ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ, ਸ਼ਹੀਦੀ ਦਿਹਾੜੇ ’ਤੇ ਵਿਸ਼ੇਸ਼
ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਉੱਤੇ ਜਿੱਥੇ ਸਾਰੇ ਦੇਸ਼ਵਾਸੀ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਦੀ ਕੁਰਬਾਨੀ ਸਦੀਆਂ ਤਕ ਭਾਰਤੀ ਲੋਕਾਂ ਨੂੰ ਦੇਸ਼ ਪਿਆਰ ਤੇ ਦੇਸ਼ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਰਹੇਗੀ
ਹਿੰਦੁਸਤਾਨ ਵਿੱਚ ਊਧਮ ਸਿੰਘ ਆਪਣੇ ਆਪ ਨੂੰ ਰਾਮ ਮੁਹੰਮਦ ਕਹਿੰਦੇ ਸੀ। ਇਹ ਨਾਂ ਹਿੰਦੂ-ਮੁਸਲਿਮ ਏਕਤਾ ਦਾ ਪ੍ਰਤੀਕ ਸੀ। ਜੇਲ੍ਹ ਤੋਂ ਰਿਹਾਅ ਹੋਣ ਬਾਅਦ ਉਹ ਜਰਮਨੀ ਤੇ ਫਿਰ ਉੱਥੋਂ ਫਰਾਂਸ ਚਲੇ ਗਏ।
1923 ਵਿੱਚ ਜਦ ਉਹ ਭਾਰਤ ਵਾਪਸ ਪਰਤੇ ਤਾਂ ਅਸਲਾ ਕਾਨੂੰਨ ਅਧੀਨ ਉਨ੍ਹਾਂ ਨੂੰ ਚਾਰ ਸਾਲ ਜੇਲ੍ਹ ਕੱਟਣੀ ਪਈ।
13 ਮਾਰਚ, 1940 ਨੂੰ ਕੈਕਸਟਨ ਹਾਲ, ਲੰਦਨ ਵਿੱਚ ਹੋ ਰਹੀ ਮੀਟਿੰਗ ਦੌਰਾਨ ਊਧਮ ਸਿੰਘ ਨੇ ਸਰ ਮਾਈਕਲ ਓਡਵਾਇਰ ਨੂੰ ਗੋਲ਼ੀ ਮਾਰ ਦਿੱਤੀ। ਉਨ੍ਹਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਤੇ 31 ਜੁਲਾਈ, 1940 ਨੂੰ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਗਈ। 19 ਜੁਲਾਈ, 1974 ਨੂੰ ਉਨ੍ਹਾਂ ਦੀਆਂ ਅਸਥੀਆਂ ਅੰਮ੍ਰਿਤਸਰ ਦੇ ਸੈਂਟਰਲ ਖਾਲਸਾ ਯਤੀਮਖਾਨੇ ਲਿਆਂਦੀਆਂ ਗਈਆਂ।
