਸਿੰਘ ਨੇ ਪੰਜਾਬ ਯੂਨੀਵਰਸਿਟੀ ਵਿੱਚ ਫੀਸਾਂ ਦੇ ਵਾਧੇ ਨੂੰ ਵਾਪਸ ਕਰਵਾਉਣ ਲਈ ਲੜ ਰਹੇ ਵਿਦਿਆਰਥੀਆਂ ਉੱਪਰ ਵਹਿਸ਼ੀ ਲਾਠੀਚਾਰਜ ਕਰਕੇ ਤੇ ਅੱਥਰੂ ਗੈਸ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰਨ, ਸੰਘਰਸ਼ਸ਼ੀਲ ਵਿਦਿਆਰਥੀਆਂ ਦਾ ਯੂਨੀਵਰਸਿਟੀ ਵਿੱਚ ਮੁਲਜ਼ਮਾਂ ਦੀ ਤਰ੍ਹਾਂ ਪਿੱਛਾ ਕਰਨ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
Published at : 11 Apr 2017 03:46 PM (IST)
Sponsored Links by Taboola
ਟਾਪ ਹੈਡਲਾਈਨ
ਪੰਜਾਬ
Punjab Congress Crisis : ਪੰਜਾਬ ਇੰਚਾਰਜ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਗ਼ੈਰਹਾਜ਼ਰ ,ਚੰਨੀ ਦੇ ਦਿੱਲੀ ਜਾਣ ਦੀ ਚਰਚਾ
ਪੰਜਾਬ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਪੰਜਾਬ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਪੰਜਾਬ
ਹੁਸ਼ਿਆਰਪੁਰ 'ਚ ਅਵਾਰਾ ਕੁੱਤਿਆਂ ਦਾ ਕਹਿਰ, ਨੋਚ-ਨੋਚ ਮਾਰ 'ਤੀ 4 ਸਾਲਾ ਮਾਸੂਮ ,ਮਾਪੇ ਲਗਾ ਰਹੇ ਸਨ ਝੋਨਾ
ਟ੍ਰੈਂਡਿੰਗ ਟੌਪਿਕ




















