'ਆਪ' ਜ਼ਿਲ੍ਹਾ ਪ੍ਰਧਾਨ ਤੇ ਟ੍ਰੈਫਿਕ ਮੁਲਾਜ਼ਮ 'ਚ ਝੜਪ ਦਾ ਮਾਮਲਾ ਭਖਿਆ, DC ਦਫ਼ਤਰ ਬਾਹਰ ਧਰਨਾ
ਏਬੀਪੀ ਸਾਂਝਾ | 19 Aug 2019 02:01 PM (IST)
1
ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ 'ਤੇ ਤਿੱਖੇ ਵਾਰ ਕੀਤੇ।
2
ਇਸ ਦੌਰਾਨ ਤਲਵੰਡੀ ਸਾਬੋਂ ਤੋਂ ਵਿਧਾਇਕ ਬਲਜਿੰਦਰ ਕੌਰ ਨੇ ਵੀ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਧਰਨੇ ਵਿੱਚ ਸ਼ਮੂਲੀਅਤ ਕੀਤੀ।
3
ਦੂਜੇ ਪਾਸੇ ਬਠਿੰਡਾ ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
4
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਨਸਾਫ ਮਿਲਣ ਤਕ ਉਹ ਪ੍ਰਦਰਸ਼ਨ ਜਾਰੀ ਰੱਖਣਗੇ।
5
ਸੋਮਵਾਰ ਨੂੰ ਬਠਿੰਡਾ ਸਥਿਤ ਅਦਾਲਤ ਵੱਲੋਂ ਨਵਦੀਪ ਸਿੰਘ ਦੇ ਹੱਕ ਵਿੱਚ ਤੀਜੇ ਦਿਨ ਵੀ ਹੜਤਾਲ ਜਾਰੀ ਰਹੀ।
6
ਬਠਿੰਡਾ: ਆਮ ਆਦਮੀ ਪਾਰਟੀ ਦੇ ਬਠਿੰਡਾ ਤੋਂ ਜ਼ਿਲ੍ਹਾ ਪ੍ਰਧਾਨ ਤੇ ਬਠਿੰਡਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਨਵਦੀਪ ਸਿੰਘ ਜਿੰਦਾ ਨਾਲ ਬਠਿੰਡਾ ਟ੍ਰੈਫਿਕ ਪੁਲਿਸ ਮੁਲਾਜ਼ਮ ਦੀ ਹੋਈ ਝੜਪ ਦਾ ਮਸਲਾ ਭਖਦਾ ਜਾ ਰਿਹਾ ਹੈ।