ਮੋਤੀ ਮਹਿਲ ਵੱਲ ਜਾਂਦਾ ਰੋਕਿਆ ਬੇਰੁਜ਼ਗਾਰ ਅਧਿਆਪਕਾਂ ਦਾ ਕਾਫਲਾ
ਰੈਸ਼ਨੇਲਾਈਜੇਸ਼ਨ ਨੂੰ ਤਰਕ ਸੰਗਤ ਬਣਾਇਆ ਜਾਵੇ।
ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ। ਨਿੱਜੀਕਰਨ ਦੀ ਨੀਤੀ ਬੰਦ ਕਰਕੇ ਵਿਦਿਆਰਥੀਆਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਨਵੀਆਂ ਅਸਾਮੀਆਂ ਸਿਰਜੀਆਂ ਜਾਣ।
ਸਰਕਾਰੀ ਸਕੂਲਾਂ ਵਿੱਚ ਖਾਲੀ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ 'ਤੇ ਭਰੀਆਂ ਜਾਣ ਤੇ ਭਰਤੀ ਪ੍ਰਕਿਰਿਆਵਾਂ ਨੂੰ ਨਿਰਧਾਰਤ ਦਿਨਾਂ ਵਿੱਚ ਪੂਰਾ ਕੀਤਾ ਜਾਵੇ।
ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸੌਂਪੇ ਮੰਗ ਪੱਤਰ ਦੀਆਂ ਮੰਗਾਂ ਚ ਸ਼ਾਮਿਲ ਹੈ ਕਿ ਸਾਰੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਤੇ ਸਾਰੇ ਆਰਟ ਐਂਡ ਕਰਾਫਟ ਪਾਸ ਉਮੀਦਵਾਰਾਂ ਨੂੰ ਭਰਤੀ ਕੀਤਾ ਜਾਵੇ।
ਇਸ ਮੌਕੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਅੱਜ ਬੀਐਡ ਟੈੱਟ ਪਾਸ 50,000 ਬੇਰੁਜ਼ਗਾਰ ਅਧਿਆਪਕਾਂ ਦੀ ਰੈਗੂਲਰ ਭਰਤੀ ਨਹੀਂ ਕੀਤੀ ਜਾ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਪੰਜਾਬ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਹਰ ਨੌਜਵਾਨ ਨੂੰ ਰੁਜ਼ਗਾਰ ਦੀ ਗਾਰੰਟੀ ਕੀਤੀ ਜਾਵੇਗੀ ਪਰ ਅੱਜ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਚੁੱਕੀ ਹੈ।
ਪਟਿਆਲਾ: ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਤੇ ਆਰਟ ਐਂਡ ਕਰਾਫਟ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਪਟਿਆਲਾ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਅਨਾਜ ਮੰਡੀ ਤੋਂ ਮੋਤੀ ਮਹਿਲ ਵੱਲ ਰੋਸ ਮਾਰਚ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੇ ਵੱਡੇ ਕਾਫਲੇ ਨੂੰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਕੋਲ ਰੋਕ ਲਿਆ ਗਿਆ। ਇੱਥੇ ਤਹਿਸੀਲਦਾਰ ਪਰਮਜੀਤ ਜਿੰਦਲ ਨੇ ਬੇਰੁਜ਼ਗਾਰ ਅਧਿਆਪਕਾਂ ਦਾ ਮੰਗ ਪੱਤਰ ਹਾਸਲ ਕਰਦਿਆਂ ਉਨ੍ਹਾਂ ਦੀਆਂ ਮੰਗਾਂ ਮੁੱਖ ਮੰਤਰੀ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ।