ਮੋਦੀ ਸਰਕਾਰ ਦਾ ਸਿੱਧੂ ਨੂੰ 500 ਕਰੋੜੀ ਤੋਹਫ਼ਾ..!
ਇਨ੍ਹਾਂ ਵਿਕਾਸ ਕਾਰਜਾਂ ਸਬੰਧੀ ਅੱਜ ਕੇਂਦਰ ਦੇ ਸ਼ਹਿਰੀ ਵਿਕਾਸ ਮੰਤਰਾਲਾ ਦੀ ਵਿਸ਼ੇਸ਼ ਟੀਮ ਅੰਮ੍ਰਿਤਸਰ ਦੌਰਾ ਕਰਨ ਆਈ।
ਸਿੱਧੂ ਨੇ ਇਸ ਟੀਮ ਨਾਲ ਬਾਅਦ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ।
ਇਸ ਮੌਕੇ ਸਿੱਧੂ ਨੇ ਵਿੱਤ ਮੰਤਰੀ ਜੇਤਲੀ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦਾ ਧੰਨਵਾਦ ਕੀਤਾ।
ਮੋਦੀ ਸਕਰਾਰ ਨੇ ਪੰਜਾਬ ਨੂੰ ਤਿੰਨ ਵੱਡੇ ਸ਼ਹਿਰਾਂ ਦੇ ਵਿਕਾਸ ਲਈ 500 ਕਰੋੜ ਰੁਪਏ ਦੇ ਫੰਡ ਦੇ ਚੁੱਕੀ ਹੈ। ਇਨ੍ਹਾਂ ਦੀ ਵਰਤੋਂ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੇ ਵਿਕਾਸ ਲਈ ਕੀਤੀ ਜਾਵੇਗੀ।
ਕੇਂਦਰੀ ਟੀਮ ਦੀ ਅਗਵਾਈ ਸ਼ਹਿਰੀ ਮਾਮਲੇ ਮੰਤਰਾਲੇ ਦੇ ਵਧੀਕ ਸਕੱਤਰ ਡਾਕਟਰ ਸਮੀਰ ਸ਼ਰਮਾ ਕਰ ਰਹੇ ਹਨ।
ਇਸ ਤੋਂ ਇਲਾਵਾ ਅੰਮ੍ਰਿਤਸਰ, ਜਲੰਧਰ, ਲੁਧਿਆਣਾ ਵਿੱਚ ਸਮਾਰਟ ਸਿਟੀ ਪ੍ਰਾਜੈਕਟ ਜਲਦ ਹੀ ਪੂਰਾ ਕੀਤਾ ਜਾਵੇਗਾ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਤਿੰਨ ਸ਼ਹਿਰਾਂ ਦੇ ਵਿਕਾਸ ਲਈ 500 ਕਰੋੜ ਦੇ ਚੁੱਕੀ ਹੈ।
ਵੇਖੋ ਸਿੱਧੂ ਤੇ ਕੇਂਦਰੀ ਟੀਮ ਦੀਆਂ ਕੁਝ ਹੋਰ ਤਸਵੀਰਾਂ।
ਸਿੱਧੂ ਨੇ ਇਸ ਟੀਮ ਨਾਲ ਨਾਲ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।