ਸਿੱਖਾਂ ਲਈ ਸ਼ੁਭ ਸੰਕੇਤ ਭਾਰਤੀ ਰਾਜਦੂਤ ਦੀਆਂ ਪਾਕਿਸਤਾਨ ਸਥਿਤ ਗੁਰਧਾਮਾਂ 'ਚ ਫੇਰੀਆਂ
ਰਾਜਦੂਤ ਬਸਾਰੀਆ ਨੇ ਬੀਤੇ ਕੱਲ੍ਹ ਕਿਹਾ ਸੀ ਕਿ ਜੇਕਰ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਦੀ ਸਹਿਮਤੀ ਬਣੇ ਤਾਂ ਲਾਂਘਾ ਖੋਲ੍ਹਿਆ ਜਾ ਸਕਦਾ ਹੈ।
Download ABP Live App and Watch All Latest Videos
View In Appਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿੱਧੂ ਨੂੰ ਚੈਲੰਜ ਕੀਤਾ ਸੀ ਕਿ ਉਹ ਕਰਤਾਰਪੁਰ ਲਾਂਘਾ ਖੁੱਲ੍ਹਵਾ ਕੇ ਦਿਖਾਉਣ। ਹੁਣ ਲਗਦਾ ਹੈ ਕਿ ਉਨ੍ਹਾਂ ਦਾ ਚੈਲੰਜ ਰਾਸ ਆ ਗਿਆ ਹੈ ਅਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਠੋਸ ਸੰਕੇਤ ਮਿਲ ਰਹੇ ਹਨ।
ਬੁੱਧਵਾਰ ਸਵੇਰ ਸਰਨਾ ਭਰਾਵਾਂ ਨੇ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖਾਂ ਨੂੰ ਵੱਧ ਮਿਆਦ ਦਾ ਵੀਜ਼ਾ ਦੇਣ ਲਈ ਮੰਗ ਪੱਤਰ ਵੀ ਦਿੱਤਾ ਹੈ।
ਸਿੱਧੂ ਵੱਲੋਂ ਪਾਕਿ ਫ਼ੌਜ ਮੁਖੀ ਦੀ ਕਰਤਾਰਪੁਰ ਲਾਂਘੇ ਨੂੰ ਖੋਲ੍ਹਣ ਬਾਰੇ ਵਿਚਾਰ ਚਰਚਾ ਦੇ ਖੁਲਾਸੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਲਾਂਘਾ ਖੋਲ੍ਹਣ ਬਾਬਤ ਪੱਤਰ ਲਿਖਿਆ ਸੀ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਾਕਿ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਨਾਲ ਗਲਵੱਕੜੀ ਤੋਂ ਬਾਅਦ ਜਿੱਥੇ ਵਿਵਾਦ ਪੈਦਾ ਹੋਇਆ, ਉੱਥੇ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਲਈ ਪਹਿਲਕਦਮੀ ਕਰਨ ਦੀ ਦੌੜ ਵੀ ਸ਼ੁਰੂ ਹੋ ਗਈ।
ਪਾਕਿਸਤਾਨ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਸਾਰੀਆ ਨੇ ਬੁੱਧਵਾਰ ਨੂੰ ਕਰਤਾਰਪੁਰ ਸਾਹਿਬ ਗੁਰਦੁਆਰਾ ਮੱਥਾ ਟੇਕਿਆ ਸੀ। ਮੱਥਾ ਟੇਕਣ ਤੋਂ ਬਾਅਦ ਬਸਾਰੀਆ ਨੇ ਏਬੀਪੀ ਸਾਂਝਾ ਨੂੰ ਦੱਸਿਆ ਸੀ ਕਿ ਸਾਡੀ ਪੂਰੀ ਕੋਸ਼ਿਸ਼ ਰਹੇਗੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਕੋਰੀਡੋਰ ਖੁੱਲ੍ਹ ਸਕੇ।
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਤਰ੍ਹਾਂ ਅਧਿਕਾਰੀਆਂ ਦੀ ਇਹ ਫੇਰੀਆਂ ਸ਼ੁਭ ਸੰਕੇਤ ਦੇ ਰਹੀਆਂ ਹਨ।
ਬੀਤੇ ਕੱਲ੍ਹ ਭਾਰਤੀ ਰਾਜਦੂਤ ਬਸਾਰੀਆ ਗੁਰੂ ਨਾਨਕ ਦੇਵ ਵੱਲੋਂ ਵਸਾਏ ਨਗਰ ਕਰਤਾਰਪੁਰ ਸਾਹਿਬ ਵਿਖੇ ਗਏ ਸਨ। ਹਾਈ ਕਮਿਸ਼ਨਰ ਦੀ ਇਸ ਤਰ੍ਹਾਂ ਦੀ ਗਤੀਵਿਧੀਆਂ ਤੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਣ ਦੇ ਆਸਾਰ ਵਧਦੇ ਨਜ਼ਰ ਆ ਰਹੇ ਹਨ।
ਨਨਕਾਣਾ ਸਾਹਿਬ: ਪਾਕਿਸਤਾਨ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਸਾਰੀਆ ਨੇ ਲਗਾਤਾਰ ਦੂਜੇ ਦਿਨ ਯਾਨੀ ਵੀਰਵਾਰ ਨੂੰ ਪਾਕਿਸਤਾਨ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਸਭ ਤੋਂ ਪ੍ਰਸਿੱਧ ਅਸਥਾਨ ਨਨਕਾਣਾ ਸਾਹਿਬ ਜੀ ਦੇ ਦਰਸ਼ਨ ਕੀਤੇ।
- - - - - - - - - Advertisement - - - - - - - - -