Election Results 2024
(Source: ECI/ABP News/ABP Majha)
ਪੰਜਾਬ 'ਚ ਕਈ ਥਾਈਂ ਹਿੰਸਾ, ਪੁਲਿਸ ਵੱਲੋਂ ਹਵਾਈ ਫਾਇਰ, ਆਵਾਜਾਈ ਠੱਪ
ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਮੁਖੀ ਸਤਵਿੰਦਰ ਸਿੰਘ ਹੀਰਾ ਤੇ ਸਾਧੂ ਸਮਾਜ ਦੇ ਮੁਖੀ ਸੰਤ ਸਰਵਣ ਦਾਸ ਨੇ 13 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਅਤੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਦੀ ਅਪੀਲ ਕੀਤੀ ਹੈ। ਪੰਜਾਬ ਕਾਂਗਰਸ ਨੇ ਵੀ ਕੱਲ੍ਹ ਬੰਦ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਸੀ।
Download ABP Live App and Watch All Latest Videos
View In Appਦਰਅਸਲ ਨਵੀਂ ਦਿੱਲੀ ਦੇ ਤੁਗਲਕਾਬਾਦ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਾਚੀਨ ਮੰਦਰ ਨੂੰ ਢਾਹੁਣ ਦੇ ਹੁਕਮ ਹੋਏ ਜਿਸ ਵਿਰੁੱਧ ਪੰਜਾਬ ਵਿੱਚ ਅੰਦੋਲਨ ਤੇਜ਼ ਹੋ ਗਿਆ ਹੈ।
ਦੱਸ ਦੇਈਏ ਕਿ ਪਹਿਲਾਂ ਕਿਹਾ ਗਿਆ ਸੀ ਕਿ ਬੰਦ ਦੌਰਾਨ ਆਵਾਜਾਈ ਨਹੀਂ ਰੋਕੀ ਜਾਵੇਗੀ, ਪਰ ਪ੍ਰਦਰਸ਼ਨਾਂ ਕਾਰਨ ਬੱਸਾਂ ਰੋਕੀਆਂ ਗਈਆਂ। ਇਸ ਨਾਲ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਘੰਟੇ ਰੇਲ ਗੱਡੀਆਂ ਦੇ ਬੰਦ ਰਹਿਣ ਕਾਰਨ ਵੀ ਲੋਕ ਕਾਫ਼ੀ ਪ੍ਰੇਸ਼ਾਨ ਹੋਏ।
ਉੱਧਰ ਨਵਾਂਸ਼ਹਿਰ ਵਿੱਚ ਵੀ ਦੁਕਾਨਾਂ ਬੰਦ ਕਰਨ ਦੀ ਜ਼ਬਰਦਸਤੀ ਕੋਸ਼ਿਸ਼ ਕਰਨ ਨੂੰ ਲੈ ਕੇ ਵਿਵਾਦ ਹੋ ਗਿਆ। ਦੁਕਾਨਦਾਰਾਂ ਤੇ ਪ੍ਰਦਰਸ਼ਨਕਾਰੀਆਂ ਵਿੱਚ ਝੜਪ ਹੋਈ ਪਰ ਪੁਲਿਸ ਨੇ ਆ ਕੇ ਮਾਹੌਲ ਸਾਂਭ ਲਿਆ। ਪੁਲਿਸ ਅਧਿਕਾਰੀਆਂ ਨੇ ਦੋਵਾਂ ਪੱਖਾਂ ਨੂੰ ਸ਼ਾਂਤ ਕੀਤਾ।
