ਚੜ੍ਹਦੀ ਸਵੇਰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਸਨੀ ਦਿਓਲ, ਅੱਜ ਦਾਖ਼ਲ ਕਰਨਗੇ ਨਾਮਜ਼ਦਗੀ ਪੱਤਰ
ਕੱਲ੍ਹ ਸਨੀ ਦਿਓਲ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਮੋਦੀ ਨੇ ਉਨ੍ਹਾਂ ਦੀ ਸ਼ਲਾਘਾ ਕਰਦਿਆਂ ਟਵੀਟ ਵੀ ਕੀਤਾ ਸੀ।
ਉਨ੍ਹਾਂ ਸੱਚਖੰਡ ਦੇ ਅੰਦਰ ਬੈਠ ਕੇ ਗੁਰਬਾਣੀ ਸਰਵਣ ਵੀ ਕੀਤੀ। ਸ੍ਰੀ ਹਰਮੰਦਿਰ ਸਾਹਿਬ ਆਉਣ ਸਮੇਂ ਉਨ੍ਹਾਂ ਨੀਲੀ ਪੱਗ ਬੰਨ੍ਹੀ ਹੋਈ ਸੀ।
ਇਸ ਤੋਂ ਇਲਾਵਾ ਉਹ ਦੁਰਗਿਆਣਾ ਮੰਦਰ ਤੇ ਭਗਵਾਨ ਵਾਲਮੀਕਿ ਦੇ ਮੰਦਰ ਵੀ ਨਤਮਸਤਕ ਹੋਏ। ਪਰ ਇਸ ਦੌਰਾਨ ਉਨ੍ਹਾਂ ਮੀਡੀਆ ਤੋਂ ਦੂਰੀ ਹੀ ਬਣਾ ਕੇ ਰੱਖੀ।
ਵੇਖੋ ਹੋਰ ਤਸਵੀਰਾਂ।
ਦੱਸ ਦੇਈਏ ਗੁਰਦਾਸਪੁਰ ਵਿੱਚ ਸਨੀ ਦਿਓਲ ਤੇ ਸੁਨੀਲ ਜਾਖੜ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਪੀਟਰ ਮਸੀਹ ਤੇ ਪੰਜਾਬ ਜਮਹੂਰੀ ਗਠਜੋੜ ਦੇ ਉਮੀਦਵਾਰ ਲਾਲਚੰਦ ਵੀ ਚੋਣ ਮੈਦਾਨ ਵਿੱਚ ਹਨ।
ਉਨ੍ਹਾਂ ਦਾ ਮੁਕਾਬਲਾ ਕਾਂਗਰਸ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਹੋ ਰਿਹਾ ਹੈ। ਸੁਨੀਲ ਜਾਖੜ ਪਹਿਲਾਂ ਹੀ ਸਾਂਸਦ ਹਨ ਤੇ ਦੁਬਾਰਾ ਚੋਣ ਲੜ ਰਹੇ ਹਨ
ਅੰਮ੍ਰਿਤਸਰ: ਗੁਰਦਾਸਪੁਰ ਤੋਂ ਬੀਜੇਪੀ ਉਮੀਦਵਾਰ ਸਨੀ ਦਿਓਲ ਅੱਜ ਅੰਮ੍ਰਿਤਸਰ ਪਹੁੰਚੇ। ਸਵੇਰੇ-ਸਵੇਰੇ ਉਨ੍ਹਾਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ।
ਕੁਝ ਦਿਨ ਪਹਿਲਾਂ ਹੀ ਉਹ ਪਾਰਟੀ ਵਿੱਚ ਸ਼ਾਮਲ ਹੋਏ ਹਨ। ਪਾਰਟੀ ਨੇ ਉਨ੍ਹਾਂ ਨੂੰ ਗੁਰਦਾਸਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਅੱਜ ਉਹ ਆਪਣਾ ਨਾਮਜ਼ਦਗੀ ਪੱਤਰ ਵੀ ਦਾਖ਼ਲ ਕਰਵਾਉਣਗੇ। ਉਹ ਕੱਲ੍ਹ ਦੁਪਹਿਰ ਨੂੰ ਹੀ ਮੁੰਬਈ ਤੋਂ ਅੰਮ੍ਰਿਤਸਰ ਪਹੁੰਚ ਗਏ ਸਨ ਜਿੱਥੇ ਉਨ੍ਹਾਂ ਇੱਕ ਹੋਟਲ ਵਿੱਚ ਕੈਪਟਨ ਅਭਿਮਨਿਊ ਤੇ ਹੋਰ ਬੀਜੇਪੀ ਲੀਡਰਾਂ ਨਾਲ ਮੀਟਿੰਗ ਕੀਤੀ।