ਸ਼੍ਰੋਮਣੀ ਕਮੇਟੀ ਖ਼ਿਲਾਫ਼ ਡਟੀਆਂ ਸਿੱਖ ਸੰਗਤਾਂ ਦਾ ਪੁਲਿਸ ਨਾਲ ਟਕਰਾਅ, ਕਈ ਜ਼ਖ਼ਮੀ
ਸੜਕ ਜਾਮ ਕਰਨ ਦੇ ਨਾਲ-ਨਾਲ ਲੋਕਾਂ ਨੇ ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਲੌਂਗੋਵਾਲ ਖ਼ਿਲਾਫ਼ ਖੂਬ ਭੜਾਸ ਕੱਢੀ।
Download ABP Live App and Watch All Latest Videos
View In Appਯੂਨਾਈਟਿਡ ਸਿੱਖ ਐਸੋਸੀਏਸ਼ਨ ਤੇ ਪਿੰਡ ਨਰੜੂ ਦੇ ਲੋਕਾਂ ਦਾ ਕਹਿਣਾ ਹੈ ਕਿ ਨੌਵੀਂ ਪਾਤਸ਼ਾਹੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰੇ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਆਉਂਦਾ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਪਿੰਡ ਵਾਸੀਆਂ ਨੂੰ ਇੱਥੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਘਰ ਨਹੀਂ ਲਿਜਾਣ ਦਿੱਤਾ ਜਾਂਦਾ ਤੇ ਸਰਪੰਚ ਨੂੰ ਵੀ ਸਿਫਾਰਸ਼ਾਂ ਤੋਂ ਬਾਅਦ ਪਾਠ ਕਰਵਾਉਣ ਲਈ ਬੀੜ ਲਿਜਾਣ ਦਿੱਤੀ ਗਈ ਸੀ।
ਪੁਲਿਸ ਨੇ ਹਾਲਾਤ ਕਾਬੂ ਕਰਨ ਲਈ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਹੁਣ ਪ੍ਰਦਰਸ਼ਨਕਾਰੀ ਮੰਗ ਕਰ ਰਹੇ ਹਨ ਕਿ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਇਸ ਦੌਰਾਨ ਪੁਲਿਸ ਨੇ ਧਰਨਾ ਦੇ ਰਹੇ ਲੋਕਾਂ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤੇ ਦੋਹਾਂ ਧਿਰਾਂ ਵਿੱਚ ਤਕਰਾਰ ਹੋ ਗਿਆ ਇਸ ਦੌਰਾਨ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਉੱਥੇ ਹੀ ਪ੍ਰਦਰਸ਼ਨਕਾਰੀ ਦੋਸ਼ ਲਾ ਰਹੇ ਹਨ ਕਿ ਪੁਲਿਸ ਨੇ ਲਾਠੀਚਾਰਜ ਕੀਤਾ ਉੱਥੇ ਹੀ ਪੁਲਿਸ ਨੇ ਇਸ ਗੱਲ ਤੋਂ ਖੰਡਨ ਕੀਤਾ ਹੈ।
ਇਸ ਦੇ ਵਿਰੋਧ ਵਿੱਚ ਸਿੱਖ ਸੰਸਥਾ ਤੇ ਪਿੰਡ ਵਾਸੀਆਂ ਨੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਤੇ ਮੇਨ ਰੋਡ ਜਾਮ ਕਰ ਦਿੱਤੀ।
ਯੂਨਾਈਟਿਡ ਸਿੱਖ ਸੰਸਥਾ ਦੇ ਆਗੂ ਜਸਵਿੰਦਰ ਸਿੰਘ ਤੇ ਸਤਿਕਾਰ ਕਮੇਟੀ ਦੇ ਆਗੂ ਇੰਦਰਜੀਤ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਗ੍ਰੰਥੀ ਸਿੰਘ ਨਾਲ ਬਦਸਲੂਕੀ ਕੀਤੀ ਤੇ ਗ੍ਰੰਥੀ ਨੂੰ ਸਿਰਫ 1300 ਰੁਪਏ ਮਹੀਨੇ ਦੀ ਤਨਖਾਹ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਕਮੇਟੀ ਨੇ ਗ੍ਰੰਥੀ ਸਿੰਘ ਨੂੰ ਬਿਨਾਂ ਗਲਤੀ ਤੋਂ ਸੇਵਾ ਮੁਕਤ ਕਰਕੇ ਗੁਰਦੁਆਰਾ ਸਾਹਿਬ ਤੋਂ ਕੱਢ ਦਿੱਤਾ।
ਪਟਿਆਲਾ: ਇੱਥੋਂ ਦੇ ਪਿੰਡ ਨਰੜੂ ਦੇ ਗੁਰਦੁਆਰਾ ਸਾਹਿਬ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੇਣ ਤੋਂ ਇਨਕਾਰ ਕਰਨ ਤੇ ਗ੍ਰੰਥੀ ਸਿੰਘ ਨੂੰ ਕੱਢਣ ਦੇ ਰੋਸ ਵਿੱਚ ਸਿੱਖ ਸੰਸਥਾ ਤੇ ਪਿੰਡ ਵਾਸੀਆਂ ਨੇ ਰਲ ਕੇ ਪਟਿਆਲਾ ਚੰਡੀਗੜ੍ਹ ਰੋਡ ਜਾਮ ਕਰ ਦਿੱਤਾ।
- - - - - - - - - Advertisement - - - - - - - - -