ਕੇਂਦਰ ਦੀ ਰਿਆਇਤ ਪੰਜਾਬ 'ਚ ਦਿੱਸੀ ਬੇਅਸਰ, ਇਹ ਹੈ ਪੈਟਰੋਲ-ਡੀਜ਼ਲ ਦੇ ਭਾਅ
ਦੇਖੋ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਪੰਜ ਅਕਤੂਬਰ ਦੀਆਂ ਕੀਮਤਾਂ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਪੈਟਰੋਲ ਡੀਜ਼ਲ 'ਤੇ ਐਕਸਾਈਜ਼ ਡਿਊਟੀ ਢਾਈ ਰੁਪਏ ਤਕ ਘੱਟ ਕਰਨ ਦਾ ਐਲਾਨ ਕੀਤਾ ਸੀ। ਉਦੋਂ ਜੇਤਲੀ ਨੇ ਸੂਬਿਆਂ ਨੂੰ ਵੀ ਇੰਨਾ ਹੀ ਵੈਟ ਘਟਾਉਣ ਦੀ ਅਪੀਲ ਕੀਤੀ ਸੀ ਤਾਂ ਜੋ ਆਮ ਲੋਕਾਂ ਨੂੰ ਪੰਜ ਰੁਪਏ ਦੀ ਸਸਤਾ ਤੇਲ ਮਿਲ ਸਕੇ।
ਅੱਜ ਕੁਝ ਅਧਿਕਾਰੀਆਂ ਦੀ ਗ਼ੈਰਮੌਜੂਦਗੀ ਕਰਕੇ ਸਰਕਾਰ ਫੈਸਲਾ ਨਹੀਂ ਲੈ ਸਕੀ। ਬਾਦਲ ਨੇ ਕੇਂਦਰ ਵੱਲੋਂ ਆਮ ਲੋਕਾਂ ਨੂੰ ਦਿੱਤੀ ਰਾਹਤ ਨੂੰ ਚਲਾਕੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਸੂਬਿਆਂ 'ਤੇ ਬੋਝ ਪਾਇਆ ਹੈ।
ਬੈਠਕ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਤੇਲ ਦੀਆਂ ਕੀਮਤਾਂ ਘਟਾਉਣ ਬਾਰੇ ਸੋਮਵਾਰ ਨੂੰ ਫੈਸਲਾ ਲਿਆ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿੱਤ ਵਿਭਾਗ ਦੀ ਵਿਸ਼ੇਸ਼ ਬੈਠਕ ਸੱਦੀ ਸੀ। ਇਸ ਵਿੱਚ ਤੇਲ 'ਤੇ ਟੈਕਸ ਵਿੱਚ ਕੋਈ ਤਬਦੀਲੀ ਨਾ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਕੇਂਦਰ ਸਰਕਾਰ ਵੱਲੋਂ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਡਿਊਟੀ ਘਟਾਉਣ ਤੋਂ ਬਾਅਦ ਕਈ ਸੂਬਿਆਂ ਨੇ ਆਪਣਾ ਟੈਕਸ ਘਟਾਉਣ ਦੀ ਪਹਿਲਕਦਮੀ ਕੀਤੀ, ਪਰ ਪੰਜਾਬ ਸਰਕਾਰ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ।