ਤਣਾਅ ਦੇ ਬਾਵਜੂਦ ਕਰਤਾਰਪੁਰ ਸਾਹਿਬ ਲਾਂਘੇ ਦਾ ਕੰਮ ਨਹੀਂ ਪਿਆ ਠੰਢਾ, ਦੇਖੋ ਪਾਕਿ ਤੋਂ ਆਈਆਂ ਤਾਜ਼ਾ ਤਸਵੀਰਾਂ
ਇਸੇ ਸਾਲ ਨਵੰਬਰ ਮਹੀਨੇ ਵਿੱਚ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਆ ਰਿਹਾ ਹੈ।
ਪਾਕਿਸਤਾਨ ਸਰਕਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਹੁਣ ਤਕ ਗਲਿਆਰੇ ਦਾ ਕੰਮ 40 ਫੀਸਦੀ ਤਕ ਪੂਰਾ ਹੋ ਗਿਆ ਹੈ।
'ਏਬੀਪੀ ਸਾਂਝਾ' ਕੋਲ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਆਈਆਂ ਹਨ, ਜਿਨ੍ਹਾਂ ਤੋਂ ਦੇਖ ਕੇ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਭਾਰਤ ਵਾਲੇ ਪਾਸੇ ਕੰਮ ਕਾਫੀ ਸੁਸਤ ਚਾਲ ਚੱਲ ਰਿਹਾ ਹੈ।
ਲਾਹੌਰ: ਭਾਰਤ ਤੇ ਪਾਕਿਸਤਾਨ ਵਿੱਚ ਤਣਾਅ ਦੇ ਬਾਵਜੂਦ ਕਰਤਾਰਪੁਰ ਸਾਹਿਬ ਗਲਿਆਰੇ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ।
ਅੱਗੇ ਦੇਖੋ 'ਏਬੀਪੀ ਸਾਂਝਾ' ਵੱਲੋਂ ਵਿਸ਼ੇਸ਼ ਤੌਰ 'ਤੇ ਆਪਣੇ ਪਾਠਕਾਂ ਲਈ ਪੇਸ਼ ਖਾਸ ਤਸਵੀਰਾਂ।
ਸ਼ਾਲਾ ਗੁਰੂ ਨਾਨਕ ਨੂੰ ਸਮਰਪਿਤ ਇਹ ਲਾਂਘਾ ਦੋਵਾਂ ਦੇਸ਼ਾਂ ਦਰਮਿਆਨ ਅਮਨ ਤੇ ਸ਼ਾਂਤੀ ਦਾ ਰਸਤਾ ਬਣ ਕੇ ਉੱਭਰੇ।
ਪਰ ਹੁਣ ਭਾਰਤ ਤੇ ਪਾਕਿਸਤਾਨ 14 ਮਾਰਚ ਨੂੰ ਸਰਹੱਦ ਕਰਤਾਰਪੁਰ ਸਾਹਿਬ ਗਲਿਆਰੇ ਲਈ ਸਿਰ ਜੋੜ ਕੇ ਬੈਠਣਗੇ।
ਹਾਲਾਂਕਿ, ਬੀਤੀ 14 ਫਰਵਰੀ ਨੂੰ ਹੋਏ ਕਸ਼ਮੀਰ ਦੇ ਪੁਲਵਾਮਾ ਹਮਲੇ ਮਗਰੋਂ ਭਾਰਤ ਨੇ ਬੀਤੀ 26 ਫਰਵਰੀ ਨੂੰ ਪਾਕਿਸਤਾਨ ਵਿੱਚ ਦਾਖ਼ਲ ਹੋ ਕੇ ਬਾਲਾਕੋਟ ਵਿੱਚ ਜੈਸ਼ ਏ ਮੁਹੰਮਦ ਦੇ ਦਹਿਸ਼ਤੀ ਟਿਕਾਣਿਆਂ 'ਤੇ ਭਾਰੀ ਬੰਬਾਰੀ ਕੀਤੀ, ਜਿਸ ਦਾ ਪਾਕਿ ਨੇ ਅਗਲੇ ਦਿਨ ਜਵਾਬ ਵੀ ਦਿੱਤਾ ਸੀ। ਇਨ੍ਹਾਂ ਘਟਨਾਵਾਂ ਕਾਰਨ ਦੋਵੇਂ ਦੇਸ਼ਾਂ ਦੇ ਰਿਸ਼ਤੇ ਕਾਫੀ ਤਲਖ਼ ਹੋ ਗਏ ਸਨ।
ਪਾਕਿਸਤਾਨ ਵਾਲੇ ਪਾਸੇ ਲਾਂਘੇ ਲਈ ਚੌੜੀਆਂ ਸੜਕਾਂ ਅਤੇ ਪੁਲਾਂ ਦੀ ਉਸਾਰੀ ਦਾ ਜਾਰੀ ਕੰਮ ਵੀ ਤਸਵੀਰਾਂ ਵਿੱਚ ਸਾਫ ਦੇਖਿਆ ਜਾ ਸਕਦਾ ਹੈ।
ਦੋਵਾਂ ਦੇਸ਼ਾਂ ਵੱਲੋਂ ਉਦੋਂ ਤਕ ਲਾਂਘੇ ਦਾ ਕੰਮ ਪੂਰਾ ਕਰਨਾ ਹੈ।