ਪੜਚੋਲ ਕਰੋ
ਸੜਕਾਂ ਰੋਕ ਕਿਸਾਨਾਂ ਨੇ ਦਿੱਤੀ ਸਰਕਾਰ ਨੂੰ ਚੁਨੌਤੀ
1/5

ਬਠਿੰਡਾ ‘ਚ ਕਿਸਾਨਾਂ ਦਾ ਸਾਥ ਦੇਣ ਲਈ ਔਰਤਾਂ ਧਰਨੇ ‘ਚ ਸ਼ਾਮਲ ਹੋਈਆਂ। ਦੋ ਮੁੱਖ ਮਾਰਗਾਂ ਤੇ ਪ੍ਰਦਰਸ਼ਨ ਕਰਦਿਆਂ ਰੋਡ ਜਾਮ ਲਾਈ ਰੱਖਿਆ ਜਿੱਥੇ ਇੱਕ ਪਾਸੇ ਬਠਿੰਡਾ ਮਾਨਸਾ ਰੋਡ ਤੇ ਮਾਈਸਰਖਾਨਾ ਪਿੰਡ ਕੋਲ ਕਿਸਾਨਾਂ ਨੇ ਸੜਕ ਤੇ ਜਾਮ ਲਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਉੱਥੇ ਹੀ ਬਠਿੰਡਾ ਬਰਨਾਲਾ ਰੋਡ ਤੇ ਵੀ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਕੋਲ ਵੀ ਵੱਡੀ ਗਿਣਤੀ ਵਿੱਚ ਪਹੁੰਚੇ ਕਿਸਾਨਾਂ ਨੇ ਜਾਮ ਲੱਗਾ ਕੇ ਧਰਨਾ ਪ੍ਰਦਰਸ਼ਨ ਕਰਦਿਆਂ ਸਰਕਾਰ ਦੀਆਂ ਨੀਤੀਆਂ ਨੂੰ ਲੋਕ ਮਾਰੂ ਦੱਸਦਿਆਂ ਜੰਮ ਕੇ ਸਰਕਾਰ ਤੇ ਭੜਾਸ ਕੱਢੀ।
2/5

ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਆਗੂ ਬੁੱਕਣ ਸਿੰਘ ਸੱਦੋਵਾਲ ਨੇ ਨੈਸ਼ਨਲ ਹਾਈਵੇ ਜਾਮ ਕਰਨ ਤੇ ਹਾਈਕੋਰਟ ਦੇ ਆਦੇਸ਼ਾਂ ਦੀ ਉਲੰਘਣਾ ਦੇ ਮਾਮਲੇ ਬਾਰੇ ਕਿਹਾ ਕਿ ਅਸੀਂ ਹੱਕਾਂ ਲਈ ਸੰਘਰਸ਼ ਕਰ ਰਹੇ ਹਾਂ ਤੇ ਜੇਕਰ ਪ੍ਰਸ਼ਾਸਨ ਨੇ ਮਾਮਲੇ ਵੀ ਦਰਜ ਕੀਤੇ ਤਾਂ ਅਸੀਂ ਡਰਦੇ ਨਹੀਂ ਤੇ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
Published at : 07 Feb 2018 07:08 PM (IST)
View More






















