ਗੁੰਡਾਗਰਦੀ ਦੀ ਹੱਦ! ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ

ਰਜਿੰਦਰ ਸਿੰਘ ਨੇ ਦੋਸ਼ ਲਾਇਆ ਕਿ ਕੇਸ ਨੂੰ ਕਮਜ਼ੋਰ ਤਰੀਕੇ ਨਾਲ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਉਸ 'ਤੇ ਰਾਜੀਨਾਵਾਂ ਕਰਨ ਲਈ ਸਿਆਸੀ ਦਬਾਅ ਵੀ ਪਾਇਆ ਜਾ ਰਿਹਾ ਹੈ।
Download ABP Live App and Watch All Latest Videos
View In App
ਟਾਂਡਾ ਥਾਣੇ ਵਿੱਚ ਤਾਇਨਾਤ ਹੈੱਡ ਕਾਂਸਟੇਬਲ ਰਜਿੰਦਰ ਸਿੰਘ ਨੇ ਦੱਸਿਆ ਕਿ ਬੀਤੀ 12 ਜੂਨ ਨੂੰ ਉਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਨੌਜਵਾਨ ਆਪਣੀ ਕਾਰ ਵਿੱਚ ਉੱਚੀ ਆਵਾਜ਼ ਵਿੱਚ ਗਾਣੇ ਵਜਾ ਰਹੇ ਹਨ।

ਜਦ ਉਸ ਨੇ ਉਨ੍ਹਾਂ ਨੂੰ ਰੋਕਿਆ ਤਾਂ ਨੌਜਵਾਨਾਂ ਨੇ ਪੁਲਿਸ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਰਜਿੰਦਰ ਸਿੰਘ ਦੀ ਪੱਗ ਵੀ ਉਤਾਰ ਦਿੱਤੀ।
ਇਸ ਮਾਮਲੇ 'ਤੇ ਐਸਐਸਪੀ ਜੇ. ਐਲ. ਚੇਲੀਅਨ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਹੀ ਕਾਬੂ ਕੀਤਾ ਜਾਵੇਗਾ।
ਹੁਸ਼ਿਆਰਪੁਰ: ਅੱਜ ਕੱਲ੍ਹ ਦੇ ਨੌਜਵਾਨਾਂ 'ਤੇ ਗੁੰਡਾਗਰਦੀ ਦਾ ਫਿਤੂਰ ਵਧਦਾ ਹੀ ਜਾ ਰਿਹਾ ਹੈ। ਇਸ ਦੀ ਮਿਸਾਲ ਹੁਸ਼ਿਆਰਪੁਰ ਵਿੱਚ ਦੇਖਣ ਨੂੰ ਮਿਲੀ, ਜਿੱਥੇ ਨੌਜਵਾਨਾਂ ਨੇ ਆਨ ਡਿਊਟੀ ਪੁਲਿਸ ਮੁਲਾਜ਼ਮ 'ਤੇ ਨਾ ਸਿਰਫ ਹੱਥ ਚੁੱਕਿਆ ਬਲਕਿ ਉਸ ਦੀ ਵਰਦੀ ਵੀ ਪਾੜ ਦਿੱਤੀ।
- - - - - - - - - Advertisement - - - - - - - - -