ਇਸ ਤੋਂ ਬਾਅਦ ਵਿੱਚ ਲਗਪਗ ਦੋ ਘੰਟਿਆਂ ਬਾਅਦ ਟਰੈਕ ਚਾਲੂ ਹੋਇਆ ਤੇ ਰੇਲ ਗੱਡੀਆਂ ਚਲਾਈਆਂ ਗਈਆਂ। ਇਸ ਮਗਰੋਂ ਪ੍ਰਦਰਸ਼ਨਕਾਰੀਆਂ ਨੇ ਬਟਾਲਾ 'ਚ ਰੇਲਵੇ ਟਰੈਕ ਜਾਮ ਕਰ ਦਿੱਤਾ। ਪ੍ਰਦਰਸ਼ਨਕਾਰੀ ਰੇਲਵੇ ਟਰੈਕ 'ਤੇ ਬੈਠ ਗਏ। ਅੱਜ ਜ਼ਿਆਦਾਤਰ ਥਾਵਾਂ 'ਤੇ ਸਕੂਲ ਵੀ ਬੰਦ ਰਹੇ।
ਪੰਜਾਬ ਬੰਦ ਤਹਿਤ ਰਵਿਦਾਸ ਭਾਈਚਾਰੇ ਦੇ ਲੋਕ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਸੂਬੇ ਵਿੱਚ ਜ਼ਿਆਦਾਤਰ ਥਾਵਾਂ 'ਤੇ ਬਾਜ਼ਾਰ ਬੰਦ ਰਹੇ ਤੇ ਸੜਕੀ ਆਵਾਜਾਈ ਠੱਪ ਹੋ ਗਈ। ਬੱਸਾਂ ਨਹੀਂ ਚੱਲੀਆਂ। ਬੰਦ ਸਮਰਥਕਾਂ ਨੇ ਲੁਧਿਆਣਾ ਨੇੜੇ ਰੇਲ ਗੱਡੀਆਂ ਦੀ ਆਵਾਜਾਈ ਵੀ ਰੋਕ ਦਿੱਤੀ।
ਲੋਕਾਂ ਨੂੰ ਬਾਹਰ ਕੱਢਣ ਲਈ ਪੁਲਿਸ ਨੂੰ ਹਵਾਈ ਫਾਇਰਿੰਗ ਕਰਨੀ ਪਈ। ਘਟਨਾ ਵਿੱਚ ਤਿੰਨ ਲੋਕ ਜ਼ਖਮੀ ਹੋ ਗਏ। ਨਵਾਂ ਸ਼ਹਿਰ ਵਿੱਚ ਵੀ ਜ਼ਬਰਦਸਤੀ ਦੁਕਾਨਾਂ ਬੰਦ ਕਰਾਉਣ 'ਤੇ ਦੁਕਾਨਦਾਰ ਤੇ ਪ੍ਰਦਰਸ਼ਨਕਾਰੀ ਆਪਸ ਵਿੱਚ ਭਿੜ ਗਏ।
ਚੰਡੀਗੜ੍ਹ: ਸੁਪਰੀਮ ਕੋਰਟ ਦੇ ਹੁਕਮਾਂ 'ਤੇ ਸ੍ਰੀ ਗੁਰੂ ਰਵਿਦਾਸ ਜੀ ਦਾ ਮੰਦਰ ਢਾਹੇ ਜਾਣ ਦੇ ਵਿਰੋਧ ਵਿੱਚ ਰਵੀਦਾਸ ਭਾਈਚਾਰੇ ਨੇ ਮੰਗਲਵਾਰ ਨੂੰ ਬੰਦ ਦਾ ਐਲਾਨ ਕੀਤਾ ਸੀ। ਇਸ ਦਾ ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਵਿਆਪਕ ਅਸਰ ਪਿਆ। ਬੰਦ ਦੌਰਾਨ ਹੁਸ਼ਿਆਰਪੁਰ ਦੇ ਮੁਕੇਰੀਆਂ ਵਿੱਚ ਦੁਕਾਨਦਾਰਾਂ ਤੇ ਪ੍ਰਦਰਸ਼ਨਕਾਰੀਆਂ ਵਿੱਚ ਝੜਪ ਹੋ ਗਈ।
- - - - - - - - - Advertisement - - - - - - - - -