ਪੜਚੋਲ ਕਰੋ
ਲੱਚਰ ਪੰਜਾਬੀ ਗਾਇਕਾਂ 'ਤੇ ਕੰਨੜ ਪ੍ਰੋਫੈਸਰ ਦਾ ਕਾਨੂੰਨੀ ਸ਼ਿਕੰਜਾ
Written By : ਏਬੀਪੀ ਸਾਂਝਾ | Updated at : 02 Dec 2017 06:10 PM (IST)
1/9

ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਅਤੇ ਜਫਰਨਾਮਾ ਨੂੰ ਕੰਨਡ ਭਾਸ਼ਾ ਵਿੱਚ ਅਨੁਵਾਦ ਕਰਨ ਵਾਲੇ ਪੰਡਿਤਰਾਓ ਨੇ ਪੰਜਾਬੀ ਭਾਸ਼ਾ ਸਿੱਖ ਕੇ ਪੰਜਾਬੀ ਵਿੱਚ 12 ਕਿਤਾਬਾਂ ਲਿੱਖ ਚੁੱਕੇ ਹਨ।
2/9

ਕਰਨਾਟਕ ਤੋਂ ਸਬੰਧ ਰੱਖਣ ਵਾਲੇ ਪੰਜਾਬੀ ਦੇ ਮੁੱਦਈ ਪ੍ਰੋਫੈਸਰ ਪੰਡਿਤਰਾਓ ਹੈ ਜਿਸ ਨੇ ਲੱਚਰ, ਹਥਿਆਰਾਂ ਤੇ ਸ਼ਰਾਬ ਦੀ ਉਪਮਾ ਵਿੱਚ ਗੀਤ ਗਾ ਚੁੱਕੇ ਪੰਜਾਬੀ ਗਾਇਕਾਂ ਨੂੰ 15 ਦਸੰਬਰ ਤੱਕ ਪੰਜਾਬੀ ਮਾਂ ਬੋਲੀ ਤੋਂ ਮੁਆਫੀ ਮੰਗਣ ਲਈ ਕਿਹਾ ਹੈ।
3/9

ਪੰਡਿਤਰਾਓ ਨੇ ਕਾਨੂੰਨੀ ਨੋਟਿਸ ਵੀ ਜਾਰੀ ਕੀਤੇ ਹਨ। ਉਨ੍ਹਾਂ ਮੰਗ ਕੀਤੀ ਗਈ ਹੈ ਕਿ ਲੱਚਰਤਾ, ਹਥਿਆਰਾਂ ਤੇ ਸ਼ਰਾਬ ਨੂੰ ਉਤਸ਼ਾਹਤ ਕਰਨ ਵਾਲੇ ਗੀਤਾਂ ਦੀ ਨਾ ਤਾਂ ਰਿਕਾਰਡਿੰਗ ਕੀਤੀ ਜਾਵੇ ਅਤੇ ਨਾ ਹੀ ਇਨ੍ਹਾਂ ਨੂੰ ਚਲਾਇਆ ਜਾਵੇ।
4/9

ਉਨ੍ਹਾਂ ਪੰਡਿਤ ਰਾਓ ਦੇ ਇਸ ਕਦਮ ਦੀ ਸ਼ਲਾਘਾ ਵੀ ਕੀਤੀ ਤੇ ਕਿਹਾ ਕਿ ਪੰਜਾਬ ਵਿੱਚ ਅੱਜ-ਕੱਲ੍ਹ ਅਜਿਹੇ ਗੀਤ ਗਾਏ ਤੇ ਪ੍ਰਚਾਰੇ ਜਾ ਰਹੇ ਹਨ ਜਿਨ੍ਹਾਂ ਨੂੰ ਪਰਿਵਾਰ ਵਿੱਚ ਬੈਠ ਸੁਣਿਆ ਜਾਂ ਵੇਖਿਆ ਨਹੀਂ ਜਾ ਸਕਦਾ। ਲੋਕਾਂ ਨੇ ਕਿਹਾ ਕਿ ਗੀਤਾਂ ਵਿੱਚ ਵਧ ਰਹੀ ਲੱਚਰਤਾ ਨੂੰ ਛੇਤੀ ਹੀ ਨੱਥ ਪਾਈ ਜਾਣੀ ਚਾਹੀਦੀ ਹੈ।
5/9

ਜਨਹਿਤ ਯਾਚਿਕਾ ਦਰਜ ਕਰਨ ਵਾਲੇ ਪੰਡਿਤਰਾਓ ਨੇ ਕੋਰਟ ਵਿੱਚ ਸੈਂਸਰ ਬੋਰਡ ਜਾਂ ਇਸ ਤਰ੍ਹਾਂ ਦੀ ਨੀਤੀ ਬਣਾਏ ਜਾਣ ਦੀ ਮੰਗ ਵੀ ਕੀਤੀ ਹੈ।
6/9

