ਕਰਤਾਰਪੁਰ ਲਾਂਘੇ ਦਾ ਕੀ ਹੋਏਗਾ ਪੂਰਾ ਸਿਸਟਮ, ਪਾਕਿਸਤਾਨ ਨੇ ਵੀਡੀਓ ਰਾਹੀਂ ਸਮਝਾਇਆ
ਗੁਰਦੁਆਰੇ ਦੇ ਖੱਬੇ ਪਾਸੇ ਬਾਰਡਰ ਟਰਮੀਨਲ ਕੰਪਲੈਕਸ ਬਣੇਗਾ, ਜਿਸ ਵਿੱਚ ਇਮੀਗ੍ਰੇਸ਼ਨ ਤੇ ਮੈਡੀਕਲ ਆਦਿ ਸੁਵਿਧਾਵਾਂ ਹੋਣਗੀਆਂ।
ਤਾਜ਼ਾ ਜਾਣਕਾਰੀ ਮੁਤਾਬਕ ਭਾਰਤੀ ਸ਼ਰਧਾਲੂ ਬਗ਼ੈਰ ਵੀਜ਼ਾ ਤੋਂ ਕਰਤਾਰਪੁਰ ਸਾਹਿਬ ਆ ਸਕਣਗੇ ਤੇ ਸ਼ਾਮ ਤੋਂ ਪਹਿਲਾਂ ਵਾਪਸ ਭਾਰਤ ਆਉਣਾ ਪਵੇਗਾ।
ਗੁਰਦੁਆਰੇ ਦੇ ਪਿਛਲੇ ਪਾਸੇ ਹੋਟਲ ਵੀ ਬਣਨਗੇ।
ਕੌਮਾਂਤਰੀ ਸਰਹੱਦ ਤੋਂ ਕਰਤਾਰਪੁਰ ਸਾਹਿਬ ਤਕ ਸੀਲ ਕੀਤਾ ਹੋਇਆ ਪਰ ਖੂਬਸੂਰਤ ਰਸਤਾ ਤਿਆਰ ਕੀਤਾ ਜਾਵੇਗਾ, ਜਿਸ ਦੀ ਕੁੱਲ ਲੰਬਾਈ ਸਾਢੇ ਕੁ ਚਾਰ ਕਿਲੋਮੀਟਰ ਹੋਵੇਗੀ।
ਰਾਵੀ ਦਰਿਆਨ 'ਤੇ 800 ਮੀਟਰ ਲੰਮਾ ਪੁਲ ਬਣਾਇਆ ਜਾਵੇਗਾ।
ਬੁੱਧਵਾਰ ਨੂੰ ਪਾਕਿਸਤਾਨ ਸਰਕਾਰ ਨੇ ਵੀ ਕਰਤਾਰਪੁਰ ਸਾਹਿਬ ਵਿਸ਼ੇਸ਼ ਗਲਿਆਰੇ ਦਾ ਨੀਂਹ ਪੱਥਰ ਰੱਖ ਦਿੱਤਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਉਸਾਰੀ ਕਾਰਜਾਂ ਦੀ ਸ਼ੁਰੂਆਤ ਕੀਤੀ ਤੇ ਨੀਂਹ ਪੱਥਰ ਤੋਂ ਪੜਦਾ ਹਟਾਇਆ।
ਕਿਵੇਂ ਦਾ ਹੋਵੇਗਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ? ਇਸ ਸਬੰਧੀ ਪਾਕਿਸਤਾਨ ਨੇ ਇੱਕ ਵੀਡੀਓ ਤਿਆਰ ਕੀਤੀ। ਪਾਕਿਸਤਾਨ ਸਰਕਾਰ ਨੇ ਕੰਪਿਊਟਰੀ ਨਕਸ਼ੇ ਜਾਰੀ ਕਰਕੇ ਕਰਤਾਰਪੁਰ ਸਾਹਿਬ ਦੇ ਸ਼ਰਧਾਲੂਆਂ ਨੂੰ ਮਿਲਣ ਵਾਲੀਆਂ ਸਾਰੀਆਂ ਸੁਵਿਧਾਵਾਂ ਬਾਰੇ ਵੀ ਜਾਣਕਾਰੀ ਦਿੱਤੀ।