ਬਾਦਲਾਂ ਖ਼ਿਲਾਫ਼ ਰੋਸ ਪ੍ਰਦਰਸ਼ਨ, ‘ਫ਼ਖਰ-ਏ-ਕੌਮ’ ਵਾਪਸ ਲੈਣ ਦੀ ਮੰਗ
ਏਬੀਪੀ ਸਾਂਝਾ | 10 Dec 2018 09:52 AM (IST)
1
ਅੱਜ ਹਰਿਮੰਦਰ ਸਾਹਿਬ ਵਿਖੇ ਅਕਾਲੀ ਦਲ ਵੱਲੋਂ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਇਸ ਮੌਕੇ ਸਿੱਖ ਸੰਗਤਾਂ ਅਕਾਲੀ ਦਲ ਤੇ ਬਾਦਲਾਂ ਦਾ ਸਖ਼ਤ ਵਿਰੋਧ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੀਆਂ ਹਨ।
2
ਤਖ਼ਤੀਆਂ ’ਤੇ ਲਿਖਿਆ ਹੋਇਆ ਹੈ ਕਿ ਮਾਫੀ ਗ਼ਲਤੀ ਦੀ ਹੁੰਦੀ ਹੈ, ਗੁਨਾਹ ਨਾਬਖਸ਼ਣਯੋਗ ਹੁੰਦੇ ਹਨ।
3
ਪ੍ਰਦਰਸ਼ਨਕਾਰੀਆਂ ਨੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੇ ਪੋਸਟਰ ਵੀ ਫੜੇ ਹੋਏ ਹਨ।
4
ਇਸ ਤੋਂ ਇਲਾਵਾ ਅਕਾਲੀ ਦਲ ਕੋਲੋਂ ਵੀ ਗੁਰਦੁਆਰਾ ਸੰਭਾਲ ਪ੍ਰਬੰਧ ਵਾਪਸ ਲਏ ਜਾਣ ਦੀ ਮੰਗ ਕੀਤੀ ਜਾ ਰਹੀ ਹੈ।
5
ਉਨ੍ਹਾਂ ਦੀ ਮੰਗ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ‘ਫ਼ਖ਼ਰ-ਏ-ਕੌਮ’ ਦ ਉਪਾਧੀ ਵਾਪਸ ਲਈ ਜਾਏ।
6
ਪ੍ਰਦਰਸ਼ਨਕਾਰੀ ਹੱਥਾਂ ਵਿੱਚ ਤਖ਼ਤੀਆਂ ਫੜ੍ਹ ਕੇ ਬਾਦਲਾਂ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਹਨ।
7
ਭਾਈ ਬਲਦੇਵ ਸਿੰਘ ਵਡਾਲਾ, ਮੁੱਖ ਸੇਵਾਦਾਰ ਸਿੱਖ ਸਦਭਾਵਨਾ ਦਲ ਦੀ ਅਗਵਾਈ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਜਾਣ ਵਾਲੇ ਰਾਸਤੇ ਦੇ ਬਾਹਰ ਵਾਲੇ ਪਾਸੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।