ਚੰਨੀ ਖਿਲਾਫ ਡਟੀਆਂ 'ਆਪ' ਦੀਆਂ ਬੀਬੀਆਂ, ਬਰਖਾਸਤਗੀ ਦੀ ਮੰਗ
ਮੁੱਖ ਮੰਤਰੀ ਲਗਾਤਾਰ ਆਪਣੇ ਮੰਤਰੀ ਦਾ ਬਚਾਅ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਬਿਆਨ ਦਿੱਤਾ ਸੀ ਕਿ ਮਹਿਲਾ ਅਫ਼ਸਰ ਦੀ ਤਸੱਲੀ ਮੁਤਾਬਕ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ।
ਉਨ੍ਹਾਂ ਮੰਗ ਕੀਤੀ ਕਿ ਕਾਂਗਰਸ ਨੂੰ ਆਪਣੇ ਮੰਤਰੀ ਦਾ ਪਾਰਟੀ ਤੇ ਉਸ ਦੇ ਅਹੁਦੇ ਤੋਂ ਅਸਤੀਫ਼ਾ ਦਵਾ ਦੇਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਚੰਨੀ ਵੱਲੋਂ ਇੱਕ ਮਹਿਲਾ ਆਈਏਐਸ ਅਫ਼ਸਰ ਨੂੰ ਦੇਰ ਰਾਤ ਅਸ਼ਲੀਲ ਮੈਸਿਜ ਭੇਜਣ ਦੇ ਇਲਜ਼ਾਮ ਲੱਗੇ ਸਨ।
ਮਹਿਲਾ ਵਿੰਗ ਨੇ ਕੈਬਨਿਟ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੀ ਪ੍ਰਧਾਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਵਿੱਚ ਜੇ ਮਹਿਲਾ ਅਫਸਰ ਹੀ ਸੁਰੱਖਤ ਨਹੀਂ ਹਨ ਤਾਂ ਆਮ ਮਹਿਲਾਵਾਂ ਦਾ ਕੀ ਹੋਵੇਗਾ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਮਹਿਲਾ ਆਈਏਐਸ ਅਫ਼ਸਰ ਨੂੰ ਅਸ਼ਲੀਲ ਮੈਸੇਜ ਭੇਜਣ ਦੇ ਵਿਵਾਦ ਵਿੱਚ ਘਿਰੇ ਪੰਜਾਬ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਮੋਰਚਾ ਖੋਲ੍ਹਿਦਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਅੱਗੇ ਧਰਨਾ ਲਾਇਆ।