ਅਮਰੀਕਾ: ਓਹਾਇਓ ਪਰੇਡ 'ਚ ਵਿਸ਼ਵ ਜੰਗਾਂ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ
ਪਰੇਡ ਵਿੱਚ ਸ਼ਾਮਲ ਹੋਏ ਅਵਤਾਰ ਸਿੰਘ ਨੇ ਦੱਸਿਆ ਕਿ ਅਮਰੀਕਾ ਵਿੱਚ ਸਤੰਬਰ 2001 ਦੇ ਹਮਲੇ ਤੋਂ ਬਾਅਦ ਸਿੱਖਾਂ ਨੂੰ ਬਹੁਤ ਸਾਰੇ ਨਸਲੀ ਹਮਲਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਇਸ ਲਈ ਇਨ੍ਹਾਂ ਪ੍ਰੋਗਰਾਮਾਂ ਵਿੱਚ ਭਾਗ ਲੈ ਕੇ ਵੱਧ ਤੋਂ ਵੱਧ ਲੋਕਾਂ ਨੂੰ ਸਿੱਖਾਂ ਬਾਰੇ ਦੱਸਣਾ ਹੋਰ ਵੀ ਜ਼ਰੂਰੀ ਹੋ ਗਿਆ ਹੈ।
ਪਰੇਡ ਵਿੱਚ ਇੱਥੋਂ ਦੇ ਸ਼ਹੀਦਾਂ ਦੀਆਂ ਤਸਵੀਰਾਂ ਤੇ ਪੋਸਟਰ ਲਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ।
ਅਮਰੀਕੀ ਝੰਡਿਆਂ, ਬੈਨਰਾਂ, ਪੋਸਟਰਾਂ ਨਾਲ ਸਜਾਏ ਗਏ ਸਿੱਖ ਫਲੋਟ ਵਿੱਚ ਵਿਸ਼ਵ ਜੰਗਾਂ ਦੌਰਾਨ ਸ਼ਹੀਦ ਹੋਏ ਸਿੱਖ ਫ਼ੌਜੀਆਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਸਮੇਂ ਪਰੇਡ ਕੀਤੀ ਗਈ ਜਿਸ ਵਿੱਚ ਵੱਖ-ਵੱਖ ਵਿਭਾਗਾਂ, ਜਥੇਬੰਦੀਆਂ, ਵਿੱਦਿਅਕ ਤੇ ਧਾਰਮਿਕ ਅਦਾਰਿਆਂ ਦੀਆਂ ਝਲਕੀਆਂ, ਮੌਜੂਦ ਸਨ ਪਰ ਸਿੱਖਾਂ ਦੀ ਸ਼ਮੂਲੀਅਤ ਵਿਸ਼ੇਸ਼ ਖਿੱਚ ਦਾ ਕੇਂਦਰ ਸੀ।
ਡੇਟਨ: ਸ਼ਹੀਦ ਅਮਰੀਕੀ ਫ਼ੌਜੀਆਂ ਨੂੰ ਯਾਦ ਕਰਨ ਲਈ ਅਮਰੀਕਾ ਵਿੱਚ ਹਰ ਸਾਲ ਮੈਮੋਰੀਅਲ ਡੇਅ ਮਨਾਇਆ ਜਾਂਦਾ ਹੈ। ਅਮਰੀਕਾ ਦੇ ਹੋਰਨਾਂ ਸ਼ਹਿਰਾਂ ਵਾਂਗ ਓਹਾਇਹੋ ਸੂਬੇ ਦੇ ਸ਼ਹਿਰ ਸਪਰਿੰਗਫੀਲਡ ਵਿੱਚ ਵੀ ਮੈਮੋਰੀਅਲ ਡੇਅ ਬੜੇ ਉਤਸ਼ਾਹ ਨਾਲ ਮਨਾਇਆ ਗਿਆ।