ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਦਾ ਜ਼ਬਰਦਸਤ ਵਿਰੋਧ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਰਸ਼ਨੀ ਡਿਓਢੀ ਤੋਂ ਆਪਣਾ ਭਾਸ਼ਣ ਜਾਰੀ ਰੱਖਿਆ ਅਤੇ ਅਕਾਲ ਤਖ਼ਤ ਸਾਹਿਬ ਵਾਲੇ ਪਾਸਿਓਂ ਸਿੱਖ ਨੌਜਵਾਨ ਉਨ੍ਹਾਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰਹੇ।
ਉਨ੍ਹਾਂ ਐਲਾਨ ਕੀਤਾ ਸੀ ਕਿ ਇਸ ਲਈ ਉਹ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਜਾਰੀ ਸੰਦੇਸ਼ ਨੂੰ ਮਾਨਤਾ ਨਹੀਂ ਦੇਣਗੇ ਅਤੇ ਇਸ ਦਾ ਵਿਰੋਧ ਵੀ ਕਰਨਗੇ।
ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਸਿੱਖਾਂ ਨੇ ਹਵਾਰਾ ਦੀ ਫ਼ੋਟੋ ਵਾਲੇ ਕੈਲੰਡਰ ਲਹਿਰਾਏ ਅਤੇ ਨਾਲ ਹੀ ਧਿਆਨ ਸਿੰਘ ਮੰਡ ਵੱਲੋਂ ਬੁੱਧਵਾਰ ਨੂੰ ਹੀ ਗਿਆਨੀ ਹਰਪ੍ਰੀਤ ਸਿੰਘ ਤੋਂ ਕੁਝ ਸਮਾਂ ਪਹਿਲਾਂ ਕੌਮ ਲਈ ਜਾਰੀ ਸੰਦੇਸ਼ ਦੀਆਂ ਕਾਪੀਆਂ ਵੀ ਦਿਖਾਈਆਂ ਗਈਆਂ।
ਸਰਬੱਤ ਖ਼ਾਲਸਾ ਪ੍ਰਬੰਧਕਾਂ ਵਿੱਚ ਸ਼ਾਮਲ ਜਰਨੈਲ ਸਿੰਘ ਸਖੀਰਾ ਅਤੇ ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ਦੀ ਜਥੇਬੰਦੀ ਵੱਲੋਂ ਬਾਦਲਾਂ ਵੱਲੋਂ ਥਾਪੇ ਗਏ ਜਥੇਦਾਰ ਨੂੰ ਮਾਨਤਾ ਨਹੀਂ ਦਿੱਤੀ ਗਈ ਹੈ ਅਤੇ ਸਰਬੱਤ ਖ਼ਾਲਸਾ ਪਹਿਲਾਂ ਹੀ ਇਨ੍ਹਾਂ ਜਥੇਦਾਰਾਂ ਨੂੰ ਰੱਦ ਕਰ ਚੁੱਕਾ ਹੈ।
ਇਸ ਤੋਂ ਪਹਿਲਾਂ ਪਹਿਲੀ ਨਵੰਬਰ ਨੂੰ ਦੋ ਗਰਮਖ਼ਿਆਲੀ ਆਗੂਆਂ ਨੇ ਨਵੇਂ ਕਾਰਜਕਾਰੀ ਜਥੇਦਾਰ ਕੋਲੋਂ ਸਿਰੋਪਾਓ ਲੈਣ ਮਨ੍ਹਾ ਕਰ ਦਿੱਤਾ।
ਗਿਆਨੀ ਹਰਪ੍ਰੀਤ ਸਿੰਘ ਦਾ ਇਹ ਪਹਿਲੀ ਵਾਰ ਵਿਰੋਧ ਨਹੀਂ ਹੋਇਆ।
ਜਥੇਦਾਰ ਦੇ ਭਾਸ਼ਣ ਦੌਰਾਨ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਗਤਾਰ ਸਿੰਘ ਹਵਾਰਾ ਅਤੇ ਉਨ੍ਹਾਂ ਦੀ ਥਾਂ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ।
ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲੀ ਵਾਰ ਸਿੱਖ ਕੌਮ ਨੂੰ ਸੰਦੇਸ਼ ਦੇਣ ਲਈ ਆਏ ਸਨ, ਪਰ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਹੋਇਆ।
ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ।