ਚਸ਼ਮਦੀਦਾਂ ਨੇ ਬਿਆਨ ਕੀਤਾ ਰਾਜਾਸਾਂਸੀ ਦੇ ਡੇਰੇ 'ਚ ਗਰਨੇਡ ਸੁੱਟਣ ਵਾਲਿਆਂ ਦਾ ਹੁਲੀਆ, ਦੇਖੋ ਤਸਵੀਰਾਂ
ਅੰਮ੍ਰਿਤਸਰ: ਜ਼ਿਲ੍ਹੇ ਦੇ ਹਲਕੇ ਰਾਜਾਸਾਂਸੀ ਦੇ ਨੇੜਲੇ ਪਿੰਡ ਅਦਲੀਵਾਲਾ ਸਥਿਤ ਨਿਰੰਕਾਰੀ ਭਵਨ 'ਤੇ ਗਰਨੇਡ ਹਮਲਾ ਕੀਤਾ ਗਿਆ ਹੈ। ਇਸ ਹਮਲੇ ਵਿੱਚ ਤਿੰਨ ਜਣਿਆਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 10 ਜਣੇ ਜ਼ਖ਼ਮੀ ਹੋਏ ਹਨ।
Download ABP Live App and Watch All Latest Videos
View In Appਪ੍ਰਤੱਖਦਰਸ਼ੀ ਉੱਤਮ ਸਿੰਘ ਨੇ ਦੱਸਿਆ ਕਿ ਐਤਵਾਰ ਸਵੇਰੇ 11 ਕੁ ਵਜੇ ਦੋ ਮੋਟਰਸਾਈਕਲ ਸਵਾਰ ਨਿਰੰਕਾਰੀ ਭਵਨ ਦੇ ਡੇਰੇ ਦੇ ਮੁੱਖ ਗੇਟ ਕੋਲ ਆਏ।
ਉਸ ਸਮੇਂ ਉੱਤਮ ਸਿੰਘ ਦੀ ਧੀ ਉੱਥੇ ਹੀ ਖੜ੍ਹੀ ਸੀ। ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ਾਂ ਨੇ ਪਿਸਤੌਲ ਤਾਣ ਦਿੱਤਾ, ਜਿਸ ਨੂੰ ਦੇਖ ਉਹ ਡਰ ਕੇ ਅੰਦਰ ਭੱਜ ਗਈ।
ਪੁਲਿਸ ਦੇ ਆਹਲਾ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ ਅਤੇ ਜਾਂਚ ਸ਼ੁਰੂ ਕੀਤੀ ਜਾ ਚੁੱਕੀ ਹੈ।
ਉੱਤਮ ਸਿੰਘ ਨੇ ਦਾਅਵਾ ਕੀਤਾ ਕਿ ਨਕਾਬਪੋਸ਼ਾਂ ਨੇ ਫਾਇਰਿੰਗ ਕੀਤੀ ਤੇ ਗਰਨੇਡ ਸੁੱਟ ਕੇ ਫਰਾਰ ਹੋ ਗਏ। ਜਦਕਿ ਆਈਜੀ ਬਾਰਡਰ ਰੇਂਜ ਐਸ.ਪੀ.ਐਸ. ਪਰਮਾਰ ਨੇ ਫਾਇਰਿੰਗ ਦਾ ਖੰਡਨ ਕੀਤਾ ਹੈ। ਉਨ੍ਹਾਂ ਦਹਿਸ਼ਤਗਰਦ ਜ਼ਾਕਿਰ ਮੂਸਾ ਦਾ ਇਸ ਘਟਨਾ ਸਬੰਧ ਵੀ ਖਾਰਜ ਕਰ ਦਿੱਤਾ।
ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਵੀ ਘਟਨਾ ਸਥਾਨ 'ਤੇ ਪਹੁੰਚ ਰਹੇ ਹਨ।
ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਚਸ਼ਮਦੀਦਾਂ ਮੁਤਾਬਕ ਹਮਲਾਵਰਾਂ ਦੇ ਵਾਲ ਕੱਟੇ ਹੋਏ ਸਨ ਤੇ ਉਮਰ ਦੇ ਹਿਸਾਬ ਨਾਲ ਉਹ ਕਾਫੀ ਜਵਾਨ ਦਿੱਸ ਰਹੇ ਹਨ। ਦੋਵਾਂ ਹਮਲਾਵਰਾਂ ਨੇ ਮੂੰਹ 'ਤੇ ਰੁਮਾਲ ਬੰਨ੍ਹੇ ਹੋਏ ਸਨ।
- - - - - - - - - Advertisement - - - - - - - - -