ਨਹਿਰ ਟੁੱਟਣ ਨਾਲ ਸੈਂਕੜੇ ਏਕੜ ਫਸਲ ਬਰਬਾਦ, ਵੇਖੋ ਤਸਵੀਰਾਂ
ਤਰਨ ਤਾਰਨ ਦੇ ਐਸਡੀਐਮ ਸੁਰਿੰਦਰ ਸਿੰਘ ਨੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦਾ ਭਰੋਸਾ ਜਤਾਇਆ ਹੈ।
ਇਸ ਸਬੰਧੀ ਨਹਿਰ ਵਿਭਾਗ ਦੇ ਐਕਜ਼ੀਅਨ ਨੇ ਕਿਹਾ ਕਿ ਸਰਕਾਰ ਵੱਲੋਂ ਫੰਡ ਨਾ ਆਉਣ ਕਰਕੇ ਨਹਿਰ ਦੀ 10 ਸਾਲਾਂ ਤੋਂ ਸਫਾਈ ਨਹੀਂ ਹੋਈ ਤਾਂ ਵੀ ਉਹ ਆਪਣੇ ਪੱਧਰ 'ਤੇ ਪਾਣੀ ਦੇ ਪੱਧਰ ਵਧਣ ਤੋਂ ਬਚਾਅ ਦੇ ਪ੍ਰਬੰਧ ਕਰਦੇ ਰਹੇ ਹਨ।
ਇਸ ਦੇ ਨਾਲ ਹੀ ਲੋਕਾਂ ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਪਿੰਡ ਵਾਸੀਆਂ ਸਰਕਾਰ ਕੋਲੋਂ ਬਰਬਾਦ ਹੋਈ ਫਸਲ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਸਥਾਨਕ ਲੋਕਾਂ ਨੇ ਇਲਜ਼ਾਮ ਲਾਇਆ ਕਿ ਸਰਕਾਰ ਦੀ ਲਾਪ੍ਰਵਾਹੀ ਕਰਕੇ ਸ਼ਹਾਬਪੁਰ ਨਹਿਰ ਦੀ ਸਫਾਈ ਨਹੀਂ ਹੋਈ ਤੇ ਪਾਣੀ ਦਾ ਪੱਧਰ ਵਧ ਜਾਣ ਕਰਕੇ ਅੱਜ ਸਵੇਰੇ 4 ਵਜੇ ਨਹਿਰ ਦਾ ਬੰਨ੍ਹ ਟੁੱਟ ਗਿਆ।
ਘਰਾਂ ਵਿੱਚ ਪਾਣੀ ਭਰ ਜਾਣ ਕਰਕੇ ਬਿਮਾਰੀਆਂ ਦਾ ਖ਼ਤਰਾ ਬਣ ਗਿਆ ਹੈ।
ਨਹਿਰ ਦੇ ਪਾਣੀ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ ਹੋ ਗਈ। ਇਸ ਨਾਲ ਹੀ ਲੋਕਾਂ ਦੇ ਘਰਾਂ ਵਿੱਚ ਵੀ 3-4 ਫੁੱਟ ਤਕ ਪਾਣੀ ਭਰ ਗਿਆ।
ਤਰਨ ਤਾਰਨ: ਪਿੰਡ ਸ਼ਹਾਬਪੁਰ ਵਿੱਚ ਕਈ ਸਾਲਾਂ ਤੋਂ ਨਹਿਰ ਦੀ ਸਫਾਈ ਨਾ ਹੋਣ ਕਰਕੇ ਅੱਜ ਨਹਿਰ ਟੁੱਟ ਗਈ।