ਅੱਕੇ ਕਿਸਾਨਾਂ ਤੇ ਮਜ਼ਦੂਰਾਂ ਦਾ ਚੰਡੀਗੜ੍ਹ 'ਤੇ ਧਾਵਾ, ਪੁਲਿਸ ਵੱਲੋਂ ਪਾਣੀ ਦੀਆ ਬੁਛਾੜਾਂ, ਕਈ ਜ਼ਖ਼ਮੀ
ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਆਪਣਾ ਫੈਸਲਾ ਨਾਂ ਬਦਲਿਆ ਤੇ ਕਿਸਾਨ ਹਿੱਤ ਫੈਸਲੇ ਨਾਂ ਲਏ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਈ ਕਾਲੇ ਕਾਨੂੰਨ ਪਾਸ ਕਰ ਚੁੱਕੀ ਹੈ, ਜਿਸ ਨੂੰ ਬੇਕਿਰਕੀ ਨਾਲ ਲੋਕ ਲਹਿਰਾਂ ਨੂੰ ਦਬਾਉਣ ਲਈ ਵਰਤਿਆ ਜਾ ਰਿਹਾ ਹੈ।
ਇਸ ਕਰਕੇ 2015 ਤਕ 3,18,528 ਕਿਸਾਨ ਮਜ਼ਦੂਰ ਖ਼ੁਦਕੁਸ਼ੀ ਕਰ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਦੀ ਬੇਰੁਖ਼ੀ ਕਰਕੇ 2019 ਤਕ ਇਹ ਅੰਕੜਾ 4 ਲੱਖ ਤਕ ਪਹੁੰਚ ਚੁੱਕਾ ਹੈ।
ਹਜ਼ਾਰਾਂ ਦੀ ਗਿਣਤੀ ਵਿੱਚ ਜੁੜੇ ਕਿਸਾਨਾਂ ਨੇ ਸਰਕਾਰ ਵਿਰੁੱਧ ਆਪਣੀ ਭੜਾਸ ਕੱਢਦਿਆਂ ਕਿਹਾ ਕਿ ਦੇਸ਼ ਭਰ ਵਿੱਚ ਆਰਥਿਕਤਾ ਦਾ ਧੁਰਾ ਮੰਨਿਆ ਜਾਣ ਵਾਲਾ ਕਿੱਤਾ ਖੇਤੀ ਘਾਟੇ ਦਾ ਸੌਦਾ ਸਾਬਤ ਹੋ ਰਿਹਾ ਹੈ।
ਇਸ ਦੌਰਾਨ ਵੱਡੀ ਗਿਣਤੀ 'ਚ ਕਿਸਾਨ ਜ਼ਖ਼ਮੀ ਹੋ ਗਏ।
ਕਿਸਾਨਾਂ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਨੇ ਪਾਣੀ ਦੀਆਂ ਬੁਛਾੜਾਂ ਚਲਾਈਆਂ।
ਚੰਡੀਗੜ੍ਹ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਚੰਡੀਗੜ੍ਹ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।