ਕਿਸਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਆੜ੍ਹਤੀਏ ਦੀ ਗ੍ਰਿਫ਼ਤਾਰੀ ਲਈ ਡਟੇ ਸੈਂਕੜੇ ਕਿਸਾਨ
ਏਬੀਪੀ ਸਾਂਝਾ | 26 Jul 2019 03:22 PM (IST)
1
ਵੱਡੀ ਗਿਣਤੀ 'ਚ ਪੰਜਾਬ ਭਰ ਤੋਂ ਕਿਸਾਨ ਇਕੱਠੇ ਹੋਏ ਹਨ ਅਤੇ ਮਨਜੀਤ ਸਿੰਘ ਲਈ ਇਨਸਾਫ ਦੀ ਮੰਗ ਕਰ ਰਹੇ ਹਨ।
2
ਮਨਜੀਤ ਸਿੰਘ ਨੇ ਕੁਝ ਸਮਾਂ ਪਹਿਲਾਂ ਖ਼ੁਦਕੁਸ਼ੀ ਕਰ ਲਈ ਸੀ। ਪੁਲਿਸ ਨੇ ਆੜ੍ਹਤੀਏ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕੀਤਾ ਸੀ ਪਰ ਹਾਲੇ ਤਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ।
3
ਪ੍ਰਦਰਸ਼ਨਕਾਰੀ ਕਿਸਾਨ ਖ਼ੁਦਕੁਸ਼ੀ ਕਰ ਚੁੱਕੇ ਕਿਸਾਨ ਮਨਜੀਤ ਸਿੰਘ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।
4
ਕਿਸਾਨਾਂ ਨੇ ਭੁੱਚੋ ਖੁਰਦ ਨੈਸ਼ਨਲ ਹਾਈਵੇਅ ਜਾਮ ਕੀਤਾ ਹੋਇਆ ਹੈ।
5
ਬਠਿੰਡਾ: ਕਿਸਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਆੜ੍ਹਤੀਏ ਦੀ ਗ੍ਰਿਫ਼ਤਾਰੀ ਲਈ ਸੈਂਕੜੇ ਕਿਸਾਨਾਂ ਨੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ਜਾਮ ਕਰ ਦਿੱਤਾ ਹੈ।