ਹਰਸਿਮਰਤ ਬਾਦਲ ਦੇ ਕੈਪਟਨ 'ਤੇ ਵੱਡੇ ਇਲਜ਼ਾਮ, ਇੱਕ ਨੰਬਰ ਦਾ ਝੂਠਾ ਕਰਾਰ
ਬਠਿੰਡਾ: ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਅੱਜ ਬਠਿੰਡਾ ਵਿੱਚ ਤਿਆਰ ਹੋ ਰਹੇ ਏਮਜ਼ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕੈਪਟਨ ਸਰਕਾਰ 'ਤੇ ਖ਼ੂਬ ਨਿਸ਼ਾਨੇ ਲਾਏ। ਉਨ੍ਹਾਂ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਜਦੋਂ ਤੋਂ ਏਮਜ਼ ਦਾ ਕੰਮ ਸ਼ੁਰੂ ਹੋਇਆ ਹੈ, ਸੂਬਾ ਸਰਕਾਰ ਦਾ ਇੱਕ ਵੀ ਮੰਤਰੀ ਜਾਂ ਲੀਡਰ ਹਸਪਤਾਲ ਵੇਖਣ ਨਹੀਂ ਆਇਆ।
Download ABP Live App and Watch All Latest Videos
View In Appਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਹੀ ਏਮਜ਼ ਵਿੱਚ ਬਿਜਲੀ ਦੀ ਸਪਲਾਈ ਦਿੱਤੀ ਹੈ। ਲੰਮੇ ਸਮੇਂ ਤੋਂ ਸਰਕਾਰ ਇੱਥੇ ਬਿਜਲੀ ਦੇਣ ਲਈ ਤਿਆਰ ਨਹੀਂ ਹੋ ਰਹੀ ਸੀ। ਇਸ ਦੇ ਬਾਅਦ ਕੇਂਦਰੀ ਸਿਹਤ ਸਕੱਤਰ ਵੱਲੋਂ ਪੰਜਾਬ ਸਕੱਤਰ ਨੂੰ ਚਿੱਠੀ ਲਿਖੀ ਗਈ। ਫਿਰ ਹੁਣ ਹਸਪਤਾਲ ਵਿੱਚ ਬਿਜਲੀ ਦਾ ਪ੍ਰਬੰਧ ਕੀਤਾ ਗਿਆ ਹੈ।
ਹਰਸਿਮਰਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇੱਕ ਨੰਬਰ ਦੇ ਝੂਠੇ ਆਦਮੀ ਹਨ ਤੇ ਉਨ੍ਹਾਂ ਦੇ ਸਾਰੇ ਮੰਤਰੀ ਵੀ ਝੂਠੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਕੈਪਟਨ ਦੀ ਸਰਕਾਰ ਬਣੀ ਹੈ, ਉਸ ਦਿਨ ਤੋਂ ਹੀ ਪੰਜਾਬ ਦੇ ਲੋਕਾਂ ਨੂੰ ਝੂਠ ਹੀ ਬੋਲਿਆ ਜਾ ਰਿਹਾ ਹੈ।
ਹਸਸਿਮਰਤ ਨੇ ਦਾਅਵਾ ਕੀਤਾ ਕਿ ਏਮਜ਼ ਵਿੱਚ ਸਮੇਂ ਸਿਰ ਬਿਜਲੀ ਨਾ ਦੇਣ ਕਰਕੇ ਕੰਮ ਵਿੱਚ ਦੇਰੀ ਹੋਈ ਹੈ ਤੇ ਪੰਜਾਬ ਸਰਕਾਰ ਇਸ ਦੀ ਜ਼ਿੰਮੇਵਾਰ ਹੈ।
- - - - - - - - - Advertisement - - - - - - - - -