ਸ੍ਰੀ ਮੁਕਤਸਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਨਗਰ ਕੀਰਤਨ
ਏਬੀਪੀ ਸਾਂਝਾ | 29 Mar 2019 03:20 PM (IST)
1
ਇਸ ਦੇ ਤਹਿਤ ਸੰਸਥਾ ਵੱਲੋਂ ਨਗਰ ਕੀਰਤਨ ਸਜਾਇਆ ਗਿਆ ਹੈ।
2
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪਰਕਾਸ਼ ਪੁਰਬ ਸਬੰਧੀ ਵੱਖ-ਵੱਖ ਥਾਵਾਂ 'ਤੇ ਧਾਰਮਕ ਸਮਾਗਮ ਹੋ ਰਹੇ ਹਨ।
3
ਦੱਸ ਦੇਈਏ ਕਿ ਇਹ ਨਿਰੋਲ ਸੇਵਾ ਸੰਸਥਾ ਪਿਛਲੇ ਕਈ ਸਾਲਾਂ ਤੋਂ ਇਹ ਉਪਰਾਲਾ ਕਰ ਰਹ ਹੈ।
4
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਲਵਾਈ।
5
ਇਹ ਨਗਰ ਕੀਰਤਨ ਪਹਿਲੀ ਅਪਰੈਲ ਨੂੰ ਸੁਲਤਾਨਪੁਰ ਲੋਧੀ ਪਹੁੰਚੇਗਾ।
6
ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਨਨਕਾਣਾ ਸਾਹਿਬ ਦੇ ਵੱਡੇ ਆਕਾਰ ਦੇ ਮਾਡਲ ਤਿਆਰ ਕਰਕੇ ਨਗਰ ਕੀਰਤਨ ਵਿੱਚ ਸਜਾਏ ਗਏ।
7
ਇਸ ਤੋਂ ਇਲਾਵਾ ਸਿੱਖ ਇਤਿਹਾਸ ਨਾਲ ਸਬੰਧਤ ਪ੍ਰਦਰਸ਼ਨੀਆਂ ਵੀ ਨਗਰ ਕੀਰਤਨ ਵਿੱਚ ਸ਼ਾਮਲ ਕੀਤੀਆਂ ਗਈਆਂ।
8
ਨਿਰੋਲ ਸੇਵਾ ਸੰਸਥਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਮੁਕਤਸਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਨਗਰ ਕੀਰਤਨ ਸਜਾਇਆ ਗਿਆ।