ਨਨਕਾਣਾ ਸਾਹਿਬ ਲਈ ਦਿੱਲੀ ਤੋਂ ਰਵਾਨਾ ਹੋਇਆ ਨਗਰ ਕੀਰਤਨ, ਵੇਖੋ ਤਸਵੀਰਾਂ
ਪਾਕਿਸਤਾਨ ਹਾਈ ਕਮਿਸ਼ਨਰ ਨੇ ਇੱਕ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਨਗਰ ਕੀਰਤਨ ਕੱਢਿਆ ਗਿਆ।
Download ABP Live App and Watch All Latest Videos
View In Appਸਈਅਦ ਹੈਦਰ ਸ਼ਾਹ ਨੇ ਦੱਸਿਆ ਕਿ ਨਗਰ ਕੀਰਤਨ ਲੁਧਿਆਣਾ ਤੇ ਅੰਮ੍ਰਿਤਸਰ ਤੋਂ ਹੁੰਦਾ ਹੋਇਆ 31 ਅਕਤੂਬਰ ਨੂੰ ਵਾਹਗਾ ਸੀਮਾ ਜ਼ਰੀਏ ਪਾਕਿਸਤਾਨ ਪਹੁੰਚੇਗਾ।
ਬਿਆਨ ਵਿੱਚ ਕਿਹਾ ਗਿਆ ਹੈ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਇਸ ਸਾਲ ਵਿਸ਼ੇਸ਼ ਸਤਕਾਰ ਦੇ ਤੌਰ 'ਤੇ ਭਾਰਤ ਦੇ ਨਗਰ ਕੀਰਤਨ ਦਾ ਸਵਾਗਤ ਕਰੇਗਾ।
ਇਸ ਵਿੱਚ ਕਿਹਾ ਗਿਆ ਹੈ ਕਿ ਸੋਮਵਾਰ ਸਵੇਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਣੇ ਕਈ ਸ਼ਖ਼ਸੀਅਤਾਂ ਨੇ ਧਾਰਮਕ ਯਾਤਰਾ ਨੂੰ ਰਵਾਨਾ ਕੀਤਾ।
ਪਾਕਿਸਤਾਨ ਦੇ ਹਾਈ ਕਮਿਸ਼ਨਰ ਸਈਅਦ ਹੈਦਰ ਸ਼ਾਹ ਵਿਸ਼ੇਸ਼ ਮਹਿਮਾਨ ਵਜੋਂ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਏ।
ਨਵੀਂ ਦਿੱਲੀ: ਸ੍ਰੀ ਨਨਕਾਣਾ ਸਾਹਿਬ ਲਈ ਦਿੱਲੀ ਤੋਂ ਨਗਰ ਕੀਰਤਨ ਰਵਾਨਾ ਕੀਤਾ ਗਿਆ ਹੈ।
- - - - - - - - - Advertisement - - - - - - - - -