ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ, ਵੇਖੋ ਤਸਵੀਰਾਂ
ਇਸ ਮੌਕੇ ਜਿੱਥੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਐਸਜੀਪੀਸੀ ਪ੍ਰਧਾਨ ਨੇ ਸੰਗਤਾਂ ਨੂੰ ਇਸ ਮਹਾਨ ਤੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ਉਥੇ ਇਸ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਕੇ ਸੰਗਤਾਂ ਵੀ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਹੀਆਂ ਸਨ।
ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਹ ਨਗਰ ਕੀਰਤਨ ਬੀਤੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਦੁਆਲੇ ਸਜਾਇਆ ਗਿਆ।
ਨਗਰ ਕੀਰਤਨ ਦੇ ਸਤਿਕਾਰ ’ਚ ਪੁਲਿਸ ਬੈਂਡ, ਸਕੂਲੀ ਬੈਂਡ ਤੇ ਗਤਕਾ ਪਾਰਟੀਆਂ ਨੇ ਵੀ ਸ਼ਮੂਲੀਅਤ ਕੀਤੀ।
ਹਜ਼ਾਰਾਂ ਦੀ ਗਿਣਤੀ 'ਚ ਪੁੱਜੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਚੌਥੇ ਪਾਤਸ਼ਾਹ ਜੀ ਪ੍ਰਤੀ ਸ਼ਰਧਾ ਦਿਖਾਈ।
ਨਗਾਰਿਆਂ, ਜੈਕਾਰਿਆਂ ਤੇ ਨਰਸਿੰਙਿਆਂ ਦੀ ਗੂੰਜ 'ਚ ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ਼ੁਰੂ ਹੋਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ 'ਚ ਸੁਸ਼ੋਭਿਤ ਕਰਨ ਦੀ ਸੇਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨ ਜਗਤਾਰ ਸਿੰਘ ਨੇ ਨਿਭਾਈ।
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।