ਪੜਚੋਲ ਕਰੋ
ਹਰਸਿਮਰਤ ਬਾਦਲ ਦੇ ਕੈਪਟਨ 'ਤੇ ਵੱਡੇ ਇਲਜ਼ਾਮ, ਇੱਕ ਨੰਬਰ ਦਾ ਝੂਠਾ ਕਰਾਰ
1/4

ਬਠਿੰਡਾ: ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਅੱਜ ਬਠਿੰਡਾ ਵਿੱਚ ਤਿਆਰ ਹੋ ਰਹੇ ਏਮਜ਼ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕੈਪਟਨ ਸਰਕਾਰ 'ਤੇ ਖ਼ੂਬ ਨਿਸ਼ਾਨੇ ਲਾਏ। ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਜਦੋਂ ਤੋਂ ਏਮਜ਼ ਦਾ ਕੰਮ ਸ਼ੁਰੂ ਹੋਇਆ ਹੈ, ਸੂਬਾ ਸਰਕਾਰ ਦਾ ਇੱਕ ਵੀ ਮੰਤਰੀ ਜਾਂ ਲੀਡਰ ਹਸਪਤਾਲ ਵੇਖਣ ਨਹੀਂ ਆਇਆ।
2/4

ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਹੀ ਏਮਜ਼ ਵਿੱਚ ਬਿਜਲੀ ਦੀ ਸਪਲਾਈ ਦਿੱਤੀ ਹੈ। ਲੰਮੇ ਸਮੇਂ ਤੋਂ ਸਰਕਾਰ ਇੱਥੇ ਬਿਜਲੀ ਦੇਣ ਲਈ ਤਿਆਰ ਨਹੀਂ ਹੋ ਰਹੀ ਸੀ। ਇਸ ਦੇ ਬਾਅਦ ਕੇਂਦਰੀ ਸਿਹਤ ਸਕੱਤਰ ਵੱਲੋਂ ਪੰਜਾਬ ਸਕੱਤਰ ਨੂੰ ਚਿੱਠੀ ਲਿਖੀ ਗਈ। ਫਿਰ ਹੁਣ ਹਸਪਤਾਲ ਵਿੱਚ ਬਿਜਲੀ ਦਾ ਪ੍ਰਬੰਧ ਕੀਤਾ ਗਿਆ ਹੈ।
Published at : 30 Sep 2019 03:44 PM (IST)
View More






















