ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਅਧਿਆਪਕਾਂ ਦਾ 'ਜਗਰਾਤਾ'
ਹਾਲਾਂਕਿ, ਪੁਲਿਸ ਨੇ ਅਧਿਆਪਕਾਂ ਨੂੰ ਮੰਤਰੀ ਦੀ ਰਿਹਾਇਸ਼ ਤੋਂ ਦੂਰ ਹੀ ਰੋਕ ਲਿਆ।
ਪਟਿਆਲਾ ਵਿੱਚ ਅਧਿਆਪਕ ਵੱਡਾ ਰੋਸ ਮਾਰਚ ਵੀ ਕਰ ਚੁੱਕੇ ਹਨ ਅਤੇ ਉਨ੍ਹਾਂ ਦਾ ਮਰਨ ਵਰਤ ਵੀ ਦੂਜੇ ਹਫ਼ਤੇ ਵਿੱਚ ਦਾਖ਼ਲ ਹੋ ਚੁੱਕਾ ਹੈ ਤੇ ਕਈ ਅਧਿਆਪਕਾਂ ਦੀ ਸਿਹਤ ਨਾਜ਼ੁਕ ਵੀ ਹੈ। ਪਰ ਕੈਪਟਨ ਸਰਕਾਰ ਨੇ ਅਧਿਆਪਕਾਂ ਤੇ ਕੱਚੇ ਮੁਲਾਜ਼ਮਾਂ ਬਾਰੇ ਵਿਧਾਨ ਸਭਾ ਦੇ ਆਉਣ ਵਾਲੇ ਸਰਦ ਰੁੱਤ ਦੇ ਇਜਲਾਸ ਵਿੱਚ ਵਿਚਾਰਨ ਦਾ ਐਲਾਨ ਕਰਕੇ ਮਾਮਲਾ ਠੰਢੇ ਬਸਤੇ ਵਿੱਚ ਪਾ ਦਿੱਤਾ ਹੈ।
ਇਹ ਅਧਿਆਪਕ ਇਸ ਸਮੇਂ 42,800 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਲੈ ਰਹੇ ਹਨ। ਇਸ ਦੇ ਰੋਸ ਵਿੱਚ ਅਧਿਆਪਕ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ।
ਪਰ ਅਧਿਆਪਕ ਵੱਡੀ ਗਿਣਤੀ ਵਿੱਚ ਜਮ੍ਹਾ ਹੋ ਗਏ ਹਨ।
ਜ਼ਿਕਰਯੋਗ ਹੈ ਕਿ ਬੀਤੀ ਤਿੰਨ ਅਕਤੂਬਰ ਨੂੰ ਕੈਪਟਨ ਸਰਕਾਰ ਨੇ ਸਰਵ ਸਿੱਖਿਆ ਅਭਿਆਨ (ਐਸਐਸਏ), ਰਾਸ਼ਟ੍ਰੀਆ ਮਾਧਿਆਮਿਕ ਸ਼ਿਕਸ਼ਾ ਅਭਿਆਨ (ਆਰਐਮਐਸਏ) ਸਮੇਤ ਆਦਰਸ਼ ਤੇ ਮਾਡਲ ਸਕੂਲਾਂ ਦੇ ਕੁੱਲ 8,886 ਅਧਿਆਪਕਾਂ ਨੂੰ ਉੱਕਾ-ਪੁੱਕਾ 15,000 ਰੁਪਏ ਪ੍ਰਤੀ ਮਹੀਨਾ ਮਿਹਨਤਾਨਾ ਅਤੇ ਤਿੰਨ ਸਾਲ ਸਫ਼ਲਤਾਪੂਰਵਕ ਸੇਵਾ ਕਰਨ ਹੋਣ ਤੋਂ ਬਾਅਦ ਇਨ੍ਹਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰਨ ਦਾ ਫੈਸਲਾ ਕੀਤਾ ਸੀ।
ਪਟਿਆਲਾ ਵਿੱਚ ਵੱਡੇ ਰੋਸ ਮਾਰਚ ਤੋਂ ਬਾਅਦ ਐਸਐਸਏ-ਰਮਸਾ ਅਧਿਆਪਕ ਹੁਣ ਸਿੱਖਿਆ ਮੰਤਰੀ ਦੀ ਅੰਮ੍ਰਿਤਸਰ ਵਿਚਲੀ ਰਿਹਾਇਸ਼ ਨੂੰ ਘੇਰਨ ਪੁੱਜ ਗਏ ਹਨ।
ਪੰਜਾਬ ਸਰਕਾਰ ਵਿਰੁੱਧ ਅਧਿਆਪਕਾਂ ਦਾ ਰੋਸ ਦਿਨੋ ਦਿਨ ਵਧਦਾ ਜਾ ਰਿਹਾ ਹੈ।