✕
  • ਹੋਮ

ਪਾਕਿਸਤਾਨ ਤੋਂ ਭਾਰਤ ਤੱਕ ਸੱਜੇਗਾ ਨਗਰ ਕੀਰਤਨ, ਸੰਗਤਾਂ ਪਹੁੰਚੀਆਂ ਸਰਹੱਦੋਂ ਪਾਰ

ਏਬੀਪੀ ਸਾਂਝਾ   |  30 Jul 2019 03:18 PM (IST)
1

ਉਨ੍ਹਾਂ ਪਾਕਿਸਤਾਨ ਰਵਾਨਾ ਹੋਣ ਮੌਕੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਅਗਸਤ ਨੂੰ ਦੁਪਹਿਰ 12 ਵਜੇ ਅਟਾਰੀ ਸਰਹੱਦ ਵਿਖੇ ਵੱਡੀ ਗਿਣਤੀ ਵਿੱਚ ਪੁੱਜ ਕੇ ਨਗਰ ਕੀਰਤਨ ਦਾ ਸਵਾਗਤ ਕਰਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਦੇ ਪਾਤਰ ਬਣਨ।

2

ਉਨ੍ਹਾਂ ਦੱਸਿਆ ਕਿ ਪਹਿਲੀ ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਪੰਥਕ ਜਾਹੋ-ਜਲਾਲ ਨਾਲ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ।

3

ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਦੋਹਾਂ ਦੇਸ਼ਾਂ ’ਚ ਆਪਸੀ ਵਿਸ਼ਵਾਸ ਤੇ ਸਾਂਝੀਵਾਲਤਾ ਦਾ ਮਾਹੌਲ ਸਿਰਜੇਗਾ।

4

ਨਗਰ ਕੀਰਤਨ ਦੀ ਆਰੰਭਤਾ ਸਬੰਧੀ ਪਾਕਿਸਤਾਨ ਜਥੇ ਸਮੇਤ ਰਵਾਨਾ ਹੋਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਇਤਿਹਾਸਕ ਗੱਲ ਹੈ ਕਿ ਦੋਹਾਂ ਦੇਸ਼ਾਂ ਦੀਆਂ ਸੰਗਤਾਂ ਰਲ-ਮਿਲ ਕੇ ਨਗਰ ਕੀਰਤਨ ਦਾ ਹਿੱਸਾ ਬਣ ਰਹੀਆਂ ਹਨ।

5

ਇਸ ਤੋਂ ਪਹਿਲਾਂ ਨਗਰ ਕੀਰਤਨ ਦੀਆਂ ਅਗਾਊਂ ਤਿਆਰੀਆਂ ਲਈ ਸ਼੍ਰੋਮਣੀ ਕਮੇਟੀ ਦਾ ਚਾਰ ਮੈਂਬਰੀ ਵਫ਼ਦ ਪਹਿਲਾਂ ਹੀ ਪਾਕਿਸਤਾਨ ਜਾ ਚੁੱਕਾ ਹੈ।

6

ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ 500 ਤੋਂ ਵੱਧ ਸਿੱਖ ਸ਼ਰਧਾਲੂ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਏ।

7

ਭਾਰਤ-ਪਾਕਿ ਵੰਡ ਤੋਂ ਬਾਅਦ ਆਪਣੀ ਕਿਸਮ ਦੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਪਹਿਲੀ ਅਗਸਤ ਨੂੰ ਸਵੇਰੇ 9 ਵਜੇ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਅਰਦਾਸ ਤੋਂ ਬਾਅਦ ਹੋਵੇਗੀ।

8

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਪਹਿਲੀ ਅਗਸਤ, 2019 ਨੂੰ ਸਜਾਏ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ 500 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਸੜਕੀ ਰਸਤੇ ਪਾਕਿਸਤਾਨ ਰਵਾਨਾ ਹੋ ਗਿਆ ਹੈ।

  • ਹੋਮ
  • ਪੰਜਾਬ
  • ਪਾਕਿਸਤਾਨ ਤੋਂ ਭਾਰਤ ਤੱਕ ਸੱਜੇਗਾ ਨਗਰ ਕੀਰਤਨ, ਸੰਗਤਾਂ ਪਹੁੰਚੀਆਂ ਸਰਹੱਦੋਂ ਪਾਰ
About us | Advertisement| Privacy policy
© Copyright@2025.ABP Network Private Limited. All rights reserved.