ਵਿਰੋਧ ਦੇ ਬਾਵਜੂਦ ਪਾਕਿਸਤਾਨ ਚਲੇ ਗਏ ਸਿੱਧੂ
Download ABP Live App and Watch All Latest Videos
View In Appਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਤੇ ਸਾਬਕਾ ਭਾਰਤੀ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਅੱਜ ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋ ਗਏ। ਦੁਪਹਿਰ ਕਰੀਬ ਢਾਈ ਵਜੇ ਨਵਜੋਤ ਸਿੱਧੂ ਅਟਾਰੀ ਪੁੱਜੇ ਤੇ ਕਾਗਜ਼ੀ ਕਾਰਵਾਈ ਮੁਕੰਮਲ ਕਰਨ ਤੋਂ ਬਾਅਦ ਤਿੰਨ ਵਜੇ ਦੇ ਕਰੀਬ ਪਾਕਿਸਤਾਨੀ ਸਰਹੱਦ ਵਿੱਚ ਦਾਖਲ ਹੋਏ। ਯਾਦ ਰਹੇ ਬੀਜੇਪੀ ਤੇ ਸ਼ਿਵ ਸੈਨਾ ਦੇ ਕਈ ਲੀਡਰ ਸਿੱਧੂ ਦੇ ਇਸ ਫੈਸਲੇ ਦਾ ਵਿਰੋਧ ਕਰ ਰਹੇ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਫਖ਼ਰ ਵਾਲੀ ਗੱਲ ਹੈ ਕੇ ਇਮਰਾਨ ਖਾਨ ਨੇ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਸੱਦਾ ਦਿੱਤਾ।
ਸਿੱਧੂ ਨੇ ਇਸ ਮੌਕੇ ਕੋਈ ਹੋਰ ਸਿਆਸੀ ਗੱਲਬਾਤ ਨਹੀਂ ਕੀਤੀ ਅਤੇ ਪੱਤਰਕਾਰਾਂ ਵੱਲੋਂ ਇਹ ਪੁੱਛੇ ਜਾਣ ਤੇ ਕਿ ਕੁਝ ਲੋਕ ਉਨ੍ਹਾਂ ਦੀ ਇਸ ਫੇਰੀ ਦਾ ਵਿਰੋਧ ਕਰ ਰਹੇ ਹਨ ਤਾਂ ਉਨ੍ਹਾਂ ਟਾਲਦਿਆਂ ਕਿਹਾ ਕਿ ਉਹ ਇਸ ਬਾਰੇ ਕੁਝ ਨਹੀਂ ਕਹਿਣਗੇ।
ਨਵਜੋਤ ਸਿੰਘ ਸਿੱਧੂ ਨੇ ਸਾਬਕਾ ਪਾਕਿਸਤਾਨੀ ਕਪਤਾਨ ਇਮਰਾਨ ਖਾਨ ਵੱਲੋਂ ਉਨ੍ਹਾਂ ਨੂੰ ਦਿੱਤੇ ਵਿਸ਼ੇਸ਼ ਸੱਦੇ ਦਾ ਧੰਨਵਾਦ ਕੀਤਾ ਤੇ ਇਮਰਾਨ ਖਾਨ ਨੂੰ ਵਧਾਈ ਪੇਸ਼ ਕੀਤੀ।
ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਇਮਰਾਨ ਖਾਨ ਦੀਆਂ ਸਿਫ਼ਤਾਂ ਦੇ ਪੁਲ ਬੰਨ੍ਹੇ ਤੇ ਕਿਹਾ ਕਿ ਉਹ ਭਾਈਚਾਰਕ ਸਾਂਝ ਨੂੰ ਲੈ ਕੇ ਪਾਕਿਸਤਾਨ ਜਾ ਰਹੇ ਹਨ ਤੇ ਆਸ ਕਰਦੇ ਹਨ ਕਿ ਦੋਵਾਂ ਦੇਸ਼ਾਂ ਦੇ ਸਬੰਧ ਮਜ਼ਬੂਤ ਹੋਣ।
- - - - - - - - - Advertisement - - - - - - - - -