ਗਿਆਨੀ ਹਰਪ੍ਰੀਤ ਸਿੰਘ ਦੇ ਅਹੁਦਾ ਸੰਭਾਲਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਚ ਗੂੰਜੇ ਜੈਕਾਰੇ
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ, ਯਾਨੀ 30 ਅਕਤੂਬਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਵੀ ਰੱਖਿਆ ਗਿਆ ਹੈ।
ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਦੇਣ ਦੇ ਨਾਲ-ਨਾਲ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਵੀ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।
ਯਾਦ ਰਹੇ ਕਿ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਵੀ ਜਥੇਦਾਰ ਹਨ।
ਸਿੱਖ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਗਿਆਨੀ ਹਰਪ੍ਰੀਤ ਸਿੰਘ ਦੀ ਨਿਯੁਕਤੀ ਉੱਤੇ ਮੋਹਰ ਲਾਈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਅਵਤਰਾ ਸਿੰਘ ਹਿੱਤ, ਬੀਬੀ ਜਗੀਰ ਕੌਰ, ਦਮਦਮੀ ਟਕਸਾਲ ਤੋਂ ਹਰਨਾਮ ਸਿੰਘ ਖਾਲਸਾ ਤੇ ਹੋਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਧਾਰਮਿਕ ਸ਼ਖਸ਼ੀਅਤਾਂ ਮੌਜੂਦ ਹਨ।
ਸ੍ਰੀ ਅਕਾਲ ਤਖਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਬੰਧੀ ਖੂਬ ਤਿਆਰੀਆਂ ਕੀਤੀਆਂ ਗਈਆਂ ਹਨ।