ਸ਼ਾਮਲਾਟ ਜ਼ਮੀਨ ਨੂੰ ਲੈ ਕੇ ਪਿੰਡ 'ਚ ਟਕਰਾਅ, ਪੁਲਿਸ ਵੱਲੋਂ ਲਾਠੀਚਾਰਜ
ਫਿਲਹਾਲ ਪੁਲੀਸ ਨੇ ਵਿਵਾਦਿਤ ਜ਼ਮੀਨ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਤਹਿਸੀਲਦਾਰ ਗੁਰਮੇਲ ਸਿੰਘ ਨੇ ਕਿਹਾ ਕਿ ਮਾਮਲੇ ਦੇ ਹੱਲ ਲਈ ਦੋਵਾਂ ਧਿਰਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਹੈ ਤੇ ਇਸ ਲਈ 9 ਸਤੰਬਰ ਦੀ ਤਾਰੀਖ ਨਿਰਧਾਰਿਤ ਕੀਤੀ ਗਈ ਹੈ।
ਪੁਲਿਸ ਵੱਲੋਂ ਭੜਕੇ ਹੋਏ ਲੋਕਾਂ 'ਤੇ ਕਾਬੂ ਪਾਉਣ ਲਈ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਗਿੱਦੜਬਾਹਾ ਦੇ ਤਹਿਸੀਲਦਾਰ ਗੁਰਮੇਲ ਸਿੰਘ ਵੀ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਨੇ ਲੋਕਾਂ ਨੂੰ ਕਾਨੂੰਨ ਹੱਥ ਵਿਚ ਨਾ ਲੈਣ ਦੀ ਨਸੀਹਤ ਦਿੱਤੀ ਅਤੇ ਮਸਲੇ ਦੇ ਹੱਲ ਲਈ ਗੱਲਬਾਤ ਦਾ ਸੱਦਾ ਦਿੱਤਾ।
ਜਦ ਪਿੰਡ ਵਾਸੀ ਮਰੀ ਹੋਈ ਗਾਂ ਨੂੰ ਹੱਡਾਰੋੜੀ ਵਿੱਚ ਸੁੱਟਣ ਪਹੁੰਚੇ ਤਾਂ ਇਕ ਵਾਰ ਫਿਰ ਪੁਲਿਸ ਦੀ ਹਾਜ਼ਰੀ ਵਿੱਚ ਦੋਵਾਂ ਧਿਰਾਂ ਵਿੱਚ ਜੰਮਕੇ ਇੱਟਾਂ ਰੋੜੇ ਚੱਲੇ। ਇਸ ਲੜਾਈ ਵਿੱਚ ਦੋਵਾਂ ਧਿਰਾਂ ਦੇ ਕਈ ਵਿਅਕਤੀ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਗਿੱਦੜਬਾਹਾ ਤੇ ਹੋਰ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਸ ਦੀ ਜਾਣਕਾਰੀ ਮਿਲਦਿਆਂ ਹੀ ਡੀਐਸਪੀ ਗਿੱਦੜਬਾਹਾ ਗੁਰਤੇਜ ਸਿੰਘ, ਥਾਣਾ ਗਿੱਦੜਬਾਹਾ ਦੇ ਐਸਐਚਓ ਕ੍ਰਿਸ਼ਨ ਕੁਮਾਰ, ਥਾਣਾ ਕੋਟਭਾਈ ਦੇ ਐਸਐਚਓ ਅੰਗਰੇਜ ਸਿੰਘ ਭਾਰੀ ਪੁਲੀਸ ਬਲ ਨਾਲ ਮੌਕੇ 'ਤੇ ਪੁੱਜੇ ਤੇ ਦੋਵਾਂ ਧਿਰਾਂ ਨੂੰ ਸ਼ਾਤ ਕਰਵਾਇਆ, ਪਰ ਮਾਹੌਲ ਦੀ ਗਰਮੀ ਨੂੰ ਦੇਖਦੇ ਹੋਏ ਭਾਰੀ ਗਿਣਤੀ ਵਿਚ ਪੁਲੀਸ ਬਲ ਮੰਗਵਾਉਣੇ ਪਏ।
ਮੁਕਤਸਰ: ਪਿੰਡ ਹੁਸਨਰ ਵਿੱਚ ਸ਼ਾਮਲਾਟ ਦੀ ਜ਼ਮੀਨ ਨੂੰ ਲੈ ਕੇ ਪਿਛਲੇ ਕਝ ਮਹੀਨਿਆਂ ਤੋਂ ਦੋ ਗੁੱਟਾਂ ਵਿੱਚ ਵਿਵਾਦ ਚੱਲ ਰਿਹਾ ਸੀ। ਅੱਜ ਦੋਵੇ ਧਿਰਾਂ ਵਿੱਚ ਟਕਰਾਅ ਹੋ ਗਿਆ। ਦਰਅਸਲ ਇੱਕ ਧਿਰ ਨੇ ਦੂਜੀ ਧਿਰ ਦੇ ਲੋਕਾਂ ਨੂੰ ਹੱਡਾਰੋੜੀ ਵਿੱਚ ਵੜਣ ਤੋਂ ਰੋਕ ਦਿੱਤਾ, ਜਿਸ 'ਤੇ ਦੋਵੇਂ ਧਿਰਾਂ ਵਿੱਚ ਹੰਗਾਮਾ ਹੋ ਗਿਆ ਤੇ ਦੇਖਦੇ ਹੀ ਦੇਖਦੇ ਇਸ ਨੇ ਟਕਰਾਅ ਦਾ ਰੂਪ ਧਾਰ ਲਿਆ। ਦੋਵਾਂ ਧਿਰਾਂ ਵਿੱਚ ਜੰਮ ਕੇ ਇੱਟਾਂ ਰੋੜੇ ਚੱਲੇ।