✕
  • ਹੋਮ

ਮਾਤਾ ਮੋਹਿੰਦਰ ਕੌਰ ਦੇ ਸ਼ਰਧਾਂਜਲੀ ਸਮਾਗਮ ਦੀਆਂ ਤਸਵੀਰਾਂ

ਏਬੀਪੀ ਸਾਂਝਾ   |  30 Jul 2017 05:47 PM (IST)
ਮਾਤਾ ਮੋਹਿੰਦਰ ਕੌਰ ਦੇ ਸ਼ਰਧਾਂਜਲੀ ਸਮਾਗਮ ਦੀਆਂ ਤਸਵੀਰਾਂ
1

ਕੈਪਟਨ ਅਮਰਿੰਦਰ ਸਿੰਘ ਨੇ ਅਾਪਣੇ ਮਾਤਾ ਦੀ ਅੰਤਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਆਪਣੇ ਪੂਰੇ ਪਰਿਵਾਰ ਸਮੇਤ ਲੋਕਾਂ ਦਾ ਧੰਨਵਾਦ ਕੀਤਾ।

2

ਵੱਖ-ਵੱਖ ਸਿਆਸੀ ਆਗੂਆਂ ਨੇ ਮਾਤਾ ਮੋਹਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।

3

ਮਾਤਾ ਮੋਹਿੰਦਰ ਕੌਰ ਨਮਿਤ ਅੰਤਮ ਅਰਦਾਸ ਵਿੱਚ ਵੱਡੇ ਸਿਆਸੀ ਆਗੂਆਂ ਤੋਂ ਇਲਾਵਾ ਆਮ ਲੋਕਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਸਾਰਿਆਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

4

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜੱਥੇਦਾਰ ਇਕਬਾਲ ਸਿੰਘ ਨੇ ਮਾਤਾ ਮੋਹਿੰਦਰ ਕੌਰ ਲਈ ਅੰਤਮ ਅਰਦਾਸ ਕੀਤੀ।

5

ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ, ਐਚ.ਐਸ. ਫੂਲਕਾ ਨੇ ਵੀ ਹਾਜ਼ਰੀ ਭਰੀ।

6

ਮਾਤਾ ਮੋਹਿੰਦਰ ਕੌਰ ਨਮਿਤ ਸ਼ਰਧਾਂਜਲੀ ਸਮਾਗਮ ਦੌਰਾਨ ਗੁਰੂ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਸਮਾਗਮ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਦੇ ਕੌਮੀ ਜਨਰਲ ਸਕੱਤਰ ਗ਼ੁਲਾਮ ਨਬੀ ਆਜ਼ਾਦ ਅਤੇ ਹੋਰ ਸੀਨੀਅਰ ਆਗੂ ਸ਼ਾਮਲ ਹੋਏ।

  • ਹੋਮ
  • ਪੰਜਾਬ
  • ਮਾਤਾ ਮੋਹਿੰਦਰ ਕੌਰ ਦੇ ਸ਼ਰਧਾਂਜਲੀ ਸਮਾਗਮ ਦੀਆਂ ਤਸਵੀਰਾਂ
About us | Advertisement| Privacy policy
© Copyright@2026.ABP Network Private Limited. All rights reserved.