ਭਿਆਨਕ ਸੜਕ ਹਾਦਸੇ ’ਚ ਇੱਕ ਦੀ ਮੌਤ, ਦੋ ਜ਼ਖ਼ਮੀ
ਏਬੀਪੀ ਸਾਂਝਾ | 08 Feb 2019 04:39 PM (IST)
1
ਮੋਟਰਸਾਈਕਲ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਕਾਰ ਚਾਲਕ ਤੇ ਉਸ ਨਾਲ ਇੱਕ ਮਹਿਲਾ ਜ਼ਖ਼ਮੀ ਹੋ ਗਏ।
2
ਟੱਕਰ ਮਗਰੋਂ ਇਨੋਵਾ ਕਾਰ ਸਫੈਦੇ ਨਾਲ ਟਕਰਾ ਗਈ।
3
ਫਰੀਦਕੋਟ ’ਚ ਭਿਆਨਕ ਸੜਕ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਤੇ ਦੋ ਜਣੇ ਜ਼ਖ਼ਮੀ ਹੋ ਗਏ।
4
ਹਾਸਲ ਜਾਣਕਾਰੀ ਮੁਤਾਬਕ ਫਰੀਦਕੋਟ ਦੇ ਪਿੰਡ ਮਚਾਕੀ ਖੁਰਦ ਨੇੜੇ ਸਾਦਕ ਵਾਲੇ ਪਾਸੇ ਤੋਂ ਆ ਰਹੀ ਇਨੋਵਾ ਕਾਰ ਤੇ ਮੋਟਰਸਾਈਕਲ ਦੀ ਟੱਕਰ ਹੋ ਗਈ।
5
ਕਾਰ ਸਵਾਰ ਆਦਰਸ਼ ਸਕੂਲ ਮਿਡੂਮਾਨ ਦਾ ਸਟਾਫ ਦੱਸਿਆ ਜਾ ਰਿਹਾ ਹੈ ਜਦਕਿ ਮੋਟਰਸਾਈਕਲ ਸਵਾਰ ਫਰੀਦਕੋਟ ਦਾ ਵਾਸੀ ਸੀ।
6
ਦੋਵਾਂ ਜ਼ਖ਼ਮੀਆਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਕਾਰ ਸਵਾਰ ਮਹਿਲਾ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।