ਪੰਜਾਬ 'ਚ ਵੋਟਿੰਗ ਪ੍ਰਬੰਧ ਮੁਕੰਮਲ, ਵੋਟ ਜ਼ਰੂਰ ਪਾਓ ਤੇ ਧਿਆਨ 'ਚ ਰੱਖੋ ਇਹ ਗੱਲਾਂ
ਦੇਖੋ ਕੁਝ ਹੋਰ ਤਸਵੀਰਾਂ।
ਚੋਣ ਅਮਲ ਨੂੰ ਨੇਪਰੇ ਚਾੜਨ ਲਈ 1.25 ਲੱਖ ਮੁਲਾਜ਼ਮ ਅਤੇ 1 ਲੱਖ ਤੋਂ ਵੱਧ ਪੁਲਿਸ ਮੁਲਾਜ਼ਮ ਸਮੇਤ ਨੀਮ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਵੋਟਰ ਆਪਣਾ ਫੋਟੋ ਪਹਿਚਾਣ ਪੱਤਰ ਯਾਨੀ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਨਾਖ਼ਤੀ ਕਾਰਡ, ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਆਰ.ਜੀ.ਆਈ ਵੱਲੋਂ ਐਨ.ਪੀ.ਆਰ. ਤਹਿਤ ਜਾਰੀ ਸਮਾਰਟ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮਤਰਾਲੇ ਦੀ ਸਕੀਮ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਜਾਂ ਸੰਸਦ ਮੈਬਰਾਂ, ਵਿਧਾਨ ਸਭਾ ਮੈਬਰਾਂ ਨੂੰ ਜਾਰੀ ਅਧਿਕਾਰਤ ਪਹਿਚਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਵੋਟ ਪਾਉਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤਕ ਹੈ, ਤੁਸੀਂ ਆਪਣੇ ਪੋਲਿੰਗ ਬੂਥ 'ਤੇ ਜਾ ਕੇ ਵੋਟ ਪਾ ਸਕਦੇ ਹੋ।
ਉਨ੍ਹਾਂ ਪੰਜਾਬ ਦੇ ਵੋਟਰਾਂ ਨੂੰ ਭਾਰਤੀ ਲੋਕਤੰਤਰ ਦੇ ਮਹਾ ਉਤਸਵ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਤੁਸੀਂ ਵੀ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਜ਼ਰੂਰ ਜਾਓ ਅਤੇ ਵੋਟ ਪਾਉਣ ਸਮੇਂ ਕੁਝ ਗੱਲਾਂ ਯਾਦ ਰੱਖੋ।
ਇਨ੍ਹਾਂ ਦੀ ਕਿਸਮਤ ਦਾ ਫੈਸਲਾ 2,07,81,211 ਵੋਟਰ ਕਰਨਗੇ। ਇਨ੍ਹਾਂ ਵੋਟਰਾਂ ਵਿੱਚ ਪੁਰਸ਼ ਵੋਟਰ 1,09,50,735, ਮਹਿਲਾ ਵੋਟਰ 98,29,916 ਅਤੇ ਥਰਡ ਜੈਂਡਰ ਦੇ 560 ਵੋਟਰ ਹਨ। ਇਨ੍ਹਾਂ ਵਿੱਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।
ਪੰਜਾਬ ਦੀਆਂ 13 ਲੋਕ ਸਭਾ ਸੀਟਾਂ 'ਤੇ ਕੁੱਲ 278 ਉਮੀਦਵਾਰਾਂ ਹਨ, ਜਿਨ੍ਹਾਂ ਵਿੱਚ 254 ਪੁਰਸ਼ ਅਤੇ 24 ਮਹਿਲਾਵਾਂ ਸ਼ਾਮਲ ਹਨ।
ਚੋਣ ਅਮਲੇ ਪੂਰੀ ਤਰ੍ਹਾਂ ਨਾਲ ਤਿਆਰ ਹੋ ਕੇ ਆਪਣੇ ਸਬੰਧਤ ਹਲਕੇ ਤੇ ਪੋਲਿੰਗ ਬੂਥ ਲਈ ਜਾ ਚੁੱਕੇ ਹਨ।
ਚੰਡੀਗੜ੍ਹ: ਪੰਜਾਬ ਵਿੱਚ ਲੋਕ ਸਭਾ ਚੋਣਾਂ ਸੱਤਵੇਂ ਗੇੜ ਤਹਿਤ 19 ਮਈ ਦਿਨ ਐਤਵਾਰ ਨੂੰ ਯਾਨੀ ਭਲਕੇ ਹੋਣ ਜਾ ਰਹੀਆਂ ਹਨ, ਜਿਸ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ।