✕
  • ਹੋਮ

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਦੀ ਯਾਦ 'ਚ ਮੁਹੱਲਾ ਸਜਾਇਆ

ਏਬੀਪੀ ਸਾਂਝਾ   |  28 Dec 2017 06:09 PM (IST)
1

ਇਤਿਹਾਸਕ ਧਰਤੀ 'ਤੇ ਨਿਹੰਗ ਸਿੰਘ ਨੇ ਗੱਤਕੇ ਤੇ ਘੁੜ ਸਵਾਰੀ ਦੇ ਜੌਹਰ ਵਿਖਾਏ। ਇਸ ਮੌਕੇ ਬਾਬਾ ਬਲਬੀਰ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਦੱਸਦਿਆਂ ਸਿੱਖੀ ਨਾਲ ਜੁੜਨ ਦੀ ਅਪੀਲ ਕੀਤੀ।

2

ਇਹ ਮੁਹੱਲਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਧਰਤੀ 'ਤੇ ਗੁਰਦਵਾਰਾ ਵਿਵਾਨਗੜ੍ਹ ਤੋਂ ਸ਼ੁਰੂ ਹੋ ਕੇ ਗੁਰਦਵਾਰਾ ਜੋਤੀ ਸਰੂਪ ਜਾ ਕੇ ਸਮਾਪਤ ਹੋਇਆ।

3

ਸ਼੍ਰੋਮਣੀ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਹੇਠ ਕਈ ਨਿਹੰਗ ਜੱਥਿਆਂ ਨੇ ਇਸ ਮੁਹੱਲੇ ਵਿੱਚ ਸ਼ਮੂਲੀਅਤ ਕੀਤੀ।

4

ਫ਼ਤਿਹਗੜ੍ਹ ਸਾਹਿਬ: ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨਿਹੰਗਾ ਸਿੰਘਾਂ ਵੱਲੋੰ ਮੁਹੱਲਾ ਸਜਾਇਆ ਗਿਆ।

  • ਹੋਮ
  • ਪੰਜਾਬ
  • ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਸ਼ਹਾਦਤ ਦੀ ਯਾਦ 'ਚ ਮੁਹੱਲਾ ਸਜਾਇਆ
About us | Advertisement| Privacy policy
© Copyright@2026.ABP Network Private Limited. All rights reserved.