ਗੁਰਦੁਆਰੇ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਨੂੰ ਲੱਗੀ ਅੱਗ
ਏਬੀਪੀ ਸਾਂਝਾ | 03 Apr 2019 10:03 AM (IST)
1
ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਕਰਟ ਦੱਸਿਆ ਜਾ ਰਿਹਾ।
2
ਉਨ੍ਹਾਂ ਕਿਹਾ ਕਿ ਪਾਠੀ ਸਿੰਘ ਤੇ ਗੁਰਦੁਆਰਾ ਲੋਕਲ ਪ੍ਰਬੰਧਕ ਕਮੇਟੀ ਖਿਲਾਫ ਪੁਲਿਸ ਤੇ ਐਸਜੀਪੀਸੀ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।
3
ਇਸ ਦੇ ਨਾਲ ਹੀ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੁਰਦੁਆਰਾ ਸ੍ਰੀ ਅੰਗੀਠਾ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਭੇਜੇ ਜਾਣਗੇ।
4
ਮੌਕੇ 'ਤੇ ਭੁੱਜੇ ਐਸਜੀਪੀਸੀ ਦੇ ਸਾਬਕਾ ਮੀਤ ਪ੍ਰਧਾਨ ਹਰਪਾਲ ਸਿੰਘ ਜੱਲ੍ਹਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦਾ ਭੋਗ ਪਾ ਕੇ ਪਛਤਾਵਾ ਕੀਤਾ ਜਾਵੇਗਾ।
5
ਧਾਰਮਿਕ ਜੱਥੇਬੰਦੀਆਂ ਦੇ ਨੁਮਾਇੰਦੇ ਤੇ ਪੁਲਿਸ ਮੌਕੇ 'ਤੇ ਪਹੁੰਚੀ ਚੁੱਕੀ ਹੈ।
6
ਹਲਕਾ ਪਾਇਲ ਵਿੱਚ ਪੈਂਦੇ ਪਿੰਡ ਘਲੋਟੀ ਦੇ ਸ੍ਰੀ ਗੁਰੂ ਰਵਿਦਾਸ ਜੀ ਦੇ ਗੁਰਦੁਆਰਾ ਸਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨੀ ਭੇਟ ਹੋ ਗਏ ਹਨ।