ਕਾਲੇ ਦਿਨ 13 ਅਪਰੈਲ 1919 ਨੂੰ ਜੱਲ੍ਹਿਆਂਵਾਲਾ ਬਾਗ਼ ਵਿੱਚ ਕੀ-ਕੀ ਵਾਪਰਿਆ, ਜਾਣੋ
Download ABP Live App and Watch All Latest Videos
View In Appਇਸ ਸਮਾਗਮ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਵੀ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਦੇਸ਼ ਦੀ ਸੇਵਾ ਕਰਨ ਦਾ ਪ੍ਰਣ ਵੀ ਲਿਆ।
'ਏਬੀਪੀ' ਦੀ #ABPTributeJallianwala ਖ਼ਾਸ ਮੁਹਿੰਮ ਅੱਜ ਅੰਮ੍ਰਿਤਸਰ ਸਮਾਪਤ ਹੋਈ। ਇਸ ਦੌਰਾਨ ਅੰਮ੍ਰਿਤਸਰ ਦੇ ਖ਼ਾਲਸਾ ਕਾਲਜ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।
ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਦੀ ਸ਼ਤਾਬਦੀ ਨਮਿਤ 'ABP ਨਿਊਜ਼' ਵੱਲੋਂ ਸ਼ਰਧਾਂਜਲੀ ਸਮਾਗਮ ਕਰਵਾਏ ਜਾ ਰਹੇ ਹਨ। 10 ਅਪਰੈਲ ਤੋਂ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਕਰਵਾਈ ਗਈ ਸੀ। ਇਸ ਦੌਰਾਨ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਪ੍ਰੋਗਰਾਮ ਕਰਵਾਏ ਗਏ।
ਉੱਧਰ, ਮਿਲਟਰੀ ਰਿਪੋਰਟ ਵਿੱਚ ਕਿਹਾ ਗਿਆ ਸੀ ਕਿ 13 ਅਪਰੈਲ ਵਾਲੇ ਦਿਨ ਜਲ੍ਹਿਆਂਵਾਲਾ ਬਾਗ ਵਿੱਚ 200 ਤੋਂ ਵੀ ਘੱਟ ਲੋਕ ਮਾਰੇ ਗਏ ਸੀ। ਅਧਿਕਾਰਤ ਤੌਰ 'ਤੇ 381 ਲੋਕਾਂ ਦੇ ਮਾਰੇ ਜਾਣ ਤੇ 1208 ਲੋਕਾਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਹਾਲਾਂਕਿ ਅੰਮ੍ਰਿਤਸਰ ਸੇਵਾ ਕਮੇਟੀ ਨੇ ਜਲ੍ਹਿਆਂਵਾਲਾ ਬਾਗ ਵਿੱਚ ਮਰਨ ਵਾਲਿਆਂ ਦੀ ਗਿਣਤੀ 501 ਦੱਸੀ ਹੈ।
ਗੋਲ਼ੀਕਾਂਡ ਦੇ ਤੁਰੰਤ ਬਾਅਦ ਲਾਹੌਰ ਵਿੱਚ ਪੰਜਾਬ ਦੇ ਲੈਫਟੀਨੈਂਟ ਗਵਰਨਰ ਮਾਈਕਲ ਓਡਵਾਇਰ ਨੂੰ ਭੇਜੀ ਆਪਣੀ ਰਿਪੋਰਟ ਵਿੱਚ ਜਨਰਲ ਡਾਇਰ ਨੇ 200 ਤੋਂ 300 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਸੀ, ਜਦਕਿ ਮਾਈਕਲ ਓਡਵਾਇਰ ਨੇ ਆਪਣੀ ਭੇਜੀ ਰਿਪੋਰਟ ਵਿੱਚ ਮਰਨ ਵਾਲਿਆਂ ਦੀ ਗਿਣਤੀ 200 ਲਿਖੀ ਸੀ। ਹੋਮ ਮਿਨਿਸਟਰੀ (1919), ਨੰਬਰ-23, ਡੀਆਰ-2 ਵਿੱਚ ਚੀਫ ਸਕੱਤਰ ਜੇਬੀ ਥਾਮਸ ਤੇ ਐਚਡੀ ਕ੍ਰੇਕ ਨੇ 290 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਸੀ।
ਜੱਲ੍ਹਿਆਂਵਾਲਾ ਬਾਗ਼ ਦੀ ਘਟਨਾ ਬਾਰੇ ਹਾਲੇ ਤਕ ਸਰਕਾਰ ਤੇ ਪ੍ਰਸ਼ਾਸਨ ਇਹ ਨਹੀਂ ਜਾਣ ਸਕਿਆ ਕਿ 13 ਅਪਰੈਲ, 1919 ਨੂੰ ਜੱਲ੍ਹਿਆਂਵਾਲਾ ਬਾਗ ਵਿੱਚ ਕਿੰਨੇ ਲੋਕ ਸ਼ਹੀਦ ਹੋਏ ਸੀ। ਇਸੇ ਕਰਕੇ ਸੂਚਨਾ ਅਧਿਕਾਰ ਐਕਟ ਤਹਿਤ ਮੰਗੀ ਜਾਣਕਾਰੀ ਵੀ ਨਹੀਂ ਮਿਲੀ।
ਇਸ ਤੋਂ ਪਹਿਲਾਂ ਕਿ ਲੋਕ ਕੁਝ ਸਮਝ ਪਾਉਂਦੇ, ਜਨਰਲ ਡਾਇਰ ਨੇ ਆਪਣੇ ਸਿਪਾਹੀਆਂ ਨੂੰ ਗੋਲ਼ੀ ਚਲਾਉਣ ਦਾ ਹੁਕਮ ਦੇ ਦਿੱਤਾ। ਬਾਗ਼ ਵਿੱਚ ਮੌਜੂਦ ਔਰਤਾਂ, ਬੱਚਿਆਂ, ਬਜ਼ੁਰਗਾਂ ਤੇ ਜਵਾਨਾਂ 'ਤੇ ਅੰਨ੍ਹੇਵਾਰ ਗੋਲ਼ੀਆਂ ਚਲਾਈਆਂ ਗਈਆਂ। ਆਪਣੀ ਜਾਨ ਬਚਾਉਣ ਲਈ ਕਈ ਲੋਕ ਕੰਧਾਂ 'ਤੇ ਚੜ੍ਹਨ ਲੱਗੇ ਤੇ ਕਈ ਖੂਹ ਵਿੱਚ ਛਾਲਾਂ ਮਾਰਨ ਲੱਗੇ।
ਜਨਰਲ ਡਾਇਰ ਦੀ ਅਗਵਾਈ ਵਿੱਚ ਸੈਂਕੜੇ ਅੰਗਰੇਜ਼ ਸਿਪਾਹੀਆਂ ਨੇ ਬਾਗ਼ ਨੂੰ ਚਾਰੇ ਪਾਸਿਓਂ ਘੇਰ ਲਿਆ ਤੇ ਬਾਹਰ ਨਿਕਲਣ ਦਾ ਇੱਕੋ-ਇੱਕ ਰਾਹ ਬੰਦ ਕਰ ਲਿਆ।
ਦਰਅਸਲ, ਇਸ ਦਿਨ ਭਾਰਤ ਨੂੰ ਆਜ਼ਾਦੀ ਦਿਵਾਉਣ ਲਈ ਹਜ਼ਾਰਾਂ ਲੋਕ ਬੈਠਕ ਕਰਨ ਲਈ ਜੱਲ੍ਹਿਆਂਵਾਲਾ ਬਾਗ ਵਿੱਚ ਇਕੱਠੇ ਹੋਏ ਸਨ। ਅੰਗਰੇਜ਼ ਹਕੂਮਤ ਨੂੰ ਇਸ ਗੱਲ ਦੀ ਭਿਣਕ ਲੱਗ ਗਈ ਸੀ।
ਇਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਨਲਾਈਨ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੱਲ੍ਹਿਆਂਵਾਲਾ ਬਾਗ਼ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਭਾਰਤੀ ਸੁਤੰਤਰਤਾ ਸੰਗਰਾਮ ਦੀਆਂ ਦਰਦਨਾਕ ਘਟਨਾਵਾਂ ਵਿੱਚੋਂ ਇੱਕ ਘਟਨਾ ਜੱਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਨੂੰ ਅੱਜ 100 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਪੂਰਾ ਦੇਸ਼ ਇਸ ਖ਼ੂਨੀ ਘਟਨਾ ਵਿੱਚ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਦੇ ਰਿਹਾ ਹੈ।
- - - - - - - - - Advertisement - - - - - - - - -