ਪੰਜਾਬੀ ਭਾਸ਼ਾ ਤੇ ਸੱਭਿਆਚਾਰ ਤੋਂ ਪ੍ਰਭਾਵਿਤ ਹੋਏ ਪੰਡਿਤਰਾਓ ਪੰਜਾਬੀ ਵਿੱਚ ਲੱਚਰਤਾ ਤੇ ਹੋਰਨਾਂ ਵੈਲਾਂ ਦੀ ਗੱਲ ਕਰਨ ਵਾਲੇ ਗੀਤ ਨਾ ਚਲਾਉਣ ਬਾਰੇ ਮੁਹਿੰਮ ਸ਼ੁਰੂ ਕਰਦੇ ਹੋਏ ਹਾਈ ਕੋਰਟ ਵਿੱਚ ਕਾਨੂੰਨੀ ਲੜਾਈ ਵੀ ਲੜ ਰਹੇ ਹਨ।
7/9

ਜਨਮ ਤੋਂ ਪੰਜਾਬੀ ਨਾ ਹੋਣ ਦੇ ਬਾਵਜੂਦ ਪੰਜਾਬੀ ਬੋਲੀ ਦੇ ਹੱਕ ਵਿੱਚ ਡਟੇ ਪੰਡਿਤ ਰਾਓ ਨੂੰ ਵੇਖ ਆਮ ਲੋਕ ਹੈਰਾਨ ਵੀ ਹੋਏ।
8/9

ਉਨ੍ਹਾਂ ਕਿਹਾ ਕਿ ਜੇਕਰ 15 ਦਸੰਬਰ ਤੱਕ ਇਹ ਗਾਇਕ ਮੁਆਫੀ ਨਹੀਂ ਮੰਗਣਗੇ ਤਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਇਨ੍ਹਾਂ ਗਾਇਕਾਂ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਹੈ।
9/9

ਪੰਡਿਤ ਰਾਓ ਨੇ ਕਿਹਾ ਕਿ ਚੌਥਾ ਪੈਗ ਲਾ ਕੇ ਤੇਰੀ ਬਾਂਹ ਫੜਨੀ, ਚੰਡੀਗੜ੍ਹ ਵਿੱਚ ਕੁੜੀ ਮਿਲੀ ਚਾਕਲੇਟ ਵਰਗੀ, ਮਿੱਤਰਾਂ ਨੂੰ ਸ਼ੌਕ ਹਥਿਆਰਾਂ ਦਾ, ਘਰ ਦੀ ਸ਼ਰਾਬ ਹੋਵੇ, ਚਾਰ ਬੋਤਲ ਵੋਡਕਾ ਕਾਮ ਮੇਰਾ ਰੋਜ਼ ਕਾ, ਬੋਤਲ ਸ਼ਰਾਬ ਦੀਏ, ਜਿਹੇ ਗਾਣੇ ਗਾਉਣ ਵਾਲੇ ਪੰਜਾਬੀ ਗਾਇਕ ਪੰਜਾਬੀ ਭਾਸ਼ਾ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਅੱਗੇ ਆ ਕੇ ਮੁਆਫੀ ਮੰਗਣ ਤਾਂ ਕਿ ਆਉਣ ਵਾਲੇ ਦਿਨਾਂ ਵਿੱਚ ਕੋਈ ਵੀ ਇਸ ਪਵਿੱਤਰ ਪੰਜਾਬੀ ਭਾਸ਼ਾ ਵਿੱਚ ਹਥਿਆਰਾਂ, ਲੱਚਰਤਾ ਜਾਂ ਸ਼ਰਾਬ ਦੇ ਸੋਹਲੇ ਗਾਉਣ ਦੀ ਹਿੰਮਤ ਨਾ ਕਰ ਸਕੇ।
Published at : 02 Dec 2017 06:10 PM (IST)
Sponsored Links by Taboola
ਟਾਪ ਹੈਡਲਾਈਨ
ਪੰਜਾਬ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
ਪੰਜਾਬ
Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
ਪੰਜਾਬ
ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ OPD ਦਾ ਸਮਾਂ ਬਲਦਿਆ, ਜਾਣੋ ਮਰੀਜ਼ਾਂ ਨੂੰ ਕਿੰਨੇ ਵਜੇ ਸੇਵਾਵਾਂ ਉਪਲਬਧ ਹੋਣਗੀਆਂ? ਐਮਰਜੈਂਸੀ 24 ਘੰਟੇ ਰਹੇਗੀ ਚਾਲੂ...
ਪੰਜਾਬ
Parvinder Jhotta ਕਤਲ ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਤੇ ਉਸਦਾ ਸਾਥੀ 10 ਦਿਨ ਦੇ ਪੁਲਿਸ ਰਿਮਾਂਡ 'ਤੇ
ਟ੍ਰੈਂਡਿੰਗ ਟੌਪਿਕ





















