ਪੜਚੋਲ ਕਰੋ
ਲਾਂਘਾ ਖੁੱਲ੍ਹਣ 'ਤੇ ਸੰਗਤਾਂ ਦੀ ਆਮਦ ਲਈ ਬਣ ਰਹੀ ਟੈਂਟ ਸਿਟੀ, ਆਨਲਾਈਨ-ਆਫਲਾਈਨ ਹੋਵੇਗੀ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ
1/8

ਡੇਰਾ ਬਾਬਾ ਨਾਨਕ ਦੇ ਐਸਡੀਐਮ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਅਕਤੂਬਰ ਮਹੀਨੇ ਦੇ ਅੰਤ ਤੱਕ ਟੈਂਟ ਸਿਟੀ ਤਿਆਰ ਹੋ ਜਾਵੇਗੀ। ਪੰਜ ਨਵੰਬਰ ਤੋਂ ਇਸ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ। ਨਿੱਜੀ ਕੰਪਨੀ ਦੇ ਅਧਿਕਾਰੀ ਪ੍ਰੀਤਮ ਨੇ ਦੱਸਿਆ ਕਿ ਟੈਂਟ ਸਿਟੀ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹੀ ਚਲਾਇਆ ਜਾਏਗਾ।
2/8

ਨਵੰਬਰ ਮਹੀਨੇ ਵਿੱਚ ਸਰਦੀਆਂ ਦਾ ਮੌਸਮ ਹੁੰਦਾ ਹੈ ਤੇ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਬਕਾਇਦਾ ਤੌਰ 'ਤੇ ਗਰਮ ਬਿਸਤਰਿਆਂ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ।
3/8

ਇਸ ਟੈਂਟ ਸਿਟੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਪੰਜਾਬ ਸਰਕਾਰ ਦੀ ਵੈੱਬਸਾਈਟ ਰਾਹੀਂ ਆਨਲਾਈਨ ਰਜਿਸਟਰੇਸ਼ਨ ਕਰਵਾਈ ਜਾ ਸਕੇਗੀ ਜਦਕਿ ਲੋਕ ਮੌਕੇ 'ਤੇ ਆ ਕੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
4/8

ਪੰਜਾਬ ਸਰਕਾਰ ਵੱਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਇਸ ਟੈਂਟ ਸਿਟੀ ਨੂੰ ਇੰਦੌਰ ਦੀ ਇੱਕ ਨਿੱਜੀ ਕੰਪਨੀ ਕੋਲੋਂ ਤਿਆਰ ਕਰਵਾਇਆ ਜਾ ਰਿਹਾ ਹੈ। ਉਸੇ ਕੰਪਨੀ ਦੇ ਕੋਲ ਹੀ ਇਸ ਦਾ ਠੇਕਾ ਰਹੇਗਾ।
5/8

ਇਸ ਦੇ ਲਈ ਟੈਂਟ ਨੂੰ ਸੀਸੀਟੀਵੀ ਕੈਮਰਿਆਂ ਨਾਲ ਲੈਸ ਤੇ ਚਾਰੇ ਪਾਸਿਓਂ ਕਵਰ ਕੀਤਾ ਗਿਆ ਹੈ। ਇਸ ਵਿੱਚ ਬਿਜਲੀ ਪਾਣੀ ਸਮੇਤ ਪਖਾਨਿਆਂ ਦਾ ਵੀ ਪ੍ਰਬੰਧ ਹੋਵੇਗਾ।
6/8

ਟੈਂਟ ਸਿਟੀ ਦੇ ਵਿੱਚ ਬਕਾਇਦਾ ਤੌਰ ਤੇ ਲੰਗਰ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਇਸ ਨੂੰ ਸੁਰੱਖਿਆ ਦੇ ਨਜ਼ਰੀਏ ਦੇ ਨਾਲ ਹਰ ਪਾਸੋਂ ਸੁਰੱਖਿਅਤ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
7/8

ਇਸ ਦੇ ਵਿੱਚ ਚਾਰ ਹਜ਼ਾਰ ਦੇ ਕਰੀਬ ਲੋਕਾਂ ਦੇ ਰਹਿਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਦਾ ਤਿੰਨ ਫ਼ੀਸਦੀ ਹਿੱਸਾ ਸੰਗਤਾਂ ਦੇ ਲਈ ਹੋਵੇਗਾ ਤੇ ਬਾਕੀ ਹਿੱਸੇ ਵਿੱਚ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਲਈ ਰਾਖਵਾਂ ਰੱਖਿਆ ਜਾਵੇਗਾ।
8/8

ਡੇਰਾ ਬਾਬਾ ਨਾਨਕ: ਕਰਤਾਰਪੁਰ ਲਾਂਘਾ ਖੁੱਲ੍ਹਣ ਦਾ ਸਮਾਂ ਨਜ਼ਦੀਕ ਆ ਰਿਹਾ ਹੈ। ਇਸ ਸਭ ਨੂੰ ਦੇਖਦੇ ਹੋਏ ਸੰਗਤਾਂ ਵਿੱਚ ਜਿੱਥੇ ਭਾਰੀ ਉਤਸ਼ਾਹ ਹੈ, ਉੱਥੇ ਸੰਗਤਾਂ ਦੀ ਵੱਡੀ ਆਮਦ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਲਾਂਘੇ ਨੂੰ ਜਾਣ ਵਾਲੀ ਸੜਕ ਦੇ ਬਿਲਕੁਲ ਸਾਹਮਣੇ ਟੈਂਟ ਸਿਟੀ ਤਿਆਰ ਕੀਤੀ ਜਾ ਰਹੀ ਹੈ।
Published at : 13 Oct 2019 03:45 PM (IST)
View More






















