100 ਕੁਇੰਟਲ ਵਿਦੇਸ਼ੀ ਫੁੱਲਾਂ ਨਾਲ ਮਹਿਕਿਆ ਦਰਬਾਰ ਸਾਹਿਬ ਦਾ ਚੌਗਿਰਦਾ
ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ, ਸ੍ਰੀ ਅਕਾਲ ਤਖਤ ਸਾਹਿਬ, ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ, ਦਰਸ਼ਨੀ ਡਿਓਢੀ ਸਮੇਤ ਹੋਰ ਅਨੇਕਾਂ ਥਾਵਾਂ ਨੂੰ ਖ਼ੂਬਸੂਰਤ ਫੁੱਲਾਂ ਨਾਲ ਸ਼ਿੰਗਾਰਿਆ ਗਿਆ ਹੈ।
Download ABP Live App and Watch All Latest Videos
View In Appਸਜਾਵਟ ਲਈ ਮਲੇਸ਼ੀਆ, ਥਾਈਲੈਂਡ, ਕੀਨੀਆ, ਸਿੰਘਾਪੁਰ, ਆਸਟ੍ਰੇਲੀਆ ਆਦਿ ਵੱਖ-ਵੱਖ ਦੇਸ਼ਾਂ ਤੋਂ ਤਕਰੀਬਨ 100 ਕੁਇੰਟਲ ਫੁੱਲ ਮੰਗਵਾਏ ਗਏ ਸਨ।
ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਰਾਤ ਵਿਸ਼ੇਸ਼ ਗੁਰਮਤਿ ਸਮਾਗਮ ਵੀ ਹੋਵੇਗਾ, ਜਿਸ ਵਿਚ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਤੇ ਕਥਾਵਾਚਕ ਹਾਜ਼ਰੀ ਭਰਨਗੇ।
ਅੰਮ੍ਰਿਤਸਰ: ਅੱਜ ਯਾਨੀ ਕਿ 10 ਸਤੰਬਰ 2018 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਅੱਜ ਹਰਿਮੰਦਰ ਸਾਹਿਬ ਵਿੱਚ ਫੁੱਲਾਂ ਨਾਲ ਸੁੰਦਰ ਸਜਾਵਟ ਕੀਤੀ ਗਈ ਹੈ, ਜੋ ਸੰਗਤ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਹੋਈ ਹੈ।
ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਦੇ ਵੀ ਸੰਗਤਾਂ ਦਰਸ਼ਨ ਕਰ ਸਕਣਗੀਆਂ।
ਅੱਜ ਦੇ ਹੀ ਦਿਨ 1604 ਈ: (ਭਾਦਰੋਂ ਸੁਦੀ 1,1661 ਬਿਕਰਮੀ ਸੰਮਤ) ਨੂੰ ਗੁਰੂ ਅਰਜਨ ਦੇਵ ਜੀ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਬਿਰਾਜਮਾਨ ਕੀਤਾ ਅਤੇ ਇਸ ਦੇ ਪਹਿਲੇ ਗ੍ਰੰਥੀ ਹੋਣ ਦਾ ਮਾਣ ਬਾਬਾ ਬੁੱਢਾ ਜੀ ਨੂੰ ਪ੍ਰਾਪਤ ਹੋਇਆ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਵੀ ਸ਼ਰਧਾਲੂਆਂ ਵੱਲੋਂ ਫੁੱਲਾਂ ਦੀ ਸਜਾਵਟ ਕਰਵਾਈ ਜਾਂਦੀ ਹੈ ਅਤੇ ਸੰਗਤਾਂ ਇਸ ਸਜਾਵਟ ਨੂੰ ਵੇਖ ਕੇ ਅਨੰਦਤ ਹੋ ਰਹੀਆਂ ਹਨ।
10 ਸਤੰਬਰ ਨੂੰ ਗੁਰਪੁਰਬ ਮੌਕੇ ਸਿੱਖ ਰਵਾਇਤ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ।
ਅੱਗੇ ਵੇਖੋ ਗੁਰਪ੍ਰੀਤ ਧਾਲੀਵਾਲ ਤੇ ਗਗਨਦੀਪ ਸ਼ਰਮਾ ਵੱਲੋਂ ਭੇਜੀਆਂ ਹਰਿਮੰਦਰ ਸਾਹਿਬ ਵਿਖੇ ਕੀਤੀ ਸਜਾਵਟ ਦੀਆਂ ਕੁਝ ਹੋਰ ਖ਼ੂਬਸੂਰਤ ਤਸਵੀਰਾਂ।
ਵਾਤਾਅਨੁਕੂਲ (AC) ਵਿਸ਼ੇਸ਼ ਟਰੱਕਾਂ ਰਾਹੀਂ ਲਿਆਂਦੇ ਫੁੱਲ ਬਿਲਕੁਲ ਤਰੋਤਾਜ਼ਾ ਹਨ ਅਤੇ ਇਨ੍ਹਾਂ ਵਿੱਚੋਂ ਕਈ ਅਜਿਹੀਆਂ ਕਿਸਮਾਂ ਦੇ ਹਨ ਜੋ ਲੰਮਾਂ ਸਮੇ ਤਕ ਖ਼ਰਾਬ ਨਹੀਂ ਹੋਣਗੇ।
- - - - - - - - - Advertisement - - - - - - - - -