ਊਧਮ ਸਿੰਘ ਮਹਾਨ ਕ੍ਰਾਂਤੀਕਾਰੀ ਤੇ ਦੇਸ਼ ਭਗਤ ਸੀ। ਜਲ੍ਹਿਆਂ ਵਾਲੇ ਬਾਗ਼ ਦੇ ਸਾਕੇ, ਪਹਿਲੇ ਤੇ ਦੂਸਰੇ ਮਹਾਂਯੁੱਧਾਂ ਵਿੱਚ ਭਾਰਤੀਆਂ ਦੀ ਜਬਰਦਸਤੀ ਭਰਤੀ, ਸ਼ਹੀਦ ਭਗਤ ਦੀ ਕੁਰਬਾਨੀ ਦਾ ਬਦਲਾ ਲੈਣਾ ਤੇ ਭਾਰਤ ਨੂੰ ਬਰਤਾਨਵੀਂ ਸਾਮਰਾਜ ਤੋਂ ਆਜ਼ਾਦ ਕਰਵਾਉਣਾ ਉਨ੍ਹਾਂ ਦਾ ਸੁਫਨਾ ਸੀ।
1920 ਵਿੱਚ ਉਹ ਵਿਦੇਸ਼ ਚਲੇ ਗਏ। ਅਮਰੀਕਾ ਵਿੱਚ ਊਧਮ ਸਿੰਘ ਦੀ ਮੁਲਾਤਾਕ ਗਦਰੀ ਬਾਬਿਆਂ ਨਾਲ ਹੋਈ।
ਇਨਕਲਾਬੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਊਧਮ ਸਿੰਘ 1927 ਵਿੱਚ ਵਾਪਸ ਭਾਰਤ ਆ ਕੇ ਹਥਿਆਰ ਇੱਕਠੇ ਕਰਨ ਲੱਗੇ। ਭਗਤ ਸਿੰਘ ਨੇ ਇਸ ਕੰਮ ਵਿੱਚ ਵੀ ਉਨ੍ਹਾਂ ਦੀ ਸਹਾਇਤਾ ਕੀਤੀ। ਗੈਰਕਾਨੂੰਨੀ ਤੌਰ 'ਤੇ ਹਥਿਆਰ ਰੱਖਣ, ਗਦਰ ਪਾਰਟੀ, ਦੇ ਅਖ਼ਬਾਰ ਗਦਰ ਦੀ ਗੂੰਜ, ਗਦਰ ਪਾਰਟੀ ਦੇ ਮੈਂਬਰਾਂ ਲਈ ਅਸਲਾ ਇਕੱਠਾ ਕਰਨ ਦੇ ਦੋਸ਼ ਅਧੀਨ ਉਨ੍ਹਾਂ ਨੂੰ ਅਗਸਤ 1927 ਵਿੱਚ ਅੰਮ੍ਰਿਤਸਰ ਵਿਖੇ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ। ਉਪਰੋਕਤ ਦੋਸ਼ਾਂ ਅਧੀਨ ਪੰਜ ਸਾਲ ਦੀ ਸਖ਼ਤ ਸਜ਼ਾ ਹੋਈ। ਊਧਮ ਸਿੰਘ ਦਾ ਉਸ ਸਮੇਂ ਐਫ਼ਆਈਆਰ ਵਿੱਚ ਪੁਲਿਸ ਵੱਲੋਂ ਸ਼ੇਰ ਸਿੰਘ ਨਾਮ ਦਰਜ ਹੈ।
ਕਰਤਾਰ ਸਿੰਘ ਸਰਾਭਾ, ਗਦਰ ਪਾਰਟੀ, ਬੱਬਰ ਅਕਾਲੀ ਲਹਿਰ ਤੇ ਸ਼ਹੀਦ ਭਗਤ ਸਿੰਘ ਆਦਿ ਆਜ਼ਾਦੀ ਸੰਗਰਾਮੀਆਂ ਤੇ ਸੰਸਥਾਵਾਂ ਨਾਲ ਸੰਪਰਕ ਸਥਾਪਤ ਕੀਤਾ। ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਦਾ ਉਨ੍ਹਾਂ ਦੇ ਮਨ 'ਤੇ ਵਿਸ਼ੇਸ਼ ਪ੍ਰਭਾਵ ਪਿਆ ਸੀ। ਗਦਰ ਪਾਰਟੀ ਦੇ ਸਰਗਰਮ ਮੈਂਬਰ ਵਜੋਂ ਕ੍ਰਾਂਤੀਕਾਰੀ ਵਿਚਾਰਧਾਰਾ ਨਾਲ ਜੋੜਨ ਲਈ ਊਧਮ ਸਿੰਘ ਵੱਲੋਂ ਅਮਰੀਕਾ ਦੇ ਸ਼ਹਿਰਾਂ ਸਾਂਨਫਰਾਂਸਿਸਕੋ, ਨਿਊਯਾਰਕ, ਸ਼ਿਕਾਗੋ ਆਦਿ ਵਿਖੇ ਮੀਟਿੰਗਾਂ ਵਿੱਚ ਇਨਕਾਲਾਬੀਆਂ ਨੂੰ ਇਕੱਠਾ ਕਰਕੇ ਨਵੀਂ ‘ਆਜ਼ਾਦ ਪਾਰਟੀ’ ਦੀ ਸਥਾਪਨਾ ਕੀਤੀ ਗਈ।
ਊਧਮ ਸਿੰਘ ਦੀ ਪੜ੍ਹਾਈ ਤੇ ਪਾਲਣ-ਪੋਸ਼ਣ ਅੰਮ੍ਰਿਤਸਰ ਪੁਤਲੀ ਘਰ ਦੇ ਸੈਂਟਰਲ ਖਾਲਸਾ ਯਤੀਮਖਾਨੇ ਵਿੱਚ ਹੋਇਆ।
ਊਧਮ ਸਿੰਘ ਦੇ ਮਨ 'ਤੇ ਇਸ ਘਟਨਾ ਦਾ ਡੂੰਘਾ ਪ੍ਰਭਾਵ ਪਿਆ ਸੀ। ਇਹ ਖ਼ੂਨੀ ਕਤਲੇਆਮ ਵੇਖ ਉਨ੍ਹਾਂ ਇਸ ਦਾ ਬਦਲਾ ਲੈਣ ਦਾ ਫੈਸਲਾ ਕਰ ਲਿਆ ਤੇ ਉਹ ਕ੍ਰਾਂਤੀਕਾਰੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਲੱਗੇ। ਇਸ ਸਮੇਂ ਦੌਰਾਨ ਹੀ ਉਨ੍ਹਾਂ ਦਾ ਸੰਪਰਕ ਆਜ਼ਾਦੀ ਘੁਲਾਟੀਆ ਸ਼ੈਫਊਦਦੀਨ ਕਿਚਲੂ, ਬਸੰਤ ਸਿੰਘ, ਅਜੀਤ ਸਿੰਘ, ਮਾਸਟਰ ਸੰਤਾ ਸਿੰਘ ਤੇ ਬਾਬਾ ਭਾਗ ਸਿੰਘ ਨਾਲ ਸਥਾਪਤ ਹੋਇਆ।
ਜਲ੍ਹਿਆਂ ਵਾਲੇ ਬਾਗ ਦਾ ਸਾਕਾ ਉਨ੍ਹਾਂ ਦੀਆਂ ਅੱਖਾਂ ਸਾਹਮਣੇ ਵਾਪਰਿਆ। ਉਸ ਸਮੇਂ ਉਹ ਸਮਾਗਮ ਵਿੱਚ ਲੋਕਾਂ ਨੂੰ ਪਾਣੀ ਪਿਆਉਣ ਦੀ ਸੇਵਾ ਕਰ ਰਹੇ ਸਨ। ਇੱਕ ਅੰਦਾਜ਼ੇ ਅਨੁਸਾਰ ਲਗਭਗ 1200 ਜਖ਼ਮੀ ਤੇ 379 ਲੋਕ ਮਾਰੇ ਗਏ।
ਸ਼ਹੀਦ ਊਧਮ ਸਿੰਘ ਦਾ ਜਨਮ 26 ਦਸੰਬਰ, 1899 ਨੂੰ ਜ਼ਿਲ੍ਹਾ ਸੰਗਰੂਰ ਦੇ ਸ਼ਹਿਰ ਸੁਨਾਮ ਵਿੱਚ ਹੋਇਆ।
ਊਧਮ ਸਿੰਘ ਅਜੇ ਬੱਚਾ ਸੀ ਜਦੋਂ ਉਨ੍ਹਾਂ ਦੇ ਮਾਤਾ-ਪਿਤਾ ਸਰਗਵਾਸ ਹੋ ਗਏ।