ਰਾਵਣ, ਮੇਘਨਾਥ, ਕੁੰਭਕਰਨ ਦੀ ਥਾਂ ਕੈਪਟਨ, ਸਿੰਗਲਾ ਤੇ ਬਾਦਲ ਦਾ ਪੁਤਲਾ ਫੂਕਿਆ
ਜਨਰਲ ਸਕੱਤਰ ਗੁਰਜੀਤ ਕੌਰ ਖੇੜੀ, ਸੂਬਾ ਪ੍ਰੈੱਸ ਸਕੱਤਰ ਰਣਦੀਪ ਸੰਗਤਪੁਰਾ ਨੇ ਕਿਹਾ ਕਿ ਪੰਜਾਬ ਵਿੱਚ ਅਧਿਆਪਕਾਂ ਦੀਆਂ ਕਰੀਬ 30 ਹਜ਼ਾਰ ਅਸਾਮੀਆਂ ਖਾਲੀ ਹਨ, ਜਿਨ੍ਹਾਂ ਦੀ ਭਰਤੀ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਜ਼ਿਮਨੀ ਚੋਣ ਹਲਕਿਆਂ 'ਚ ਕਾਂਗਰਸੀ ਆਗੂਆਂ ਵੱਲੋਂ ਮੁੜ ਲਾਰੇ ਲਾਉਂਦਿਆਂ ਲੋਕਾਂ ਨੂੰ ਭਰਮਾਉਣ ਦਾ ਯਤਨ ਕੀਤਾ ਜਾ ਰਿਹਾ, ਜਿਸ ਦਾ ਰੁਜ਼ਗਾਰ ਨਹੀਂ-ਵੋਟ ਨਹੀਂ ਮੁਹਿੰਮ ਚਲਾਕੇ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ।
ਦੁਸਹਿਰੇ ਮੌਕੇ ਸਰਕਾਰ ਵਿਰੁੱਧ ਭੜਾਸ ਕੱਢਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਪੱਕੇ ਮੋਰਚੇ ਨੂੰ ਪੂਰਾ ਮਹੀਨਾ ਬੀਤ ਜਾਣ ਦੇ ਬਾਵਜੂਦ ਮੰਗਾਂ ਪ੍ਰਤੀ ਪੰਜਾਬ ਸਰਕਾਰ ਨੇ ਕੋਈ ਹੱਲ ਨਹੀਂ ਕੀਤਾ।
ਬੇਰੁਜ਼ਗਾਰ ਬੀਐਡ ਅਧਿਆਪਕਾਂ ਵੱਲੋਂ 8 ਸਤੰਬਰ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ 'ਤੇ ਆਪਣਾ ਪੱਕਾ ਮੋਰਚਾ ਲਾਇਆ ਹੋਇਆ ਹੈ।
ਟੈੱਟ ਪਾਸ ਬੇਰੁਜ਼ਗਾਰ ਬੀਐਡ ਅਧਿਆਪਕ ਯੂਨੀਅਨ ਨੇ ਸੰਗਰੂਰ ਦੇ ਲਾਲ ਬੱਤੀ ਚੌਕ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਤੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਸਿਆਸਤ ਦੇ ਰਾਵਣ, ਮੇਘਨਾਥ, ਕੁੰਭਕਰਨ ਕਰਾਰ ਦਿੰਦਿਆਂ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।