ਮਹਿਲਾ ਦਿਵਸ ਮੌਕੇ ਔਰਤਾਂ ਵੱਲੋਂ ਕਿਸਾਨੀ ਲਈ ਆਵਾਜ਼ ਬੁਲੰਦ
ਮਹਿਲਾ ਦਿਵਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਔਰਤਾਂ ਵਿਰੁੱਧ ਹੋ ਰਹੇ ਜੁਰਮ ਰੋਕਣ ਲਈ ਸਖ਼ਤ ਕਾਨੂੰਨ ਬਣਾਉਣੇ ਚਾਹੀਦੇ ਹਨ।
Download ABP Live App and Watch All Latest Videos
View In Appਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਇੰਨੇ ਪੈਸੇ ਨਾਲ ਤਾਂ ਪੰਜਾਬ ਦੇ ਇੱਕ ਜ਼ਿਲ੍ਹੇ ਦੀ ਖੇਤੀਯੋਗ ਜ਼ਮੀਨ ਵੀ ਖਰੀਦੀ ਨਹੀਂ ਜਾ ਸਕਦੀ ਤੇ ਪੂਰੇ ਦੇਸ਼ ਦੇ ਕਿਸਾਨਾਂ ਦਾ ਕਿਵੇਂ ਗੁਜ਼ਾਰਾ ਹੋਵੇਗਾ।
ਯੂਨੀਅਨ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਸਿਰਫ ਭਗਵਾ ਰਾਜਨੀਤੀ ਨੂੰ ਉਤਸ਼ਾਹਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਨੇ ਵੋਟਾਂ ਵੇਲੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਕਿਸਾਨਾਂ ਨੂੰ ਡੇਢ ਗੁਣਾ ਲਾਭ ਦਿੱਤਾ ਜਾਵੇਗਾ ਪਰ ਹੁਣ ਬਜਟ ਵਿੱਚ ਸਿਰਫ 200 ਕਰੋੜ ਰੁਪਏ ਹੀ ਰੱਖਿਆ ਗਿਆ ਹੈ।
ਉਨ੍ਹਾਂ ਅੰਕੜੇ ਪੇਸ਼ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਬਣਨ ਤੋਂ ਬਾਅਦ 450 ਕਿਸਾਨ ਖ਼ੁਦਕੁਸ਼ੀਆਂ ਕਰ ਚੁੱਕੇ ਹਨ। ਇਸ ਦੇ ਬਾਵਜੂਦ ਸਰਕਾਰ ਖੇਤਾਂ 'ਤੇ ਮੋਟਰਾਂ 'ਤੇ ਮੀਟਰ ਲਾਉਣ ਜਾ ਰਹੀ ਹੈ। ਕਿਸਾਨ ਆਗੂ ਨੇ ਕਿਹਾ ਕਿ ਯੂਨੀਅਨ ਇਸ ਦਾ ਡਟ ਕੇ ਵਿਰੋਧ ਕਰੇਗੀ। ਕਿਸੇ ਵੀ ਕਿਸਾਨ ਦੀ ਮੋਟਰ 'ਤੇ ਮੀਟਰ ਨਹੀਂ ਲੱਗਣ ਦਿੱਤਾ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕੈਪਟਨ ਸਰਕਾਰ ਬਣੇ ਨੂੰ ਇੱਕ ਸਾਲ ਹੋ ਗਿਆ ਹੈ, ਪਰ ਚੋਣ ਵਾਅਦਿਆਂ 'ਚੋਂ ਇੱਕ ਵੀ ਪੂਰਾ ਨਹੀਂ ਹੋਇਆ।
ਬਰਨਾਲਾ: ਕੌਮਾਂਤਰੀ ਮਹਿਲਾ ਦਿਵਸ ਮੌਕੇ ਔਰਤਾਂ ਨੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਕਰਜ਼ ਮੁਆਫ ਰੈਲੀ ਵਿੱਚ ਵੱਡੀ ਗਿਣਤੀ ਸ਼ਮੂਲੀਅਤ ਕੀਤੀ। ਰੈਲੀ ਵਿੱਚ ਬੱਚਿਆਂ ਸਮੇਤ ਸ਼ਾਮਲ ਹੋਈਆਂ ਔਰਤਾਂ ਤੇ ਕਿਸਾਨਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਖ਼ੂਬ ਰਗੜੇ ਲਾਏ। ਰੈਲੀ ਵਿੱਚ ਔਰਤਾਂ ਲਈ ਰੁਜ਼ਗਾਰ ਦੇ ਮੌਕਿਆਂ ਦੀ ਕਮੀ ਦਾ ਮੁੱਦਾ ਖ਼ੂਬ ਗਰਮਾਇਆ।
- - - - - - - - - Advertisement - - - - - - - - -