ਲੁਧਿਆਣਾ 'ਚ ਖ਼ੂਨੀ ਟਕਰਾਅ, ਨੌਜਵਾਨ ਨੂੰ ਵੱਢ ਮੋਟਰਸਾਕਈਲ ਨੂੰ ਲਾਈ ਅੱਗ
ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਅੰਮ੍ਰਿਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਤਿੰਨ ਕੁ ਸਾਲ ਪਹਿਲਾਂ ਹੋਇਆ ਸੀ, ਪਰ ਉਸ ਦੇ ਸਹੁਰੇ ਉਸ ਨੂੰ ਬਹੁਤ ਤੰਗ ਪ੍ਰੇਸ਼ਾਨ ਕਰਦੇ ਸਨ। ਇਸ ਕਾਰਨ ਉਹ ਪੇਕੇ ਆ ਕੇ ਰਹਿੰਦੀ ਹੈ। ਉਸ ਨੇ ਦੱਸਿਆ ਕਿ ਉਸ ਦੇ ਸਹੁਰੇ ਉਸ ਤੋਂ ਉਸ ਦਾ ਬੱਚਾ ਮੰਗਦੇ ਹਨ।
ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇਰਾਦਾ ਕਤਲ ਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਤੇ ਤਿੰਨ ਮੁਲਜ਼ਮ ਗ੍ਰਿਫ਼ਤਾਰ ਵੀ ਕੀਤੇ ਜਾ ਚੁੱਕੇ ਹਨ।
ਉਸ ਨੇ ਦੱਸਿਆ ਕਿ ਉਸ ਦੇ ਸਹੁਰੇ ਉਸ 'ਤੇ ਕਈ ਵਾਰ ਹਮਲਾ ਕਰ ਚੁੱਕੇ ਹਨ ਤੇ ਬੀਤੀ ਸ਼ਾਮ ਵੀ ਉਸ ਦੇ ਸਹੁਰਿਆਂ ਨੇ ਉਸ ਦੇ ਰਿਸ਼ਤੇਦਾਰਾਂ 'ਤੇ ਹਮਲਾ ਕੀਤਾ। ਉਸ ਨੇ ਆਪਣੇ ਪਤੀ ਸੰਦੀਪ ਸਿੰਘ ਸਮੇਤ ਸਾਰੇ ਹਮਲਾਵਰਾਂ 'ਤੇ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਘਟਨਾ ਪਹਿਲੀ ਮਈ ਦੀ ਹੈ ਜਿਸ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੇ ਕਾਫੀ ਟਾਂਕੇ ਲੱਗੇ ਸਨ।
ਇਨੋਵਾ ਕਾਰ ਵਿੱਚ ਆਏ ਹਮਲਾਵਰ ਜਾਂਦੇ-ਜਾਂਦੇ ਮੋਟਰਸਾਈਕਲ ਨੂੰ ਵੀ ਅੱਗ ਲਾ ਜਾਂਦੇ ਹਨ।
ਇਸ ਹਮਲੇ ਵਿੱਚ ਮੋਟਰਸਾਈਕਲ ਚਲਾ ਰਿਹਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ।
ਲੁਧਿਆਣਾ ਦੇ ਮਿੱਲਰ ਗੰਜ ਇਲਾਕੇ ਵਿੱਚ ਕੁਝ ਹਥਿਆਰਬੰਦ ਨੌਜਵਾਨਾਂ ਨੇ ਪਰਿਵਾਰਕ ਕਲੇਸ਼ ਦੇ ਚੱਲਦਿਆਂ ਮੋਟਰਸਾਈਕਲ ਸਵਾਰਾਂ 'ਤੇ ਹਮਲਾ ਕਰ ਦਿੱਤਾ।