ਗੁਰਦਾਸਪੁਰ 'ਚ ਸੰਨੀ ਦੇ ਮੁਕਾਬਲੇ 'ਚ ਟਰੱਕ ਲੈ ਕੇ ਨਿਕਲੀ ਪ੍ਰਿਅੰਕਾ ਗਾਂਧੀ
ਪ੍ਰਿਅੰਕਾ ਨੇ ਕਿਹਾ ਕਿ ਕਰਜ਼ੇ ਕਰਕੇ 12 ਹਜ਼ਾਰ ਕਿਸਾਨਾਂ ਨੇ ਖ਼ੁਦਕੁਸ਼ੀ ਕੀਤੀ। ਕਿਸਾਨਾਂ ਨੂੰ ਖਾਦ, ਬੀਜ ਤੇ ਫਸਲ ਦਾ ਮੁੱਲ ਨਹੀਂ ਮਿਲ ਰਿਹਾ। ਦੇਸ਼ ਭਰ ਦੇ ਕਿਸਾਨ ਪੀਐਮ ਨੂੰ ਮਿਲਣ ਦਿੱਲੀ ਪਹੁੰਚੇ, ਪੀਐਮ ਵਿਦੇਸ਼ ਘੁੰਮ ਆਏ ਪਰ ਦੇਸ਼ ਦੇ ਕਿਸਾਨਾਂ ਨੂੰ ਨਹੀਂ ਮਿਲੇ।
ਪ੍ਰਿਅੰਕਾ ਨੇ ਆਪਣੇ ਭਾਸ਼ਣ ਵਿੱਚ ਪੰਜਾਬ ਦੇ ਮੁੱਖ ਮੁੱਦਿਆਂ ਬਾਰੇ ਗੱਲ ਕੀਤੀ। ਇਨ੍ਹਾਂ ਵਿੱਚ ਕਰਜ਼ਾ, ਕਿਸਾਨ ਖ਼ੁਦਕੁਸ਼ੀਆਂ, ਬੇਅਦਬੀ ਕਾਂਡ, ਨਸ਼ੇ ਤੇ ਮਾਫੀਆ ਸ਼ਾਮਲ ਸਨ।
ਇਸ ਦੇ ਨਾਲ ਹੀ ਪ੍ਰਿਅੰਕਾ ਗਾਂਧੀ ਨੇ ਲੋਕ ਸਭਾ ਹਲਕਾ ਬਠਿੰਡਾ ਵਿੱਚ ਕਾਂਗਰਸੀ ਉਮੀਦਵਾਰ ਰਾਜਾ ਵੜਿੰਗ ਦੇ ਹੱਕ ਚੋਣ ਪ੍ਰਚਾਰ ਲਈ ਰੈਲੀ ਕੀਤੀ। ਇਸ ਦੌਰਾਨ ਉਨ੍ਹਾਂ ਆਪਣੇ ਭਾਸ਼ਣ ਦੀ ਸ਼ੁਰੂਆਤ ਪੰਜਾਬੀ ਤੋਂ ਕੀਤੀ।
ਰੋਡ ਸ਼ੋਅ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਰਹੇ।
ਉਨ੍ਹਾਂ ਦੇ ਮੁਕਾਬਲੇ ਵਿੱਚ ਅੱਜ ਪ੍ਰਿਅੰਕਾ ਗਾਂਧੀ ਨੇ ਵੀ ਰੋਡ ਸ਼ੋਅ ਦੀ ਅਗਵਾਈ ਕੀਤੀ।
ਖ਼ਾਸ ਗੱਲ ਇਹ ਸੀ ਕਿ ਪ੍ਰਿਅੰਕਾ ਗਾਂਧੀ ਨੇ ਵੀ ਟਰੱਕ 'ਤੇ ਰੋਡ ਸ਼ੋਅ ਕੱਢਿਆ। ਯਾਦ ਰਹੇ ਸੰਨੀ ਦਿਓਲ ਵੀ ਆਪਣੇ ਰੋਡ ਸ਼ੋਅ ਦੌਰਾਨ ਟਰੱਕ ਲੈ ਕੇ ਆਏ ਸੀ।
ਦੱਸ ਦੇਈਏ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ ਸੁਨੀਲ ਜਾਖੜ ਦਾ ਮੁਕਾਬਲਾ ਬੀਜੇਪੀ ਉਮੀਦਵਾਰ ਸੰਨੀ ਦਿਓਲ ਨਾਲ ਹੋ ਰਿਹਾ ਹੈ ਜੋ ਰੋਡ ਸ਼ੋਅ ਦੇ ਦਮ 'ਤੇ ਹੀ ਆਪਣਾ ਚੋਣ ਪ੍ਰਚਾਰ ਕਰ ਰਹੇ ਹਨ।
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਅੱਜ ਗੁਰਦਾਸਪੁਰ ਤੋਂ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਦੇ ਹੱਕ ਵਿੱਚ ਪਠਾਨਕੋਟ 'ਚ ਰੋਡ ਸ਼ੋਅ ਕੱਢਿਆ।