ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿੱਧੂ ਨੂੰ ਚੈਲੰਜ ਕੀਤਾ ਸੀ ਕਿ ਉਹ ਕਰਤਾਰਪੁਰ ਲਾਂਘਾ ਖੁੱਲ੍ਹਵਾ ਕੇ ਦਿਖਾਉਣ। ਹੁਣ ਲਗਦਾ ਹੈ ਕਿ ਉਨ੍ਹਾਂ ਦਾ ਚੈਲੰਜ ਰਾਸ ਆ ਗਿਆ ਹੈ ਅਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਠੋਸ ਸੰਕੇਤ ਮਿਲ ਰਹੇ ਹਨ।