ਬਿਜਲੀ ਦਰਾਂ ਦੇ ਵਾਧੇ ਖ਼ਿਲਾਫ਼ ਲੋਕਾਂ ਦਾ ਅਨੋਖਾ ਪ੍ਰਦਰਸ਼ਨ, ਸਰੀਰ 'ਤੇ ਲਪੇਟੀਆਂ ਤਾਰਾਂ ਤੇ ਲਾਏ ਮੀਟਰ
ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲੇ ਕਿੱਤੇ ਹੀ ਵਾਅਦੇ ਪੂਰੇ ਕਰੇ ਨਹੀਂ ਤਾਂ ਆਉਣ ਵਾਲੇ ਵਿਧਾਨ ਸਭਾ ਵਿੱਚ ਅਜਿਹਾ ਸਬਕ ਸਿਖਾਵਾਂਗੇ ਦਿੱਲੀ ਵਾਲੇ ਰੇਟ ਲਾਗੂ ਕਰਵਾਵਾਂਗੇ।
ਪੰਜਾਬ ਸਰਕਾਰ ਦੀ ਨਾਲਾਇਕੀ ਕਾਰਨ ਅੱਜ ਲੋਕ ਸੰਤਾਲੀ ਡਿਗਰੀ ਤਾਪਮਾਨ ਦੇ ਵਿੱਚ ਹੀ ਸੜਕਾਂ 'ਤੇ ਉੱਤਰ ਆਏ ਹਨ।
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਵਿੱਚ ਸਾਢੇ ਚਾਰ ਰੁਪਏ ਪ੍ਰਤੀ ਯੂਨਿਟ ਹੈ ਪਰ ਪੰਜਾਬ ਵਿੱਚ ਨੌਂ ਰੁਪਏ ਪ੍ਰਤੀ ਯੂਨਿਟ ਪੈ ਰਿਹਾ ਹੈ। ਪੰਜਾਬ ਸਰਕਾਰ ਨੇ ਵੋਟਾਂ ਲੈ ਕੇ ਇੱਕ ਵਾਰ ਫਿਰ ਲੋਕਾਂ ਨਾਲ ਧੋਖਾ ਕੀਤਾ ਲੋਕ ਸਭਾ ਚੋਣਾਂ ਹੋਣ ਤੋਂ ਬਾਅਦ ਇੱਕ ਵਾਰ ਫਿਰ ਬਿਜਲੀ ਦੇ ਰੇਟ ਵਧਾ ਦਿੱਤੇ।
ਲੋਕਾਂ ਦਾ ਕਹਿਣਾ ਸੀ ਕਿ ਕੈਪਟਨ ਸਰਕਾਰ ਨੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ 12 ਵਾਰੀ ਬਿਜਲੀ ਦੀਆਂ ਦਰਾਂ ਵਧਾਈਆਂ ਹਨ ਤੇ ਹੁਣ ਲੋਕਾਂ ਦੀ ਬੱਸ ਹੋ ਗਈ ਹੈ।
ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਭੜਾਸ ਕੱਢੀ।
ਸ਼ਹਿਰ ਵਾਸੀਆਂ ਨੇ ਹੱਥਾਂ ਵਿੱਚ ਬਿਜਲੀ ਦੇ ਬਿੱਲ ਲੈ ਕੇ ਤੇ ਆਪਣੇ ਸਰੀਰ ਨੂੰ ਬਿਜਲੀ ਦੀਆਂ ਤਾਰਾਂ ਨਾਲ ਬੰਨ੍ਹ ਕੇ ਮੀਟਰ ਤੇ ਪੱਖਾ ਲਟਕਾ ਕੇ ਪ੍ਰਦਰਸ਼ਨ ਕੀਤਾ।
ਬਠਿੰਡਾ: ਪੰਜਾਬ ਵਿੱਚ ਬਿਜਲੀ ਦਰਾਂ ਦੇ ਵਾਧੇ ਖ਼ਿਲਾਫ਼ ਲੋਕਾਂ ਵਿੱਚ ਰੋਹ ਵੱਧਦਾ ਜਾ ਰਿਹਾ ਹੈ। ਇੱਥੇ ਲੋਕਾਂ ਨੇ ਸੜਕਾਂ 'ਤੇ ਉੱਤਰ ਕੇ ਅਨੋਖਾ ਪ੍ਰਦਰਸ਼ਨ ਕੀਤਾ।