ਪੰਚਾਇਤੀ ਚੋਣਾਂ: ਲੋਕਾਂ ਨੂੰ ਖਦੇੜਨ ਲਈ ਪੁਲਿਸ ਨੇ ਕੀਤਾ ਲਾਠੀਚਾਰਜ, ਨੌਜਵਾਨ ਜ਼ਖ਼ਮੀ
ਜੇ ਪੁਲਿਸ ਨੂੰ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਅਮਨ ਕਾਨੂੰਨ ਨੂੰ ਤੋੜਨ ਵਾਲਿਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਅੰਮ੍ਰਿਤਸਰ ਦੇ ਐਸਐਸਪੀ ਪਰਮਪਾਲ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਛੋਟੀਆਂ-ਮੋਟੀਆਂ ਘਟਨਾਵਾਂ ਤਾਂ ਜ਼ਰੂਰ ਹੋਈਆਂ ਪਰ ਕੋਈ ਵੱਡਾ ਹਾਦਸਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਅਮਨ ਸ਼ਾਂਤੀ ਨਾਲ ਵੋਟਾਂ ਪਈਆਂ ਹਨ।
ਇਸ ਤੋਂ ਬਾਅਦ ਲੋਕ ਭੜਕ ਗਏ ਤੇ ਸੜਕ ’ਤੇ ਭੀੜ ਇਕੱਠੀ ਹੋ ਗਈ। ਪੁਲਿਸ ਨੇ ਹਲਕੀ ਮੁਸ਼ੱਕਤ ਤੋਂ ਬਾਅਦ ਲੋਕਾਂ ਨੂੰ ਸੜਕ ਤੋਂ ਹਟਾਇਆ।
ਜਦ ਲੋਕ ਵਾਰ-ਵਾਰ ਕਹਿਣ ਦੇ ਬਾਵਜੂਦ ਉਸ ਥਾਂ ਤੋਂ ਨਹੀਂ ਹਟੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਖਦੇੜਨ ਲਈ ਹਲਕਾ ਲਾਠੀਚਾਰਜ ਕਰ ਦਿੱਤਾ। ਇਸੇ ਦੌਰਾਨ ਰਾਜਾ ਵਾਸੀ ਸਾਜਨ ਕਾਲੋਨੀ ਬਿਆਸ ਦੇ ਸਿਰ ’ਤੇ ਸੱਟ ਲੱਗ ਗਈ।
ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਇਸ ਗੱਲ ਨੂੰ ਸਿਰਿਓਂ ਨਕਾਰ ਦਿੱਤਾ। ਦਰਅਸਲ ਬਿਆਸ ਦੇ ਪੋਲਿੰਗ ਬੂਥ ਦੇ ਬਾਹਰ ਵੱਡੀ ਗਿਣਤੀ ਲੋਕ ਮੌਜੂਦ ਸਨ। ਪੁਲਿਸ ਨੇ ਉਨ੍ਹਾਂ ਨੂੰ ਹਟਣ ਲਈ ਕਿਹਾ।
ਅੰਮ੍ਰਿਤਸਰ: ਬਿਆਸ ਕਸਬੇ ਪੰਚਾਇਤੀ ਚੋਣਾਂ ਸਮੇਂ ਲੋਕਾਂ ਨੂੰ ਖਦੇੜਨ ਲਈ ਪੁਲਿਸ ਨੇ ਹਲਕਾ ਲਾਠੀਚਾਰਜ ਕੀਤਾ। ਇਸ ਵਿੱਚ ਨੌਜਵਾਨ ਦੇ ਸਿਰ ਦੇ ਸਿਰ ਵਿੱਚ ਸੱਟ ਲੱਗ ਗਈ ਜਿਸ ਤੋਂ ਬਾਅਦ ਥੋੜ੍ਹੇ ਸਮੇਂ ਲਈ ਮਾਹੌਲ ਤਣਾਅਪੂਰਨ ਹੋ ਗਿਆ।