ਸ਼੍ਰੋਮਣੀ ਕਮੇਟੀ ਕੇਰਗੀ ਪੰਡਿਤ ਰਾਓ ਦਾ ਸਨਮਣ
ਇਸ ਤੋਂ ਇਲਾਵਾ ਉਨ੍ਹਾਂ ਨੇ ਦਰਜਨ ਦੇ ਕਰੀਬ ਕਿਤਾਬਾਂ ਕੰਨੜ ਤੋਂ ਪੰਜਾਬੀ ਤੇ ਪੰਜਾਬੀ ਤੋਂ ਕੰਨੜ ਵਿੱਚ ਅਨੁਵਾਦ ਕੀਤੀਆਂ ਹਨ। ਉਨ੍ਹਾਂ ਦੀ ਇਸ ਸੇਵਾ ਬਦਲੇ ਐਸਜੀਪੀਸੀ ਸਨਮਾਣ ਕਰੇਗੀ।
ਪਿਛਲੇ ਦਿਨਾਂ ਵਿੱਚ ਉਨ੍ਹਾਂ ਨੇ ਗੀਤ ਰਿਕਾਰਡ ਕਰਨ ਵਾਲੀਆਂ ਕੰਪਨੀਆਂ ਨੂੰ ਚਿੱਠੀਆਂ ਲਿਖੀਆਂ ਹਨ ਕਿ ਉਹ ਪੰਜਾਬੀ ਵਰਗੀ ਪਵਿੱਤਰ ਭਾਸ਼ਾ ’ਚ ਲੱਚਰ, ਸ਼ਰਾਬੀ ਤੇ ਹਥਿਆਰੀ ਗਾਣੇ ਰਿਕਾਰਡ ਕਰਨਾ ਬੰਦ ਕਰ ਦੇਣ।
ਚੰਡੀਗੜ੍ਹ ਦੇ ਸਰਕਾਰੀ ਕਾਲਜ ਵਿੱਚ ਸਹਾਇਕ ਪ੍ਰੋਫੈਸਰ ਧਨੇਰਵਰ ਕਰਨਾਟਕਾ ਦੇ ਮੂਲ ਨਿਵਾਸੀ ਹਨ ਜਿਹੜੇ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਮਾਂ ਬੋਲੀ ਲਈ ਇੱਕਲੇ ਹੀ ਲੜ ਰਹੇ ਹਨ।
ਪ੍ਰੋ. ਬਡੂੰਗਰ ਨੇ ਕਿਹਾ ਕਿ ਪ੍ਰੋ. ਧਨੇਰਵਰ ਪੰਜਾਬ ਮਾਂ ਬੋਲੀ ਦੇ ਵਿਕਾਸ, ਪੰਜਾਬੀ ਭਾਸ਼ਾ ਨੂੰ ਬਣਦਾ ਮਾਣ-ਸਤਿਕਾਰ ਬਹਾਲ ਕਰਨ ਤੇ ਸਿੱਖ ਧਰਮ ਦੇ ਵਿਕਾਸ ਲਈ ਗੁਰਬਾਣੀ ਦਾ ਅਨੁਵਾਦ ਕਰਕੇ ਪੰਜਾਬੀਆਂ ਦੀ ਵੱਡੀ ਸੇਵਾ ਕਰ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪ੍ਰੋਫੈਸਰ ਧਨੇਰਵਰ ਨੇ ਪੰਜਾਬੀ ਭਾਸ਼ਾ ਦੇ ਹੱਕ ਵਿੱਚ ਮੁਹਿੰਮ ਤੇ ਗੁਰਬਾਣੀ ਦਾ ਕੰਨੜ ਭਾਸ਼ਾ ਵਿੱਚ ਅਨੁਵਾਦ ਕੀਤਾ ਹੈ।
ਚੰਡੀਗੜ੍ਹ: ਸਹਾਇਕ ਪ੍ਰੋਫੈਸਰ ਪੰਡਿਤ ਰਾਓ ਧਨੇਰਵਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਨਮਾਨਤ ਕਰੇਗੀ। 'ਏਬੀਪੀ ਸਾਂਝਾ' ਨੂੰ ਇਸ ਬਾਰੇ ਜਾਣਕਾਰੀ ਐਸਜੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦਿੱਤੀ