ਪੜਚੋਲ ਕਰੋ

01 ਅਪ੍ਰੈਲ 2022 ਦਾ ਮੁੱਖਵਾਕ

ਅੱਜ ਦਾ ਮੁੱਖਵਾਕ

ਧਨਾਸਰੀ ਮਹਲਾ 4 ਘਰੁ 1 ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥1॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥ ਜਨਮ ਜਨਮ ਕੇ ਲਾਗੇ ਬਿਖੁ ਮੋਰਚਾ ਲਗਿ ਸੰਗਤਿ ਸਾਧ ਸਵਾਰੀ ॥ ਜਿਉ ਕੰਚਨੁ ਬੈਸੰਤਰਿ ਤਾਇਓ ਮਲੁ ਕਾਟੀ ਕਟਿਤ ਉਤਾਰੀ ॥2॥ ਹਰਿ ਹਰਿ ਜਪਨੁ ਜਪਉ ਦਿਨੁ ਰਾਤੀ ਜਪਿ ਹਰਿ ਹਰਿ ਹਰਿ ਉੁਰਿ ਧਾਰੀ ॥ ਹਰਿ ਹਰਿ ਹਰਿ ਅਉੁਖਧੁ ਜਗਿ ਪੂਰਾ ਜਪਿ ਹਰਿ ਹਰਿ ਹਉਮੈ ਮਾਰੀ ॥3॥ ਹਰਿ ਹਰਿ ਅਗਮ ਅਗਾਧਿ ਬੋਧਿ ਅਪਰੰਪਰ ਪੁਰਖ ਅਪਾਰੀ ॥ ਜਨ ਕਉ ਕਿ੍ਰਪਾ ਕਰਹੁ ਜਗਜੀਵਨ ਜਨ ਨਾਨਕ ਪੈਜ ਸਵਾਰੀ ॥4॥1॥

01 ਅਪ੍ਰੈਲ 2022 ਦਾ ਮੁੱਖਵਾਕ

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ 4 ਘਰੁ 1 ਚਉੁਪਦੇ

ੴ ਸਤਿਗੁਰ ਪ੍ਰਸਾਦਿ ॥

ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ । ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ।1। ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ । ਅਸੀ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ । ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।ਰਹਾਉ। ਹੇ ਭਾਈ! ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉੁਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ, ਤਿਵੇਂ ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਸੋਧਿਆ ਜਾਂਦਾ ਹੈ । (ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ । ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ । ਇਹ ਨਾਮ ਜਪ ਕੇ (ਅੰਦਰੋਂ) ਹਉੁਮੈ ਮੁਕਾ ਸਕੀਦੀ ਹੈ ।3। ਹੇ ਨਾਨਕ! (ਆਖ-) ਹੇ ਅਪਹੁੰਚ! ਹੇ ਮਨੁੱਖਾਂ ਦੀ ਸਮਝ ਤੋਂ ਪਰੇ! ਹੇ ਪਰੇ ਤੋਂ ਪਰੇ! ਹੇ ਸਰਬ-ਵਿਆਪਕ! ਹੇ ਬੇਅੰਤ! ਹੇ ਜਗਤ ਦੇ ਜੀਵਨ! ਆਪਣੇ ਦਾਸਾਂ ਉਤੇ ਮੇਹਰ ਕਰ, ਤੇ, (ਇਸ ਵਿਕਾਰ-ਭਰੇ ਸੰਸਾਰ-ਸਮੁੰਦਰ ਵਿਚੋਂ) ਦਾਸਾਂ ਦੀ ਲਾਜ ਰੱਖ ਲੈ ।4।1।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਜਰੀਵਾਲ ਦੀ ਪੰਜਾਬੀਆਂ ਨੂੰ ਅਪੀਲ, ਮੈਂ ਤੁਹਾਡੇ ਪਿਤਾ ਦੇ ਸਮਾਨ ਹਾਂ, ਹੱਥ ਜੋੜ ਕੇ ਅਪੀਲ ਕਰਦਾਂ, ਨਸ਼ਿਆਂ ਦੇ ਜਾਲ 'ਚ ਨਾ ਫਸੋ

ਪੰਜਾਬ 'ਚ ਲਗਾਤਾਰ ਵਧ ਰਹੇ ਨੇ ਸਾਜਿਸ਼ੀ ਹਮਲੇ, ਮਾਨ ਸਰਕਾਰ ਕਿਉਂ ਨਹੀਂ ਕਰਦੀ ਠੋਸ ਕਾਰਵਾਈ ? ਖਤਰੇ 'ਚ ਸੂਬੇ ਦੀ ਅਮਨ ਸ਼ਾਂਤੀ ਤੇ ਸਦਭਾਵਨਾ-ਬਾਦਲ

ਗੱਡੀ ਅਤੇ ਗਨਮੈਨ ਮੌਜੂਦ..., ਮਜੀਠੀਆ ਦੀ ਸਿਕਿਊਰਿਟੀ ਹਟਾਉਣ 'ਤੇ ਪੁਲਿਸ ਦਾ ਵੱਡਾ ਬਿਆਨ, ਪੜ੍ਹੋ ਪੂਰਾ ਮਾਮਲਾ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਘਰ 'ਚ ਭੇਦਭਰੇ ਹਾਲਾਤਾਂ 'ਚ ਮਿਲੀ ਵਿਅਕਤੀ ਦੀ ਲਾਸ਼, ਸਹਿਮ ਗਏ ਲੋਕ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਘਰ 'ਚ ਭੇਦਭਰੇ ਹਾਲਾਤਾਂ 'ਚ ਮਿਲੀ ਵਿਅਕਤੀ ਦੀ ਲਾਸ਼, ਸਹਿਮ ਗਏ ਲੋਕ
Advertisement
ABP Premium

ਵੀਡੀਓਜ਼

Partap bajwa|ਪੁਲਿਸ ਅਫ਼ਸਰਾਂ 'ਤੇ ਹੋਏਗੀ ਕਾਰਵਾਈ, ਪ੍ਰਤਾਪ ਬਾਜਵਾ ਨੇ ਕੀਤਾ ਵੱਡਾ ਐਲਾਨ|Jagjit Singh Dhallewal|ਅੰਦੋਲਨ ਜਾਰੀ ਹੈ , ਜਾਰੀ ਸੀ , ਜਾਰੀ ਰਹੇਗਾ, ਪੰਧੇਰ ਨੇ ਕਰਤਾ ਵੱਡਾ ਐਲ਼ਾਨਪੁਲਿਸ ਦੇ ਐਨਕਾਉਂਟਰਾਂ ਤੇ ਮੰਤਰੀ ਲਾਲਜੀਤ ਭੁੱਲਰ ਦਾ ਖੁਲਾਸਾJatinder Singh Bhangu ਧਮਕੀ ਵਾਲੇ ਵੀਡੀਓ ਤੋਂ ਬਾਅਦ ਜਤਿੰਦਰ ਭੰਗੂ ਦਾ ਬਿਆਨ|Bikram Majithia|Akali Dal| Abp

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਜਰੀਵਾਲ ਦੀ ਪੰਜਾਬੀਆਂ ਨੂੰ ਅਪੀਲ, ਮੈਂ ਤੁਹਾਡੇ ਪਿਤਾ ਦੇ ਸਮਾਨ ਹਾਂ, ਹੱਥ ਜੋੜ ਕੇ ਅਪੀਲ ਕਰਦਾਂ, ਨਸ਼ਿਆਂ ਦੇ ਜਾਲ 'ਚ ਨਾ ਫਸੋ
ਕੇਜਰੀਵਾਲ ਦੀ ਪੰਜਾਬੀਆਂ ਨੂੰ ਅਪੀਲ, ਮੈਂ ਤੁਹਾਡੇ ਪਿਤਾ ਦੇ ਸਮਾਨ ਹਾਂ, ਹੱਥ ਜੋੜ ਕੇ ਅਪੀਲ ਕਰਦਾਂ, ਨਸ਼ਿਆਂ ਦੇ ਜਾਲ 'ਚ ਨਾ ਫਸੋ
ਪੰਜਾਬ 'ਚ ਲਗਾਤਾਰ ਵਧ ਰਹੇ ਨੇ ਸਾਜਿਸ਼ੀ ਹਮਲੇ, ਮਾਨ ਸਰਕਾਰ ਕਿਉਂ ਨਹੀਂ ਕਰਦੀ ਠੋਸ ਕਾਰਵਾਈ ? ਖਤਰੇ 'ਚ ਸੂਬੇ ਦੀ ਅਮਨ ਸ਼ਾਂਤੀ ਤੇ ਸਦਭਾਵਨਾ-ਬਾਦਲ
ਪੰਜਾਬ 'ਚ ਲਗਾਤਾਰ ਵਧ ਰਹੇ ਨੇ ਸਾਜਿਸ਼ੀ ਹਮਲੇ, ਮਾਨ ਸਰਕਾਰ ਕਿਉਂ ਨਹੀਂ ਕਰਦੀ ਠੋਸ ਕਾਰਵਾਈ ? ਖਤਰੇ 'ਚ ਸੂਬੇ ਦੀ ਅਮਨ ਸ਼ਾਂਤੀ ਤੇ ਸਦਭਾਵਨਾ-ਬਾਦਲ
ਗੱਡੀ ਅਤੇ ਗਨਮੈਨ ਮੌਜੂਦ..., ਮਜੀਠੀਆ ਦੀ ਸਿਕਿਊਰਿਟੀ ਹਟਾਉਣ 'ਤੇ ਪੁਲਿਸ ਦਾ ਵੱਡਾ ਬਿਆਨ, ਪੜ੍ਹੋ ਪੂਰਾ ਮਾਮਲਾ
ਗੱਡੀ ਅਤੇ ਗਨਮੈਨ ਮੌਜੂਦ..., ਮਜੀਠੀਆ ਦੀ ਸਿਕਿਊਰਿਟੀ ਹਟਾਉਣ 'ਤੇ ਪੁਲਿਸ ਦਾ ਵੱਡਾ ਬਿਆਨ, ਪੜ੍ਹੋ ਪੂਰਾ ਮਾਮਲਾ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਘਰ 'ਚ ਭੇਦਭਰੇ ਹਾਲਾਤਾਂ 'ਚ ਮਿਲੀ ਵਿਅਕਤੀ ਦੀ ਲਾਸ਼, ਸਹਿਮ ਗਏ ਲੋਕ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਘਰ 'ਚ ਭੇਦਭਰੇ ਹਾਲਾਤਾਂ 'ਚ ਮਿਲੀ ਵਿਅਕਤੀ ਦੀ ਲਾਸ਼, ਸਹਿਮ ਗਏ ਲੋਕ
Amritsar News: ਨਹੀਂ ਕਰਾਂਗੇ ਬਰਦਾਸ਼ਤ...! ਪੰਜਾਬ ਦੇ ਸਕੂਲਾਂ ਚੋਂ ਗ਼ਾਇਬ ਹੋ ਰਹੀ ਪੰਜਾਬੀ, ਸਰਕਾਰੀ ਨਰਸਰੀ ਜਮਾਤ ਤੋਂ ਹੀ ਪੰਜਾਬੀ ਦੀ ਪੜ੍ਹਾਈ ਬਣਾਵੇ ਲਾਜ਼ਮੀ-ਜਥੇਦਾਰ

Punjab News: ਭਲਕੇ ਸੱਦੀ ਗਈ ਪੰਜਾਬ ਕੈਬਨਿਟ ਦੀ ਮੀਟਿੰਗ, ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ

ਟਰੰਪ ਕਿਸ ਦੇਸ਼ 'ਤੇ ਲਗਾਉਣ ਵਾਲੇ 500% ਟੈਰੀਫ਼, ਕੀ ਭਾਰਤ ਹੈ ਉਹ ਮੁਲਕ? ਦੁਨੀਆ 'ਚ ਮੱਚੀ ਤਰਥੱਲੀ

ਆਹ ਸੀ ਦੁਨੀਆ ਦੀ ਪਹਿਲੀ ਏਅਰਲਾਈਨ, ਜਾਣੋ ਇਸ ਦੀ ਦਿਲਚਸਪ ਕਹਾਣੀ

Embed widget